ਵੱਡੀ ਖ਼ਬਰ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਗ੍ਰਿਫ਼ਤਾਰ (ਵੀਡੀਓ)

07/07/2022 12:03:08 AM

ਅੰਮ੍ਰਿਤਸਰ (ਹਰਮੀਤ/ਇੰਦਰਜੀਤ/ਰਮਨ) : ਵਿਜੀਲੈਂਸ ਬਿਊਰੋ ਅੰਮ੍ਰਿਤਸਰ ਬਾਰਡਰ ਰੇਂਜ ਨੇ ਅੱਜ ਅੰਮ੍ਰਿਤਸਰ ਦੇ ਸਾਬਕਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਂਗਰਸੀ ਆਗੂ ਬੱਸੀ ’ਤੇ ਪਲਾਟ ਅਲਾਟਮੈਂਟ ਵਿੱਚ ਹੇਰਾਫੇਰੀ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਬੱਸੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦੇ ਨਾਲ ਰਾਘਵ ਸ਼ਰਮਾ ਅਤੇ ਵਿਕਾਸ ਖੰਨਾ ਦਾ ਨਾਂ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ : DIG ਇੰਦਰਬੀਰ ਦੀ ਗ੍ਰਿਫ਼ਤਾਰੀ ਦੀ ਖ਼ਬਰ ਨਿਕਲੀ ਝੂਠੀ, ਕਿਹਾ- ਕਰਾਂਗਾ ਕਾਨੂੰਨੀ ਕਾਰਵਾਈ

PunjabKesari

ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦ ਨੂੰ ਸਸਤੇ ਭਾਅ ’ਤੇ ਅਲਾਟ ਕਰਨ ’ਤੇ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹੋਏ ਦਿਨੇਸ਼ ਬੱਸੀ ਬਾਰੇ ਅੰਮ੍ਰਿਤਸਰ ਦੇ ਮੌਜੂਦਾ ਚੇਅਰਮੈਨ ਨਗਰ ਸੁਧਾਰ ਨੇ ਸ਼ਿਕਾਇਤ ਦਿੱਤੀ ਸੀ, ਜਿਸ ’ਤੇ ਕਾਰਵਾਈ ਦੌਰਾਨ ਬੱਸੀ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਲਕੇ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ, ਜਿੱਥੇ ਹੋਰ ਵੀ ਕਈ ਰਾਜ਼ ਸਾਹਮਣੇ ਆਉਣਗੇ। ਰਿਮਾਂਡ ਤੋਂ ਬਾਅਦ ਖੁਲਾਸਾ ਹੋਵੇਗਾ।

ਖ਼ਬਰ ਇਹ ਵੀ : ਕੱਲ੍ਹ ਵਿਆਹ ਕਰਵਾਉਣਗੇ CM ਮਾਨ, ਉਥੇ ਸਾਬਕਾ ਮੰਤਰੀ ਆਸ਼ੂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਪੜ੍ਹੋ TOP 10

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News