''ਵੋਟਾਂ ਮੰਗਣ ਆਏ ਨੇਤਾ, ਤਾਂ ਰੱਸਿਆਂ ਨਾਲ ਬੰਨ੍ਹ ਕੇ ਕੁੱਟਾਂਗੇ''

Sunday, Apr 21, 2019 - 04:38 PM (IST)

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) - ਦੀਨਾਨਗਰ ਦੇ ਮਕੋੜਾ ਪੱਤਣ ਰਾਵੀ ਦਰਿਆ ਦੇ ਪਾਰ ਵੱਸਦੇ ਸੱਤ ਪਿੰਡਾਂ ਦੇ ਲੋਕ ਇਸ ਵਾਰ ਕਿਸੇ ਵੀ ਆਗੂ ਨੂੰ ਮੂੰਹ ਲਾਉਣ ਲਈ ਤਿਆਰ ਨਹੀਂ ਹਨ। ਰਾਵੀ ਦਰਿਆ ਦੇ ਪਾਰ ਵੱਸੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਇਕਜੁੱਟ ਹੋ ਕੇ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਲੋਕਾਂ ਵਲੋਂ ਇਹ ਸਭ ਕੁਝ ਪਲਟੂਨ ਪੁੱਲ ਕਾਰਨ ਕੀਤਾ ਜਾ ਰਿਹਾ ਹੈ, ਜੋ ਹਮੇਸ਼ਾ ਪਾਣੀ ਦੇ ਤੇਜ਼ ਵਹਾਅ ਕਾਰਨ ਟੁੱਟ ਜਾਂਦਾ ਹੈ। ਇਸ ਪੁੱਲ ਦੇ ਟੁੱਟ ਜਾਣ ਕਾਰਨ ਲੋਕਾਂ ਨੂੰ ਬਹੁਤ ਸਾਰਿਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਪਿੰਡਾਂ ਦੇ ਲੋਕ ਗੁਰਦਾਸਪੁਰ ਦੇ ਐੱਮ. ਪੀ. ਰਹੇ ਸੁਨੀਲ ਜਾਖੜ ਤੋਂ ਵੀ ਕਾਫੀ ਨਾਰਾਜ਼ ਹਨ।

ਦੱਸ ਦੇਈਏ ਕਿ ਪਿੰਡਾਂ ਦੇ ਲੋਕਾਂ ਨੇ ਇਕਜੁੱਟ ਹੋ ਕੇ ਚੋਣਾਂ ਦਾ ਬਾਈਕਾਟ ਕਰਦਿਆਂ ਕਿਹਾ ਕਿ ਹੁਣ ਕੋਈ ਵੀ ਆਗੂ ਵੋਟਾਂ ਮੰਗਣ ਉਸ ਸਮੇਂ ਆਵੇ, ਜਦੋਂ ਮਕੋੜਾ ਪੱਤਣ 'ਤੇ ਪੱਕਾ ਪੁੱਲ ਬਣ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਹ ਪੁੱਲ ਦਾ ਨਿਰਮਾਣ ਕੀਤੇ ਬਿਨਾਂ ਉਨ੍ਹਾਂ ਤੋਂ ਵੋਟਾਂ ਮੰਗਣ ਆਏ ਤਾਂ ਉਨ੍ਹਾਂ ਦੀ ਰੱਸਿਆਂ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ ਜਾਵੇਗੀ।


rajwinder kaur

Content Editor

Related News