ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਤਾਰਾਗੜ੍ਹ ਦਾ ਕੀਤਾ ਨਿਰੀਖਣ
Saturday, Oct 19, 2019 - 02:51 PM (IST)
ਦੀਨਾਨਗਰ (ਦੀਪਕ) : ਦੀਨਾਨਗਰ ਦੇ ਨਾਲ ਲਗਦੇ ਦਾਣਾ ਮੰਡੀ ਤਾਰਾਗੜ੍ਹ ਦਾ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਬੀਰ ਅਤੇ ਵਲੋਂ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਵਲੋਂ ਮੰਡੀ 'ਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ । ਇਸ ਦੌਰਾਨ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਕਿ ਮੰਡੀ 'ਚ ਲੋੜੀਦੇ ਸਾਰੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਮੰਡੀ 'ਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਤੇ ਸਬੰਧਿਤ ਸਟਾਫ ਫੀਲਡ 'ਚ ਨਜ਼ਰ ਆਉਣ ।
ਇਸ ਮੌਕੇ ਡਿਪਟੀ ਕਮਿਸ਼ਨਰ ਰਾਮਬੀਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਸੁੱਕੀ ਹੀ ਮੰਡੀਆਂ 'ਚ ਲਿਆਉਣ ਤਾਂ ਜੋ ਮੰਡੀਆਂ 'ਚ ਉਨ੍ਹਾਂ ਨੂੰ ਕੋਈ ਸਮੱਸਿਆ ਨਾ ਆਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਯਕੀਨ ਦਿਵਾਉਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਦੇ ਦਾਣੇ-ਦਾਣੇ ਦੀ ਖਰੀਦ ਕਰੇਗੀ ਤੇ ਮੰਡੀਆਂ 'ਚ ਉਨ੍ਹਾਂ ਨੂੰ ਫਸਲ ਵੇਚਣ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਨੂੰ ਮੁਸ਼ਕਿਲ ਆਉਂਦੀ ਹੈ ਤਾਂ ਉਹ ਸਬੰਧਿਤ ਉੱਚ ਅਧਿਕਾਰੀ ਅਤੇ ਮੇਰੇ ਨਾਲ ਵੀ ਸੰਪਰਕ ਕਰ ਸਕਦੇ ਹਨ।