ਸੁਪਰੀਮ ਕੋਰਟ ਵਲੋਂ 'ਮੁਹੰਮਦ ਮੁਸਤਫਾ' ਨੂੰ ਝਟਕਾ, ਪਟੀਸ਼ਨ ਕੀਤੀ ਰੱਦ

02/07/2020 1:57:56 PM

ਚੰਡੀਗੜ੍ਹ : ਪੰਜਾਬ ਦੇ ਡੀ. ਜੀ. ਪੀ. ਵਜੋਂ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਆਈ. ਪੀ. ਐੱਸ. ਅਧਿਕਾਰੀ ਮੁਹੰਮਦ ਮੁਸਤਫਾ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਮੁਹੰਮਦ ਮੁਸਤਫਾ ਵਲੋਂ ਹਾਈਕੋਰਟ ਦੇ ਫੈਸਲੇ ਖਿਲਾਫ ਪਾਈ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਸ ਨੂੰ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਪੰਜਾਬ ਦੇ ਹੀ ਦੋ ਨਾਰਾਜ਼ ਆਈ. ਪੀ. ਐੱਸ. ਅਧਿਕਾਰੀਆਂ ਮੁਹੰਮਦ ਮੁਸਤਫਾ ਅਤੇ ਸਿਧਾਰਥ ਚਟੋਪਾਧਿਆਏ ਨੇ ਚੁਣੌਤੀ ਦਿੱਤੀ ਸੀ।

ਉਸੇ ਚੁਣੌਤੀ ਦੇ ਆਧਾਰ 'ਤੇ ਕੇਂਦਰੀ ਪ੍ਰਸ਼ਾਸਕੀ ਟ੍ਰਿਬੀਊਨਲ (ਕੈਟ) ਨੇ ਦਿਨਕਰ ਗੁਪਤਾ ਦੀ ਡੀ. ਜੀ. ਪੀ. ਵਜੋਂ ਨਿਯੁਕਤੀ ਰੱਦ ਕਰ ਦਿੱਤੀ ਸੀ। ਕੈਟ ਦੇ ਫੈਸਲੇ ਨੂੰ ਪੰਜਾਬ ਸਰਕਾਰ ਤੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਰੱਦ ਕੀਤੇ ਜਾਣ ਦੇ 'ਕੈਟ' ਦੇ ਫੈਸਲੇ 'ਤੇ ਰੋਕ ਲਾ ਦਿੱਤੀ ਸੀ, ਜਿਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਸੀ।

Babita

This news is Content Editor Babita