ਦੀਨਾਨਗਰ : ਕਰਜ਼ੇ ਦੀ ਬਲੀ ਚੜ੍ਹਿਆ ਇਕ ਹੋਰ ਕਿਸਾਨ
Wednesday, Jul 17, 2019 - 11:11 AM (IST)

ਦੀਨਾਨਗਰ (ਦੀਪਕ ਕੁਮਾਰ) : ਦੀਨਾਨਗਰ ਦੇ ਅਧੀਨ ਪੈਂਦੇ ਥਾਣਾ ਬਾਹਿਰਾਮਪੁਰ ਦੇ ਪਿੰਡ ਕੋਹਲੀਆਂ 'ਚ ਇਕ ਕਿਸਾਨ ਵਲੋਂ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਤਰਲੋਕ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੋਹਲੀਆਂ ਦੇ ਸਿਰ 'ਤੇ ਬੈਂਕ ਤੇ ਆੜਤੀਆਂ ਦਾ 7 ਲੱਖ ਦੇ ਕਰੀਬ ਕਰਜ਼ਾ ਸੀ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਉਸ ਨੇ ਆਪਣੀ ਮੋਟਰ 'ਤੇ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।