ਦੀਨਾਨਗਰ ’ਚ 21 ਸਾਲਾ ਗੱਭਰੂ ਦੀ ਸ਼ੱਕੀ ਹਾਲਤ ’ਚ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਇਟਲੀ
Tuesday, May 17, 2022 - 01:14 PM (IST)
ਦੀਨਾਨਗਰ (ਕਪੂਰ) - ਬੀਤੀ ਰਾਤ ਇਕ ਐੱਨ.ਆਰ.ਆਈ. ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ (21) ਪੁੱਤਰ ਸਰਵਣ ਸਿੰਘ ਵਾਸੀ ਕਲੀਚਪੁਰ ਥਾਣਾ ਦੀਨਾਨਗਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਰਨਵੀਰ ਸਿੰਘ ਕਰੀਬ 3 ਹਫ਼ਤੇ ਪਹਿਲਾਂ ਭਾਰਤ ਆਇਆ ਸੀ ਅਤੇ ਕੁਝ ਦਿਨਾਂ ਬਾਅਦ ਵਾਪਸ ਇਟਲੀ ਜਾਣ ਦੀ ਤਿਆਰੀ ਕਰ ਰਿਹਾ ਸੀ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ 2 ਮਾਵਾਂ ਦੀਆਂ ਕੁੱਖਾਂ ਕੀਤੀਆਂ ਸੁੰਨੀਆਂ
ਮ੍ਰਿਤਕ ਕੁਝ ਚੀਜ਼ਾਂ ਲੈ ਕੇ ਬੀਤੀ ਰਾਤ ਆਪਣੇ ਮੋਟਰਸਾਈਕਲ 'ਤੇ ਦੀਨਾਨਗਰ ਵਿਖੇ ਆ ਗਿਆ ਸੀ। ਦੇਰ ਰਾਤ ਤੱਕ ਜਦੋਂ ਉਹ ਘਰ ਨਾ ਪੁੱਜਿਆ ਤਾਂ ਪਰਿਵਾਰਕ ਮੈਂਬਰ ਸਾਰੀ ਰਾਤ ਉਸ ਦੀ ਭਾਲ ਕਰਦੇ ਰਹੇ ਅਤੇ ਅੱਜ ਸਵੇਰੇ ਉਸ ਦੀ ਲਾਸ਼ ਨਾਨੋ ਨੰਗਲ ਰੋਡ 'ਤੇ ਸੜਕ ਤੋਂ ਕੁਝ ਦੂਰੀ 'ਤੇ ਝਾੜੀਆਂ 'ਚ ਪਈ ਹੋਈ ਮਿਲੀ। ਸੂਚਨਾ ਮਿਲਣ 'ਤੇ ਥਾਣਾ ਦੀਨਾਨਗਰ ਤੋਂ ਪਹੁੰਚੇ ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਕਰਨਵੀਰ ਸਿੰਘ ਦੀ ਮੌਤ ਐਕਸੀਡੈਂਟ ਕਾਰਨ ਹੋਈ ਹੈ। ਪੁਲਸ ਨੇ ਕਰਨਵੀਰ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਜੋ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ: ਦੋਸਤ ਦੇ ਘਰ ਗਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਘਰ ’ਚ ਪਿਆ ਚੀਕ-ਚਿਹਾੜਾ
ਮ੍ਰਿਤਕ ਕਰਨਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ ਨਹੀਂ ਹੋਈ ਸਗੋਂ ਉਸਦਾ ਕਤਲ ਕੀਤਾ ਗਿਆ ਹੈ। ਪੀੜਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੇ ਨੌਜਵਾਨ ਦਾ ਮੋਟਰਸਾਈਕਲ ਅਤੇ ਉਸ ਦੀ ਲਾਸ਼ ਵੱਖੋ-ਵੱਖਰੇ ਥਾਂ ’ਤੇ ਸੀ। ਕਰਨਵੀਰ ਸਿੰਘ ਬਾਂਹ ਟੁੱਟੀ ਹੋਣ ਦੇ ਨਾਲ-ਨਾਲ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ