ਰਾਮ ਭਗਤਾਂ ਲਈ ਖ਼ੁਸ਼ਖ਼ਬਰੀ, ਚੰਡੀਗੜ੍ਹ ਤੋਂ ਅਯੁੱਧਿਆ ਲਈ ਸਿੱਧੀ ਬੱਸ ਸੇਵਾ ਹੋਵੇਗੀ ਸ਼ੁਰੂ

Thursday, Feb 01, 2024 - 12:06 PM (IST)

ਰਾਮ ਭਗਤਾਂ ਲਈ ਖ਼ੁਸ਼ਖ਼ਬਰੀ, ਚੰਡੀਗੜ੍ਹ ਤੋਂ ਅਯੁੱਧਿਆ ਲਈ ਸਿੱਧੀ ਬੱਸ ਸੇਵਾ ਹੋਵੇਗੀ ਸ਼ੁਰੂ

ਚੰਡੀਗੜ੍ਹ : ਅਯੁੱਧਿਆ 'ਚ 22 ਜਨਵਰੀ ਨੂੰ ਰਾਮ ਮੰਦਰ ਦੀ 'ਪ੍ਰਾਣ ਪ੍ਰਤਿਸ਼ਠਾ' ਮਗਰੋਂ ਦੇਸ਼ ਭਰ ਤੋਂ ਸ਼ਰਧਾਲੂ ਹਰ ਰੋਜ਼ ਅਯੁੱਧਿਆ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵੀ ਰਾਮ ਭਗਤਾਂ ਨੂੰ ਤੋਹਫ਼ਾ ਦਿੱਤਾ ਗਿਆ ਹੈ। ਹੁਣ ਚੰਡੀਗੜ੍ਹ ਟਰਾਂਸਪੋਰਟ ਵਿਭਾਗ ਨੇ ਚੰਡੀਗੜ੍ਹ ਤੋਂ ਅਯੁੱਧਿਆ ਲਈ ਸਿੱਧੀ ਬੱਸ ਸੇਵਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਬਸੰਤ ਪੰਚਮੀ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ-17 ਬੱਸ ਅੱਡੇ ਤੋਂ ਅਯੁੱਧਿਆ ਧਾਮ ਤੱਕ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ : 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ PSEB ਨੇ ਖਿੱਚੀ ਤਿਆਰੀ, ਜਾਰੀ ਕੀਤੇ ਦਿਸ਼ਾ-ਨਿਰਦੇਸ਼

ਇਹ ਸੈਕਟਰ-17 ਤੋਂ ਰੋਜ਼ਾਨਾ ਦੁਪਿਹਰ 1.30 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 8.30 ਵਜੇ ਅਯੁੱਧਿਆ ਪੁੱਜੇਗੀ। ਇਸੇ ਤਰ੍ਹਾਂ ਇਹ ਬੱਸ ਰੋਜ਼ਾਨਾ ਸ਼ਾਮ 4.30 ਵਜੇ ਅਯੁੱਧਿਆ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 11.05 ਵਜੇ ਚੰਡੀਗੜ੍ਹ ਦੇ ਸੈਕਟਰਕ-17 ਬੱਸ ਅੱਡੇ 'ਤੇ ਪੁੱਜੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ : ਪਿੰਡ ਦੇ ਹੀ ਮੁੰਡਿਆਂ ਨੇ ਅੱਲ੍ਹੜ ਕੁੜੀ ਦੀ ਲੁੱਟੀ ਇੱਜ਼ਤ, ਮਗਰੋਂ ਘਰ ਨੇੜੇ ਸੁੱਟਿਆ

ਇਹ ਵੀ ਦੱਸਿਆ ਜਾ ਰਿਹਾ ਹੈ ਕਿ 947 ਕਿਲੋਮੀਟਰ ਦੀ ਇਸ ਯਾਤਰਾ ਦਾ ਕਿਰਾਇਆ 1706 ਰੁਪਏ ਰੱਖਿਆ ਗਿਆ ਹੈ। ਬੱਸ ਦਾ ਇਕ ਪਾਸੇ ਦਾ ਸਫ਼ਰ 19 ਘੰਟਿਆਂ ਦਾ ਹੋਵੇਗਾ। ਦੱਸਣਯੋਗ ਹੈ ਕਿ ਸੀ. ਟੀ. ਯੂ. ਨੇ ਪਹਿਲਾਂ ਹੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ 'ਚ ਕਈ ਥਾਵਾਂ 'ਤੇ ਬੱਸ ਸੇਵਾਵਾਂ ਚਲਾਈਆਂ ਹੋਈਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News