ਰਾਸ਼ਟਰੀ ਜਾਂਚ ਏਜੰਸੀ ਦੇ ਚੀਫ਼ ਦਿਨਕਰ ਗੁਪਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Sunday, Aug 06, 2023 - 09:30 PM (IST)

ਰਾਸ਼ਟਰੀ ਜਾਂਚ ਏਜੰਸੀ ਦੇ ਚੀਫ਼ ਦਿਨਕਰ ਗੁਪਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ) : ਰਾਸ਼ਟਰੀ ਜਾਂਚ ਏਜੰਸੀ ਐੱਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਘਰ 'ਚ ਮੱਥਾ ਟੇਕ ਕੇ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਦਿਨਕਰ ਗੁਪਤਾ ਨੂੰ ਸਨਮਾਨਿਤ ਵੀ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਗੁਪਤਾ ਨੇ ਕਿਹਾ ਕਿ ਇਹ ਮੇਰਾ ਨਿੱਜੀ ਦੌਰਾ ਹੈ, ਅੱਜ ਮੈਂ ਵਾਹਿਗੁਰੂ ਜੀ ਦਾ ਆਸ਼ੀਰਵਾਦ ਲੈਣ ਆਇਆ ਹਾਂ। ਦੱਸ ਦੇਈਏ ਕਿ ਉਨ੍ਹਾਂ ਦੇ ਇਸ ਦੌਰੇ ਦੀ ਜਾਣਕਾਰੀ ਕਿਸੇ ਨੂੰ ਵੀ ਨਹੀਂ ਸੀ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਗੋਲ ਮੇਜ਼ ਕਾਨਫਰੰਸ 'ਚ MP ਸਾਹਨੀ ਨੇ 'ਸਿੱਖਿਆ ਲੰਗਰ ਲਹਿਰ' ਕੀਤੀ ਸ਼ੁਰੂ

ਉੱਥੇ ਹੀ ਪੰਜਾਬ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਸੂਤਰਾਂ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਜੰਮੂ-ਕਸ਼ਮੀਰ, ਪੰਜਾਬ ਤੇ ਦੇਸ਼ ਦੇ ਹੋਰ ਵੀ ਕਈ ਸੂਬਿਆਂ ਵਿੱਚ ਐੱਨਆਈਏ ਦੀ ਰੇਡ ਚੱਲ ਰਹੀ ਸੀ। ਕਈ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਵੀ ਕੀਤੀ ਗਈ, ਉਥੇ ਹੀ ਅੱਜ ਐੱਨਆਈਏ ਦੇ ਡਾਇਰੈਕਟਰ ਜਨਰਲ ਦੀ ਅੰਮ੍ਰਿਤਸਰ ਫੇਰੀ ਦਾ ਕੋਈ ਨਾ ਕੋਈ ਕਾਰਨ ਜ਼ਰੂਰ ਹੋਵੇਗਾ। ਇਸ ਮੌਕੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਤੇ ਹੋਰ ਅਧਿਕਾਰੀ ਵੀ ਨਾਲ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News