'ਜਨਤਾ ਦੀ ਸੱਥ' 'ਚ ਗਿੱਦੜਬਾਹਾ ਤੋਂ ਅਕਾਲੀ ਆਗੂ ਡਿੰਪੀ ਢਿੱਲੋਂ ਨਾਲ ਖ਼ਾਸ ਗੱਲਬਾਤ, ਦੇਖੋ ਪੂਰਾ ਇੰਟਰਵਿਊ (ਵੀਡੀਓ)
Tuesday, Nov 16, 2021 - 11:25 AM (IST)
ਜਲੰਧਰ/ਗਿੱਦੜਬਾਹਾ : 'ਜਗ ਬਾਣੀ' ਟੀ. ਵੀ. ਵੱਲੋਂ ਆਪਣੇ ਸ਼ੋਅ 'ਜਨਤਾ ਦੀ ਸੱਥ' ਪ੍ਰੋਗਰਾਮ 'ਚ ਗਿੱਦੜਬਾਹਾ ਤੋਂ ਅਕਾਲੀ ਆਗੂ ਡਿੰਪੀ ਢਿੱਲੋਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਦੌਰਾਨ 300 ਬੱਸਾਂ ਦੇ ਮਾਲਕ ਅਕਾਲੀ ਆਗੂ ਡਿੰਪੀ ਢਿੱਲੋਂ ਨੇ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ ਕੀਤੀ। ਵਿਰੋਧੀ ਪਾਰਟੀਆਂ ਵੱਲੋਂ ਲਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਡਿੰਪੀ ਢਿੱਲੋਂ ਨੇ ਕਿਹਾ ਕਿ ਵਿਰੋਧੀ ਉਨ੍ਹਾਂ ਨਾਲ ਕਿਸੇ ਵੀ ਮੁੱਦੇ 'ਤੇ ਉਨ੍ਹਾਂ ਨਾਲ ਬਹਿਸ ਕਰ ਲੈਣ ਅਤੇ ਜੇਕਰ ਉਹ ਉਨ੍ਹਾਂ ਦੀਆਂ ਗੱਲਾਂ ਦਾ ਜਵਾਬ ਨਾ ਦੇ ਸਕੇ ਤਾਂ ਸਿਆਸਤ ਛੱਡ ਦੇਣਗੇ।