ਜਾਖੜ ਤੇ ਅਰੁਣਾ ਚੌਧਰੀ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
Monday, Feb 18, 2019 - 02:57 PM (IST)
ਦੀਨਾਨਗਰ (ਦੀਪਕ) : ਦੀਨਾਨਗਰ ਚ 74 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਅਤੇ ਥਾਣਾ ਚੌਕ ਦਾ ਮੈਂਬਰ ਪਾਰਲੀਮੈਂਟ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਅਰੁਨਾ ਚੌਧਰੀ ਵਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ।ਉਨ੍ਹਾਂ ਨੇ ਕਿਹਾ ਕਿ ਕੁਝ ਹੀ ਦਿਨਾਂ 'ਚ ਦੀਨਾਨਗਰ ਦੀ ਨੁਹਾਰ ਬਦਲੀ ਨਜ਼ਰ ਆਵੇਗੀ। ਇਸ ਮੌਕੇ ਉਨ੍ਹਾਂ ਨੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ 'ਚ ਕੀਤੀ।