ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

Monday, Aug 19, 2019 - 03:57 PM (IST)

ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਦੀਨਾਨਗਰ (ਦੀਪਕ) : ਕਿਸਾਨਾਂ ਜਥੇਬੰਦੀਆਂ ਵਲੋਂ ਸਹਿਕਾਰੀ ਪਨਿਆਡ ਸ਼ੂਗਰ ਮਿੱਲ 'ਚ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨਾਂ ਵਲੋਂ ਕੈਪਟਨ ਸਰਕਾਰ ਤੇ ਸ਼ੂਗਰ ਮਿੱਲ ਦੀ ਮੈਨੇਜਮੈਂਟ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵਲੋਂ ਪਿਛਲੇ ਸਾਲ ਦਾ 58 ਕਰੋੜ ਅਤੇ ਇਸ ਸਾਲ ਦਾ 1100 ਕਰੋੜ ਰੁਪਏ ਦੇ ਕਰੀਬ ਗੰਨਾ ਕਿਸਾਨਾਂ ਦਾ ਬਕਾਇਆ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਗੰਨੇ ਦੀ ਬਕਾਇਆ ਰਾਸ਼ੀ ਜਲਦ ਨਹੀਂ ਦਿੱਤੀ ਗਈ ਤਾਂ ਉਨ੍ਹਾਂ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਤੇ ਆਉਣ ਵਾਲੇ ਸਮੇਂ 'ਚ ਸੜਕਾਂ ਤੇ ਰੇਲ ਜਾਮ ਕੀਤ ਜਾਣਗੇ, ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।  


author

Baljeet Kaur

Content Editor

Related News