ਦੀਨਾਨਗਰ ਰੇਲਵੇ ਸਟੇਸ਼ਨ ਦੀ ਸੁਰੱਖਿਆ ਰੱਬ ਆਸਰੇ (ਵੀਡੀਓ)

Sunday, Jun 10, 2018 - 08:52 AM (IST)

ਦੀਨਾਨਗਰ, (ਦੀਪਕ ਕੁਮਾਰ)— ਇਕ ਪਾਸੇ ਜਿੱਥੇ ਅੱਤਵਾਦੀਆਂ ਵੱਲੋਂ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਉੱਥੇ ਹੀ ਦੀਨਾਨਗਰ ਦੇ ਰੇਲਵੇ ਸਟੇਸ਼ਨ ਦੀ ਸੁਰੱਖਿਆ ਸਿਰਫ ਇਕ ਰੇਲਵੇ ਗਾਰਡ ਦੇ ਭਰੋਸੇ 'ਤੇ ਛੱਡੀ ਹੋਈ ਹੈ ਜਦ ਕਿ ਦੀਨਾਨਗਰ ਪਹਿਲਾਂ ਵੀ ਇਕ ਵੱਡਾ ਅੱਤਵਾਦੀ ਹਮਲਾ ਝੱਲ ਚੁੱਕਾ ਹੈ ਅਤੇ ਦੀਨਾਨਗਰ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਪਹਿਲਾਂ ਵੀ ਕੀਤੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਵੀ ਰੇਲਵੇ ਵਿਭਾਗ ਸੁਸਤ ਦਿਖਾਈ ਦੇ ਰਿਹਾ ਹੈ ਅਤੇ ਦੀਨਾਨਗਰ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਦਾ ਕੋਈ ਪੁਖਤਾ ਪ੍ਰਬੰਧ ਨਹੀਂ ਕੀਤਾ ਗਿਆ। 
ਰੇਲਵੇ ਸਟੇਸ਼ਨ ਦੀ ਸੁਰੱਖਿਆ ਨੂੰ ਲੈ ਕੇ ਸਟੇਸ਼ਨ 'ਤੇ ਖੜ੍ਹੇ ਯਾਤਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇੱਥੇ ਦੀ ਸੁਰੱਖਿਆ ਤਾਂ ਰੱਬ ਆਸਰੇ ਹੈ। ਉਨ੍ਹਾਂ ਕਿਹਾ ਕਿ ਇੱਥੇ ਜੰਮੂ-ਕਸ਼ਮੀਰ ਅਤੇ ਅੰਮ੍ਰਿਤਸਰ ਤੋਂ ਗੱਡੀਆਂ ਆ ਕੇ ਰੁਕਦੀਆਂ ਹਨ। ਅੱਤਵਾਦੀਆਂ ਵੱਲੋਂ ਦਿੱਤੀ ਗਈ ਧਮਕੀ ਦੇ ਬਾਵਜੂਦ ਵੀ ਇੱਥੇ ਕੋਈ ਸੁਰੱਖਿਆ ਨਹੀਂ ਹੈ, ਉੱਥੇ ਹੀ ਜਦੋਂ ਇਸ ਸੰਬੰਧੀ ਰੇਲਵੇ ਸਟੇਸ਼ਨ 'ਤੇ ਤਾਇਨਾਤ ਗਾਰਡ ਅਤੇ ਰੇਲਵੇ ਚੌਕੀ ਦੇ ਇੰਚਾਰਜ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਅਸੀਂ ਚੱਪੇ-ਚੱਪੇ 'ਤੇ ਜਵਾਨ ਤਾਇਨਾਤ ਕੀਤੇ ਹਨ। ਜਦ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਰੇਲਵੇ ਸਟੇਸ਼ਨ 'ਤੇ ਤਾਂ ਇਕ ਹੀ ਗਾਰਡ ਹੈ ਤਾਂ ਉਨ੍ਹਾਂ ਗੱਲ ਨੂੰ ਟਾਲਦਿਆਂ ਕਿਹਾ ਕਿ ਬਾਕੀ ਜਵਾਨ ਵੀ ਨੇੜੇ ਹੀ ਹੋਣਗੇ।


Related News