ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ

03/22/2019 2:04:01 PM

ਦੀਨਾਨਗਰ (ਦੀਪਕ ਕੁਮਾਰ) : ਦੀਨਾਨਗਰ ਦੇ ਪਿੰਡ ਡੀਡਾ ਸੈਨੀਆ 'ਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਕੂਲੀ ਬੱਚਿਆਂ ਵਲੋਂ ਕੈਡਲ ਮਾਰਚ ਕੱਢਿਆ ਗਿਆ। ਇਸ ਮੌਕੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪਰਿਸ਼ਦ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਵਿੱਕੀ ਤੇ ਐੱਨ.ਆਰ.ਆਈ. ਸਭਾ ਦੇ ਪ੍ਰਧਾਨ ਐੱਨ.ਪੀ. ਸਿੰਘ ਨੇ ਸ਼ਿਰਕਤ ਕੀਤੀ।
ਇਸ ਦੌਰਾਨ ਗੱਲਬਾਤ ਕਰਦਿਆਂ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪਰਿਸ਼ਦ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਵਿੱਕੀ ਨੇ ਦੱਸਿਆ ਕਿ ਜਿਨ੍ਹਾਂ ਨੇ ਸਾਡੇ ਲਈ 23 ਸਾਲ ਦੀ ਉਮਰ 'ਚ ਸ਼ਹੀਦ ਭਗਤ ਸਿੰਘ ਨੇ ਆਪਣਾ ਬਲੀਦਾਨ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਤੇ ਅੱਜ ਅਸੀਂ ਉਨ੍ਹਾਂ ਦੀ ਬਦੌਲਤ ਹੀ ਆਰਾਮ ਦੀ ਨੀਂਦ ਸੌ ਰਹੇ ਹਨ। ਇਸ ਦੌਰਾਨ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ ਤੇ ਨਸ਼ੇ ਤੋਂ ਦੂਰ ਰਹਿਣ ਦੀ ਸਹੁੰ ਦੀ ਚੁਕਾਈ ਗਈ।

Baljeet Kaur

This news is Content Editor Baljeet Kaur