ਆਂਗਨਵਾੜੀ ਵਰਕਰਾਂ ਨੇ ਘੇਰੀ ਅਰੁਣਾ ਚੌਧਰੀ ਦੀ ਕੋਠੀ, ਦਿਖਾਈਆਂ ਕਾਲੀਆਂ ਝੰਡੀਆਂ
Sunday, May 12, 2019 - 01:44 PM (IST)
![ਆਂਗਨਵਾੜੀ ਵਰਕਰਾਂ ਨੇ ਘੇਰੀ ਅਰੁਣਾ ਚੌਧਰੀ ਦੀ ਕੋਠੀ, ਦਿਖਾਈਆਂ ਕਾਲੀਆਂ ਝੰਡੀਆਂ](https://static.jagbani.com/multimedia/2019_5image_13_44_112561561untitled-5copy.jpg)
ਦੀਨਾਨਗਰ (ਦੀਪਕ) : ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਨੂੰ ਘੇਰ ਕੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਗੱਲਬਾਤ ਕਰਦਿਆਂ ਵਰਕਰਾਂ ਨੇ ਦੱਸਿਆ ਕਿ 7 ਮਹੀਨੇ ਪਹਿਲਾਂ ਜੋ ਪੈਸੇ ਕੇਂਦਰ ਸਰਕਾਰ ਨੇ ਵਰਕਰਾਂ ਤੇ ਹੈਲਪਰਾਂ ਦੇ ਕ੍ਰਮਵਾਰ 1500 ਤੇ 750 ਰੁਪਏ ਵਧਾਏ ਸਨ, ਉਨ੍ਹਾਂ ਪੈਸਿਆਂ 'ਤੇ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਵਾਲੇ 40 ਪ੍ਰਤੀਸ਼ਤ ਦਾ ਕੱਟ ਲਾ ਦਿੱਤਾ ਹੈ। ਜਿਸ ਕਰਕੇ ਸੂਬੇ ਦੀਆਂ 54 ਹਜ਼ਾਰ ਵਰਕਰਾਂ ਤੇ ਹੈਲਪਰਾਂ 'ਚ ਗੁੱਸੇ ਦੀ ਲਹਿਰ ਹੈ। ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਪੂਰੇ ਪੈਸੇ ਦੇਵੇ ਅਤੇ ਆਪਣੇ ਵਲੋਂ ਦਿੱਤੇ ਜਾ ਰਹੇ ਮਾਣਭੱਤੇ ਨੂੰ ਦੁੱਗਣਾ ਕਰੇ ਤੇ ਜੇਕਰ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਉਹ ਚੋਣਾਂ ਦੌਰਾਨ ਕਾਂਗਰਸ ਸਰਕਾਰ ਨੂੰ ਵੋਟਾਂ ਨਹੀਂ ਪਾਉਣਗੇ।