ਸਿੱਧੀ ਅਦਾਇਗੀ ਦੇ ਸਿਸਟਮ ਨੇ ਮੰਡੀਆਂ ਵਿਚ ਰੋਲਿਆ ਅੰਨਦਾਤਾ

04/15/2021 12:29:30 PM

ਰੂਪਨਗਰ (ਸੱਜਣ ਸੈਣੀ)- ਸਰਕਾਰ ਵੱਲੋਂ ਦਾਅਵੇ ਕੀਤੇ ਗਏ ਸਨ ਕਿ ਇਸ ਵਾਰ ਖ਼ਰੀਦ ਵਿਚ ਕਿਸਾਨਾਂ ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਪਰ ਇਸ ਦੇ ਬਾਵਜੂਦ ਅਨਾਜ ਮੰਡੀਆਂ ਦੇ ਵਿੱਚ ਪਰੇਸ਼ਾਨੀਆਂ ਹੀ ਪ੍ਰੇਸ਼ਾਨੀਆਂ ਵੇਖਣ ਨੂੰ ਮਿਲ ਰਹੀਆਂ ਹਨ। ਸਰਕਾਰ ਨੇ ਵਾਅਦਾ ਕੀਤਾ ਸੀ ਕਿ 48 ਘੰਟਿਆਂ ਵਿੱਚ ਖ਼ਰੀਦੀ ਗਈ ਕਣਕ ਦੀ ਅਦਾਇਗੀ ਹੋਵੇਗੀ ਅਤੇ 72 ਘੰਟਿਆਂ ਵਿੱਚ ਲਿਫਟਿੰਗ ਪਰ ਛੇ ਦਿਨ ਬਾਅਦ ਵੀ ਕਿਸਾਨਾਂ ਨੂੰ ਇਕ ਰੁਪਏ ਦੀ ਅਦਾਇਗੀ ਨਹੀਂ ਹੋਈ ਅਤੇ ਲਿਫਟਿੰਗ ਵੀ ਕੱਛੂ ਦੀ ਚਾਲ ਤੇ ਚੱਲ ਰਹੀ ਹੈ, ਜਿਸ ਨੂੰ ਲੈ ਕੇ ਕਿਸਾਨ ਮਜ਼ਦੂਰ ਅਤੇ ਆੜ੍ਹਤੀ ਮੰਡੀਆਂ ਦੇ ਵਿੱਚ ਬੇਹੱਦ ਪਰੇਸ਼ਾਨ ਹੋ ਰਹੇ ਹਨ। 

 

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ, ਫਿਲੌਰ ’ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਜ਼ਿਲ੍ਹਾ ਰੂਪਨਗਰ ਦੀ ਮੁੱਖ ਅਨਾਜ ਮੰਡੀ ਦੇ ਵਿੱਚ ਗਰਾਊਂਡ ਜ਼ੀਰੋ ਉਤੇ ਜਾ ਕੇ ਰਿਐਲਟੀ ਚੈੱਕ ਕੀਤਾ ਗਿਆ ਤਾਂ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਸਰਕਾਰ ਤੋਂ ਖ਼ਫਾ ਵਿਖਾਈ ਦਿੱਤੇ। ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਖਰੀਦ ਦੇ ਛੇ ਦਿਨ ਬਾਅਦ ਵੀ ਇਕ ਰੁਪਿਆ ਖ਼ਾਤਿਆਂ ਦੇ ਵਿਚ ਨਹੀਂ ਪਾਇਆ ਗਿਆ, ਇਸ ਤੋਂ ਇਲਾਵਾ ਆੜ੍ਹਤੀਆਂ ਨੇ ਦੱਸਿਆ ਕਿ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਸਮੱਸਿਆ ਕਰਕੇ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ । ਇੱਥੇ ਹੀ ਬੱਸ ਨਹੀਂ ਜਦੋਂ ਮਜ਼ਦੂਰਾਂ ਦੇ ਨਾਲ ਗੱਲ ਕੀਤੀ ਤਾਂ ਮਜ਼ਦੂਰ ਵੀ ਸਰਕਾਰ ਦੇ ਨਵੇਂ ਸਿਸਟਮ ਤੋਂ ਬੇਹੱਦ ਪ੍ਰੇਸ਼ਾਨ ਦਿਖਾਈ ਦਿੱਤੇ ਮਜ਼ਦੂਰਾਂ ਨੇ ਕਿਹਾ ਕਿ 40 ਸਾਲ ਤੋਂ ਕੰਮ ਕਰਦੇ ਆ ਰਹੇ ਨੇ ਪ੍ਰੰਤੂ ਜਿਸ ਤਰ੍ਹਾਂ ਦੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ ਚਾਲੀ ਸਾਲਾਂ ਚ ਕਦੇ ਵੀ ਅਜਿਹੀ ਪ੍ਰੇਸ਼ਾਨੀ ਨਹੀਂ ਹੋਈ।  

ਇਹ ਵੀ ਪੜ੍ਹੋ : ਜਲੰਧਰ: ਨਾਈਟ ਕਰਫ਼ਿਊ ਦੌਰਾਨ ਰੋਕਣ ’ਤੇ ਨੌਜਵਾਨਾਂ ਨੇ SHO ਦਾ ਚਾੜ੍ਹਿਆ ਕੁਟਾਪਾ, AK-47 ਖੋਹਣ ਦੀ ਕੀਤੀ ਕੋਸ਼ਿਸ਼

ਜਦੋਂ ਉਕਤ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਸਤਵੀਰ ਸਿੰਘ ਦੇ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕੈਮਰੇ ਅੱਗੇ ਆਉਣ ਤੋਂ ਮਨ੍ਹਾ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਖ਼ਾਤਿਆਂ ਵਿੱਚ ਸਿੱਧੀ ਅਦਾਇਗੀ ਹੋਵੇਗੀ ਪਰ ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਛੇ ਦਿਨ ਬਾਅਦ ਵੀ ਅਦਾਇਗੀ ਨਹੀਂ ਹੋਈ ਤਾਂ ਉਨ੍ਹਾਂ ਨੇ ਕਿਹਾ ਕਿ ਨਵਾਂ ਸਿਸਟਮ ਹੈ ਲਾਗੂ ਹੋਣ ਚ ਸਮਾਂ ਲੱਗ ਜਾਂਦਾ। 

ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਪਹਿਲਾਂ ਫ਼ਸਲਾਂ ਦੀ ਪੈਦਾਵਾਰ ਅਤੇ ਰੱਖ ਰਖਾਅ ਅਤੇ ਫਿਰ ਮੰਡੀਆਂ ਵਿਚ ਲਿਆਉਣ ਲਈ ਪ੍ਰੇਸ਼ਾਨ ਹੋਣਾ ਪੈਂਦਾ ਅਤੇ ਜਦੋਂ ਫ਼ਸਲ ਦਾ ਮੁੱਲ ਵੱਟਣ ਦਾ ਸਮਾਂ ਆਉਂਦਾ ਫਿਰ ਕਿਸਾਨਾਂ ਨੂੰ ਸਰਕਾਰ ਦੇ ਮਾੜੇ ਸਿਸਟਮ ਕਾਰਨ ਮੰਡੀਆਂ ਵਿਚ ਰੁਲਣਾ ਪੈਂਦਾ ਹੈ। ਹਰ ਸਾਲ ਦੇਸ਼ ਦਾ ਅੰਨਦਾਤਾ ਇਸੇ ਤਰ੍ਹਾਂ ਮੰਡੀਆਂ ਵਿਚ ਖੱਜਲ ਖ਼ੁਆਰ ਹੁੰਦਾ ਹੈ ਪਤਾ ਨਹੀਂ ਕਦੋਂ ਅਜਿਹੀ ਸਰਕਾਰ ਆਵੇਗੀ ਜੋ ਦੇਸ਼ ਦੇ  ਅੰਨਦਾਤੇ ਦੀਆਂ ਸਮੱਸਿਆਵਾਂ ਦਾ ਹੱਲ ਕਰੇਗੀ । 

ਇਹ ਵੀ ਪੜ੍ਹੋ : ਸੌਤਣ ਦੇ ਭਰਾਵਾਂ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਚਾਕੂ ਦੀ ਨੋਕ ’ਤੇ ਵਿਆਹੁਤਾ ਨਾਲ ਮਿਟਾਈ ਹਵਸ ਦੀ ਭੁੱਖ

shivani attri

This news is Content Editor shivani attri