ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸੋਭਾ ਯਾਤਰਾ ਕੱਢੀ
Wednesday, Feb 13, 2019 - 02:30 PM (IST)

ਦੀਨਾਨਗਰ (ਦੀਪਕ) : ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਜਨਮ ਦਿਹਾੜੇ ਸਮਰਪਿਤ ਤਾਰਾਗੜ੍ਹ ਕਮੇਟੀ ਵਲੋਂ ਵਿਸ਼ਾਲ ਸੋਭਾ ਯਾਤਰਾ ਡਾ. ਅੰਬੇਡਕਰ ਯੁਵਾ ਚੇਤਨਾ ਮੰਚ ਤਾਰਾਗੜ੍ਹ ਦੇ ਸਹਿਯੋਗ ਨਾਲ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਦੀ ਅਗਵਾਈ 'ਚ ਕੱਢੀ ਗਈ। ਇਸ ਸੋਭਾ ਯਾਤਰਾ 'ਚ ਸਵਾਮੀ ਗੁਰਦੀਪ ਗਿਰੀ ਜੀ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ। ਇਸ ਸੋਭਾ ਯਾਤਰਾ ਦੌਰਾਨ ਨੌਜਵਾਨਾਂ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਮੇਤ ' ਨਸ਼ਾ ਤਿਆਗੋ' ਦੇ ਨਾਅਰੇ ਲਗਾਏ ਗਏ।
ਇਸ ਮੌਕੇ 'ਤੇ ਹਲਕਾ ਵਿਧਾਇਕ ਜੋਗਿੰਦਰ ਪਾਲ ਤੇ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਦਰਸ਼ਾਂ ਨੂੰ ਮੰਨਦੇ ਹੋਏ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਵਿਅਸਤ ਜ਼ਿੰਦਗੀ 'ਚੋਂ ਕੁਝ ਸਮਾਂ ਪ੍ਰਮਾਤਮਾ ਤੇ ਸਮਾਜ ਭਲਾਈ ਲਈ ਜ਼ਰੂਰ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਜੀਵਨ ਦਾ ਟੀਚਾ ਧਰਮ ਦੇ ਨਾਲ-ਨਾਲ ਸਮਾਜ ਦੇ ਕੰਮਾਂ ਨਾਲ ਜੁੜਿਆ ਵੀ ਹੋਣਾ ਚਾਹੀਦਾ ਹੈ।