ਦੀਨਾਨਗਰ ਦੇ ਵਾਰਡ ਨੰਬਰ 6 ਦੀ ਵੋਟਿੰਗ ਭਲਕੇ, ਸਿਆਸੀ ਪਾਰਟੀਆਂ ਲਾਇਆ ਅੱਡੀ-ਚੋਟੀ ਦਾ ਜ਼ੋਰ
Sunday, Jun 14, 2026 - 10:34 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਨਗਰ ਕੌਂਸਲ ਚੋਣਾਂ ਤਹਿਤ ਵਾਰਡ ਨੰਬਰ 6 ਵਿੱਚ ਕੱਲ ਤਕਨੀਕੀ ਫਾਲਟ ਆਉਣ ਕਾਰਨ ਇਸ ਵਾਰ ਦੀਆਂ ਵੋਟਾਂ ਕੈਸਲ ਹੋ ਗਈਆਂ ਸਨ, ਜਿਨ੍ਹਾਂ ਦੀ ਨਵੀਂ ਤਰੀਕ 15 ਜੂਨ ਐਲਾਨੀ ਗਈ ਹੈ ਪਰ ਮੁੜ ਵੋਟਿੰਗ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਵਾਰਡ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਵੱਲੋਂ ਆਪਣੀ ਜਿੱਤ ਯਕੀਨੀ ਬਣਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਕਿਉਂਕਿ ਜੋ ਇਥੋਂ ਇੱਕ ਅਜ਼ਾਦ ਉਮੀਦਵਾਰ ਸੀ ਉਸ ਵੱਲੋਂ ਆਪਣਾ ਸਮਰਥਨ ਕਾਂਗਰਸ ਨੂੰ ਦੇ ਦਿੱਤਾ ਗਿਆ ਹੈ ਅਤੇ ਜੋ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਸੀ ਉਹਨਾਂ ਵੱਲੋਂ ਆਪਣਾ ਸਮਰਥਨ ਆਮ ਆਦਮੀ ਪਾਰਟੀ ਦੇ ਦਿੱਤਾ ਗਿਆ ਹੈ। ਜਿਸ ਕਾਰਨ ਹੁਣ ਤਿਕੋਣੀ ਟੱਕਰ ਦਾ ਮੁਕਾਬਲਾ ਰਹਿ ਗਿਆ ਹੈ ਪਰ ਜੇਕਰ ਇਸ ਵਾਰਡ ਅੰਦਰ ਝਾਤ ਮਾਰੀ ਜਾਵੇ ਤਾਂ ਖਾਸ ਕਰਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਲਈ ਇਹ ਸੀਟ ਇੱਜ਼ਤ ਦਾ ਸਵਾਲ ਬਣ ਗਈ ਹੈ।
ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂ ਅਤੇ ਵਰਕਰਾਂ ਵੱਲੋ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਪੂਰਾ ਯਤਨ ਕਰ ਰਹੇ ਹਨ। ਕਿਉਂਕਿ ਕਾਂਗਰਸ ਵੱਲੋਂ ਪਹਿਲਾਂ ਹੀ 7 ਸੀਟਾਂ ਤੇ ਜਿੱਤ ਹਾਸਲ ਕੀਤੀ ਹੋਈ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ 6 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੋਈ ਹੈ ਅਤੇ ਇੱਕ ਸੀਟ ਭਾਜਪਾ ਵੱਲੋਂ ਜਿੱਤੀ ਹੋਈ ਹੈ ਪਰ ਅਕਾਲੀ ਦਲ ਇੱਥੇ ਖਾਤਾ ਖੋਲ੍ਹਣ ਵਿੱਚ ਹੀ ਅਸਫਲ ਰਿਹਾ ਹੈ ਪਰ ਹੁਣ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਉਮੀਦਵਾਰ ਦਾ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਆਜ਼ਾਦ ਉਮੀਦਵਾਰ ਵੱਲੋਂ ਕਾਂਗਰਸ ਦਾ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਕਾਰਨ ਮੁਕਾਬਲਾ ਹੋਰ ਖਿੱਚਵਾਂ ਹੁੰਦਾ ਨਜ਼ਰ ਆ ਰਿਹਾ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਾਰਡ ਦਾ ਨਤੀਜਾ ਸਿਰਫ਼ ਇੱਕ ਸੀਟ ਦਾ ਫੈਸਲਾ ਨਹੀਂ ਕਰੇਗਾ, ਸਗੋਂ ਦੀਨਾਨਗਰ ਦੇ ਸਿਆਸੀ ਸਮੀਕਰਨਾਂ 'ਤੇ ਵੀ ਅਸਰ ਪਾਵੇਗਾ। ਇਸ ਕਰਕੇ ਸਾਰੀਆਂ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਇਸ ਚੋਣ ਵਿੱਚ ਝੋਕ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਵੀ ਵੋਟਿੰਗ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹੁਣ ਸਭ ਦੀਆਂ ਨਜ਼ਰਾਂ ਅੱਜ ਦੀ ਵੋਟਿੰਗ ਅਤੇ ਉਸ ਦੇ ਨਤੀਜੇ 'ਤੇ ਟਿਕੀਆਂ ਹੋਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
