ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਮੌਕੇ ਲਗਾਇਆ ਖੂਨਦਾਨ ਕੈਂਪ
Sunday, Sep 08, 2019 - 03:10 PM (IST)

ਦੀਨਾਨਗਰ (ਦੀਪਕ ਕੁਮਾਰ) : ਪੰਜਾਬ ਕੇਸਰੀ ਪੱਤਰ ਸਮੂਹ ਦੇ ਬਾਨੀ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ 38ਵੀਂ ਬਰਸੀ ਮੌਕੇ ਦੀਨਾਨਗਰ 'ਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਅਗਰਵਾਲ ਭਵਨ 'ਚ ਲਗਾਏ ਗਏ ਇਸ ਕੈਂਪ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਖੂਨ ਦਾਨ ਕੀਤਾ। ਇਸ ਕੈਂਪ ਦਾ ਉਦਘਾਟਨ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਕੀਤਾ ਗਿਆ। ਅਰੁਣਾ ਚੌਧਰੀ ਨੇ ਲਾਲਾ ਜਗਤ ਨਰਾਇਣ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਖੂਨ ਦਾਨ ਕਰਨ ਵਾਲੇ ਵਾਲੰਟੀਅਰਾਂ ਦਾ ਹੌਸਲਾ ਵਧਾਇਆ। ਖੂਨ ਕਰਨ ਵਾਲਿਆਂ ਨੂੰ ਪ੍ਰਮਾਣ ਪੱਤਰ ਵੀ ਦਿੱਤੇ ਗਏ। ਡਾਕਟਰਾਂ ਤੇ ਸਟਾਫ ਨੇ ਇਸ ਕੈਂਪ 'ਚ ਸੇਵਾਵਾਂ ਦਿੱਤੀਆਂ ਤੇ ਲੋਕਾਂ ਨੂੰ ਖੂਨ ਦਾਨ ਕਰਨ ਸਬੰਧੀ ਜਾਗਰੂਕ ਕੀਤਾ।
ਪੰਜਾਬ ਕੇਸਰੀ ਪੱਤਰ ਸਮੂਹ ਵਲੋਂ ਸਮੇਂ-ਸਮੇਂ 'ਤੇ ਅਜਿਹੇ ਖੂਨਦਾਨ ਤੇ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਲਗਾਤਾਰ ਮਨੁੱਖਤਾ ਦੀ ਸੇਵਾ ਕੀਤੀ ਜਾਂਦੀ ਹੈ।