ਖੇਤੀਬਾੜੀ ਵਿਭਾਗ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ

09/29/2019 1:14:49 PM

ਦੀਨਾਨਗਰ (ਦੀਪਕ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਜਵਾਨ ਉਦਮੀ ਕਿਸਾਨ ਵਟਸਐੱਪ ਸਮੂਹ ਪੰਜਾਬ ਵਲੋਂ ਡਿਜ਼ੀਟਲ ਕਿਸਾਨ ਸਲਾਹ ਅਤੇ ਗਿਆਨ ਦੇ ਅਦਾਨ-ਪ੍ਰਦਾਨ ਦੀ ਪੰਜਵੀਂ ਵਰੇਗੰਢ ਮੌਕੇ ਦੀਨਾਨਗਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ 'ਚ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ ਅਤੇ ਪੀ.ਏ.ਯੂ. ਦੇ ਖੇਤੀ ਮਾਹਿਰ, ਸਬਜ਼ੀਆਂ ਦੀ ਕਾਸ਼ਤ, ਕਿਸਾਨ ਉਤਪਾਦਕ ਸੰਗਠਨਾਂ ਦੀ ਮਹੱਤਤਾ, ਜੈਵਿਕ ਖੇਤੀ, ਐਗਰੋ ਪ੍ਰੋਸੈਸਿੰਗ ਆਦਿ ਵਿਸ਼ਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ ਅਤੇ ਡਾਇਰੈਕਟਰ ਮਿਸ਼ਨ ਤੰਦਰੁਸਤ ਪੰਜਾਬ ਨੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਜਿਥੇ ਕਿਸਾਨ ਵਲੋਂ ਕੀਤੀ ਜੈਵਿਕ ਖੇਤੀ ਦਾ ਨਿਰੀਖਣ ਕੀਤਾ ਉਥੇ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਜੈਵਿਕ ਖੇਤੀ ਵੱਲ ਵਧਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਕਿਸਾਨਾਂ ਨੇ ਪਿੱਛਲੇ ਸਾਲ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਡਾ ਯੋਗਦਾਨ ਦਿੱਤਾ ਅਤੇ ਕੁਦਰਤ ਨੂੰ ਪਿਆਰ ਕਰਨ ਦਾ ਸੁਨੇਹਾ ਦਿੱਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਕੱਤਰ ਕਾਹਨ ਸਿੰਘ ਪੰਨੂੰ ਨੇ ਕਿਹਾ ਜੈਵਿਕ ਖੇਤੀ ਨਾਲ ਕਈ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕੁਦਰਤੀ ਖੇਤੀ ਵੱਲ ਆਉਣਾ ਪਵੇਗਾ ਤੇ ਖੇਤੀ ਮਾਹਰਾਂ ਦੀ ਸਲਾਹ ਨਾਲ ਖੇਤੀ ਕਰਨੀ ਚਾਹੀਦੀ ਹੈ ਤਾਂਕਿ ਲਾਭ ਹੋ ਸਕੇ। ਹੁਣ ਝੋਨੇ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ ਅਤੇ ਅਗਲੇ 45 ਦਿਨ ਸਾਨੂੰ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣਾ ਪਵੇਗਾ ਤੇ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮਨਾ ਰਹੇ ਹਾਂ। ਗੁਰੂ ਜੀ ਨੇ ਕੁਦਰਤ ਨੂੰ ਪਿਆਰ ਕਰਨ ਦਾ ਸੁਨੇਹਾ ਦਿੱਤਾ ਸੀ। ਇਸ ਲਈ ਸਾਨੂੰ ਉਸ 'ਤੇ ਅਮਲ ਕਰਨ ਦੀ ਲੋੜ ਹੈ ਅਤੇ ਅੱਜ ਸਾਨੂੰ ਸਾਰਿਆਂ ਨੂੰ ਗੁਰੂ ਜੀ ਦੇ ਦਿੱਤੇ ਸੰਦੇਸ਼ ਤੇ ਚੱਲਣ ਦੀ ਲੋੜ ਹੈ ਤੇ ਵਾਤਾਵਰਣ ਨੂੰ ਦੂਸ਼ਤਿ ਹੋਣ ਤੋਂ ਬਚਾਉਣ ਦੀ ਲੋੜ ਹੈ। ਉਨ੍ਹਾਂ ਨੇ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀ 'ਤੇ ਬੋਲਦੇ ਹੋਏ ਕਿਹਾ ਕਿ ਖੁਦਕੁਸ਼ੀਆ ਵਰਗੇ ਹਾਲਾਤ ਪੰਜਾਬ 'ਚ ਪੈਦਾ ਹੋਣਾ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ, ਸਮਾਜ ਅਤੇ ਖੇਤੀਬਾੜੀ ਸੰਸਥਾਵਾਂ ਨੂੰ ਇਕ ਹੋ ਕੇ ਕਿਸਾਨਾਂ ਨੂੰ ਖੁਦਕੁਸ਼ੀ ਆ ਕਰਨ ਤੋਂ ਰੋਕਣਾ ਚਾਹੀਦਾ ਹੈ
       


Baljeet Kaur

Content Editor

Related News