ਡੀ. ਜੀ. ਪੀ. ਦੇ ਬਿਆਨ ''ਤੇ ਕੱਲ੍ਹ ਵਿਧਾਨ ਸਭਾ ''ਚ ਸਪੱਸ਼ਟੀਕਰਨ ਦੇਣਗੇ ਕੈਪਟਨ

Monday, Feb 24, 2020 - 06:54 PM (IST)

ਡੀ. ਜੀ. ਪੀ. ਦੇ ਬਿਆਨ ''ਤੇ ਕੱਲ੍ਹ ਵਿਧਾਨ ਸਭਾ ''ਚ ਸਪੱਸ਼ਟੀਕਰਨ ਦੇਣਗੇ ਕੈਪਟਨ

ਚੰਡੀਗੜ੍ਹ : ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਦਿੱਤੇ ਬਿਆਨ 'ਤੇ ਕੱਲ੍ਹ (ਮੰਗਲਵਾਰ) ਨੂੰ ਕੈਪਟਨ ਅਮਰਿੰਦਰ ਸਿੰਘ ਆਪਣਾ ਪੱਖ ਰੱਖਣਗੇ। ਇਸ ਦੀ ਜਾਣਕਾਰੀ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਦਿੱਤੀ ਗਈ ਹੈ। ਦਰਅਸਲ ਡੀ.ਜੀ.ਪੀ. ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਦਿੱਤੇ ਬਿਆਨ 'ਤੇ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਭਾਰੀ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਡੀ. ਜੀ. ਪੀ. ਦੇ ਮੁੱਦੇ 'ਤੇ ਸਦਨ ਦੇ ਅੰਦਰ ਅਤੇ ਬਾਹਰ ਖੂਬ ਹੰਗਾਮਾ ਕੀਤਾ। 

ਵਿਰੋਧੀ ਧਿਰਾਂ ਵਲੋਂ ਇਸ ਮਾਮਲੇ 'ਚ ਸਪੱਸ਼ਟੀਕਰਨ ਮੰਗਿਆ ਜਾ ਰਿਹਾ ਸੀ, ਜਿਸ ਦੇ ਚੱਲਦੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਭਲਕੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਇਸ ਮਸਲੇ 'ਤੇ ਆਪਣਾ ਪੱਖ ਰੱਖਣਗੇ। ਜਿਸ ਤੋਂ ਬਾਅਦ ਰੌਲੇ ਰੱੱਪੇ ਦੇ ਚੱਲਦੇ ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤਕ ਲਈ ਮੁਲਤਵੀ ਕਰ ਦਿੱਤੀ ਗਈ।


author

Gurminder Singh

Content Editor

Related News