ਨਸ਼ਿਆਂ ਦੇ ਮੁੱਦੇ ''ਤੇ ਡੀ. ਜੀ. ਪੀ. ਕਰਨਗੇ ਅਹਿਮ ਮੀਟਿੰਗ

Friday, Jun 21, 2019 - 02:44 PM (IST)

ਨਸ਼ਿਆਂ ਦੇ ਮੁੱਦੇ ''ਤੇ ਡੀ. ਜੀ. ਪੀ. ਕਰਨਗੇ ਅਹਿਮ ਮੀਟਿੰਗ

ਚੰਡੀਗੜ੍ਹ (ਵਰੁਣ) : ਪੰਜਾਬ 'ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਸ਼ਨੀਵਾਰ ਨੂੰ ਅਹਿਮ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਸੈਕਟਰ-9 ਸਥਿਤ ਪੰਜਾਬ ਪੁਲਸ ਦੇ ਮੁੱਖ ਦਫਤਰ ਵਿਖੇ ਰੱਖੀ ਗਈ ਹੈ, ਜਿਸ 'ਚ ਸਾਰੇ ਜ਼ਿਲਿਆਂ ਦੇ ਐੱਸ. ਐੱਸ. ਪੀ. ਅਤੇ ਵੱਡੇ ਅਧਿਕਾਰੀ ਮੌਜੂਦ ਰਹਿਣਗੇ। ਦੱਸ ਦੇਈਏ ਕਿ ਪੰਜਾਬ 'ਚ ਨਸ਼ਿਆਂ ਕਾਰਨ ਨੌਜਵਾਨ ਦਾ ਬਹੁਤ ਬੁਰਾ ਹਾਲ ਹੈ ਅਤੇ ਬੀਤੇ ਦਿਨ ਹੀ ਬਠਿੰਡਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇਕ ਲੜਕੀ ਦੀ ਮੌਤ ਹੋ ਗਈ। ਬੀਤੇ ਦਿਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਡੀ. ਜੀ. ਪੀ. ਦਿਨਕਰ ਗੁਪਤਾ ਨਾਲ ਮੁਲਾਕਾਤ ਕੀਤੀ ਸੀ। ਡੀ. ਜੀ. ਪੀ. ਵਲੋਂ ਰੱਖੀ ਇਸ ਮੀਟਿੰਗ 'ਚ ਨਸ਼ਿਆਂ ਦੇ ਮੁੱਦੇ 'ਤੇ ਪੁਲਸ ਅਧਿਕਾਰੀਆਂ ਨਾਲ ਮੰਥਨ ਕੀਤਾ ਜਾਵੇਗਾ। 


author

Babita

Content Editor

Related News