ਦੀਨਾਨਗਰ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ''ਚ ਝਗੜਾ

Monday, Dec 02, 2019 - 02:06 PM (IST)

ਦੀਨਾਨਗਰ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ''ਚ ਝਗੜਾ

ਦੀਨਾਨਗਰ (ਦੀਪਕ) : ਦੀਨਾਨਗਰ ਦੇ ਬਲਾਕ ਦੋਰਾਂਗਲਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ 'ਚ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਮੁਤਾਬਕ ਇਕ ਧਿਰ ਨੇ ਦੂਜੀ ਧਿਰ 'ਤੇ ਸ਼ਰੇਆਮ ਕੁਝ ਸਾਥੀਆਂ ਸਮੇਤ ਦੋਰਾਂਗਲਾ ਬਾਜ਼ਾਰ 'ਚ ਤੇਜ਼ਧਾਰ ਹਮਲਾ ਕੀਤਾ ਤੇ ਇਕ ਦੁਕਾਨ ਮਲਕ ਦੀ ਮਾਰਕੁੱਟ ਕੀਤੀ। ਇਸ ਸਾਰੀ ਘਟਨਾ ਨੂੰ ਵਿਅਕਤੀਆਂ ਵਲੋਂ ਆਪਣੇ ਮੋਬਾਇਲ 'ਚ ਕੈਦ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਨੇ ਸਥਿਤੀ ਦਾ ਜਾਇਜ਼ਾ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੁਕਾਨਦਾਰ ਨੇ ਦੋਸ਼ ਲਾਇਆ ਕਿ ਉਨ੍ਹਾਂ ਵਲੋਂ ਇਕ ਦੁਕਾਨ ਜੋ ਸਰਵਣ ਕੁਮਾਰ ਨਾਲ ਰਲ ਕੇ ਕਿਰਾਏ 'ਤੇ ਲਈ ਹੋਈ ਸੀ ਤੇ ਬੀਤੇ ਦਿਨੀਂ ਸਰਵਣ ਤੋਂ ਉਨ੍ਹਾਂ ਵਲੋਂ ਕਿਰਾਏ ਦੀ ਮੰਗ ਕੀਤੀ ਪਰ ਉਸ ਨੇ ਕਿਰਾਇਆ ਨਾ ਦਿੱਤਾ ਤੇ ਮਾਰਕੁੱਟ 'ਤੇ ਉੱਤਰ ਆਇਆ। ਉਸ ਨੇ ਕੁਝ ਵਿਅਕਤੀਆਂ ਨਾਲ ਮਿਲ ਕੇ ਬਾਜ਼ਾਰ 'ਚ ਸ਼ਰੇਆਮ ਗੁੰਡਾਗਰਦੀ ਕੀਤੀ ਅਤੇ ਦੁਕਾਨ 'ਤੇ ਭੰਨਤੋੜ ਕੀਤੀ ਗਈ, ਜਿਸ ਦੀ ਵੀਡੀਓ ਵੀ ਬਣੀ ਹੋਈ ਹੈ। ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਮਹੇਸ਼ ਸੈਣੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਹੋਵੇਗਾ ਉਸ 'ਤੇ ਕਾਰਵਾਈ ਕੀਤੀ ਜਾਵੇਗੀ।


author

Baljeet Kaur

Content Editor

Related News