ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Saturday, Feb 01, 2020 - 04:21 PM (IST)

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਦੀਨਾਨਗਰ (ਕਪੂਰ) : ਸਥਾਨਕ ਮਗਰਾਲਾ ਰੋਡ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਦੀਨਾਨਗਰ ਦੇ ਥਾਣਾ ਮੁਖੀ ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਅੱਜ ਤੜਕਸਾਰ ਮਗਰਾਲਾ ਰੋਡ 'ਤੇ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦਾ ਸਮਾਚਾਰ ਮਿਲਦੇ ਹੀ ਪੁਲਸ ਪਾਰਟੀ ਘਟਨਾ ਸਥਾਨ 'ਤੇ ਪਹੁੰਚੀ ਅਤੇ ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਲਾਸ਼ ਦੀ ਪਛਾਣ ਨਹੀਂ ਹੋ ਸਕੀ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 50-52 ਸਾਲ ਹੈ ਅਤੇ ਕੱਦ 5 ਫੁੱਟ 6 ਇੰਚ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਪਛਾਣ ਲਈ 72 ਘੰਟਿਆਂ ਲਈ ਰਖਵਾ ਦਿੱਤੀ ਹੈ।


author

Baljeet Kaur

Content Editor

Related News