ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ

03/24/2021 6:35:38 PM

ਦੀਨਾਨਗਰ (ਗੁਰਪ੍ਰੀਤ) - ਬੀਤੇ ਦਿਨੀਂ ਦੀਨਾਨਗਰ ਦੇ ਗੁਰਦੁਆਰਾ ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਦੇ ਹੈੱਡ ਗ੍ਰੰਥੀ ਜਗੀਰ ਸਿੰਘ ਦੇ ਪੁੱਤ ਦਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਸਾਬਕਾ ਮੈਨੇਜਰ ਅਤੇ ਉਸ ਦੇ ਸਾਥੀ ਤੋਂ ਤੰਗ-ਪਰੇਸ਼ਾਨ ਹੋ ਕੇ ਦੀਵਾਨ ਹਾਲ ਵਿੱਚ ਫਾਹਾ ਲੈ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਦੀਨਾਨਗਰ ਪੁਲਸ ਵੱਲੋਂ ਜਦੋਂ ਸਾਬਕਾ ਮੈਨੇਜਰ ਅਤੇ ਉਸ ਦੇ ਸਾਥੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਸੀ, ਜਿਸ ਦੌਰਾਨ ਇਸ ਕੇਸ ਵਿਚ ਇਕ ਨਵਾਂ ਮੋੜ ਆ ਗਿਆ।

ਪੜ੍ਹੋ ਇਹ ਵੀ ਖਬਰ - ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਕਈ ਵਿਧਾਇਕਾਂ ਦੀਆਂ ਕੱਟੀਆਂ ਜਾਣਗੀਆਂ ਟਿਕਟਾਂ, ਨਵੇਂ ਚਿਹਰੇ ਹੋਣਗੇ ਸ਼ਾਮਲ

ਪੁਲਸ ਨੇ ਦੱਸਿਆ ਕਿ ਮ੍ਰਿਤਕ ਦਵਿੰਦਰ ਸਿੰਘ ਦੀ ਗੱਡੀ ਵਿਚੋਂ ਪੁਲਸ ਨੂੰ ਇਕ ਡਾਇਰੀ ਅਤੇ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ, ਜਿਸ ਵਿਚ ਮ੍ਰਿਤਕ ਦਵਿੰਦਰ ਸਿੰਘ ਨੇ ਆਪਣੀ ਮੌਤ ਦੇ ਕਾਰਨ ਅਤੇ ਮੌਤ ਲਈ ਜ਼ਿੰਮੇਵਾਰ ਲੋਕਾਂ ਦੇ ਨਾਂ ਨਸ਼ਰ ਕੀਤੇ ਹਨ। ਇਨ੍ਹਾਂ ਨਾਵਾਂ ਵਿੱਚ ਪਹਿਲਾਂ ਹੀ ਨਾਮਜ਼ਦ ਦੋ ਲੋਕਾਂ ਤੋਂ ਇਲਾਵਾ ਪੰਜ ਹੋਰ ਲੋਕਾਂ ਦੇ ਨਾਂ ਸ਼ਾਮਲ ਹਨ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : ਵਿਦੇਸ਼ੋਂ ਆਏ ਵਿਅਕਤੀ ਨੇ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ (ਤਸਵੀਰਾਂ)

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮ੍ਰਿਤਕ ਦਵਿੰਦਰ ਸਿੰਘ ਦੀ ਧੀ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੀ ਗੱਡੀ ਦੀ ਤਲਾਸ਼ੀ ਲੈ ਰਹੇ ਸਨ, ਇਸ ਦੌਰਾਨ ਉਨ੍ਹਾਂ ਨੂੰ ਗੱਡੀ ਵਿਚੋਂ ਇਕ ਡਾਇਰੀ ਮਿਲੀ, ਜਿਸ ਵਿੱਚ ਦੋ ਪੰਨਿਆਂ ਦਾ ਇਕ ਸੁਸਾਈਡ ਨੋਟ ਲਿਖਿਆ ਹੋਇਆ ਮਿਲਿਆ। ਇਸ ਸੁਸਾਈਡ ਨੋਟ ’ਚ ਉਨ੍ਹਾਂ ਦੇ ਪਿਤਾ ਨੇ ਆਪਣੀ ਮੌਤ ਦੇ ਕਾਰਨ ਅਤੇ ਦੋਸ਼ੀਆਂ ਦੇ ਨਾਂ ਲਿਖੇ ਹੋਏ ਸਨ। ਉਨ੍ਹਾਂ ਨੇ ਇਹ ਸੁਸਾਈਡ ਨੋਟ ਪੁਲਸ ਦੇ ਹਵਾਲੇ ਕਰ ਦਿੱਤਾ ਅਤੇ ਮੰਗ ਕੀਤੀ ਹੈ ਕਿ ਇਨ੍ਹਾਂ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।  

ਪੜ੍ਹੋ ਇਹ ਵੀ ਖ਼ਬਰ - ਮਾਮਲਾ 2 ਭੈਣਾਂ ਦੇ ਹੋਏ ਕਤਲ ਦਾ : ਸੰਸਕਾਰ ਨਾ ਕਰਨ ’ਤੇ ਅੜ੍ਹਿਆ ਪਰਿਵਾਰ, ਰੱਖੀਆਂ ਇਹ ਮੰਗਾਂ

ਇਸ ਸੁਸਾਈਡ ਨੋਟ ਸੰਬੰਧੀ ਜਦੋਂ ਦੀਨਾਨਗਰ ਦੇ ਡੀ. ਐੱਸ. ਪੀ. ਮਹੇਸ਼ ਸੈਣੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੁਸਾਈਡ ਨੋਟ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਜਾਵੇਗੀ, ਕਿਉਂਕਿ ਸੁਸਾਈਡ ਨੋਟ ਉੱਪਰ ਕਿਸੇ ਦੇ ਸਾਈਨ ਨਹੀਂ ਹਨ। ਸੁਸਾਈਡ ਨੋਟ ’ਚ ਕੁਝ ਲੋਕਾਂ ਦੇ ਨਾਂ ਲਿਖੇ ਗਏ ਹਨ, ਜਿਨ੍ਹਾਂ ਵਿੱਚੋਂ ਦੋ ਦੇ ਖੁਦਕੁਸ਼ੀ ਪਹਿਲਾਂ ਹੀ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੁਸਾਈਡ ਨੋਟ ਦੀ ਜਾਂਚ ਕਰਨ ਉਪਰੰਤ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।  

ਪੜ੍ਹੋ ਇਹ ਵੀ ਖਬਰ - ਸੁਖਪਾਲ ਖਹਿਰਾ ਦਾ ਕਾਂਗਰਸ ’ਚ ਮੁੜ ਸ਼ਾਮਲ ਹੋਣਾ ਤੈਅ, ਰਸਮੀ ਐਲਾਨ ਕਿਸੇ ਸਮੇਂ ਵੀ ਸੰਭਵ

rajwinder kaur

This news is Content Editor rajwinder kaur