ਝੋਨੇ ਦੀ ਸਿੱਧੀ ਬਿਜਾਈ ''ਤੇ 1500 ਰੁਪਏ ਵਿੱਤੀ ਮਦਦ ਦੇ ਰਹੀ ਪੰਜਾਬ ਸਰਕਾਰ : ਮੁੱਖ ਖੇਤੀਬਾੜੀ ਅਫ਼ਸਰ
Saturday, Jun 29, 2024 - 05:03 PM (IST)
ਖਰੜ (ਸ਼ਸ਼ੀ ਪਾਲ) : ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਦੇ ਖੇਤਾਂ ਪਿੰਡ ਪਨੂੰਆਂ ਮੱਛਲੀ ਕਲਾਂ, ਪਾਤੜਾਂ, ਤੰਗੌਰੀ ਆਦਿ ਪਿੰਡਾਂ 'ਚ ਖੇਤੀਬਾੜੀ ਅਫ਼ਸਰ ਡਾ. ਸੁਭਕਰਨ ਸਿੰਘ ਧਾਲੀਵਾਲ, ਖੇਤੀਬਾੜੀ ਵਿਸਥਾਰ ਅਫਸਰ ਡਾ. ਸੁੱਚਾ ਸਿੰਘ ਸਿੱਧੂ ਅਤੇ ਬਲਜੀਤ ਸਿੰਘ ਨੇ ਦੌਰਾ ਕੀਤਾ। ਉਨ੍ਹਾਂ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਕਿ ਝੋਨੇ ਦੀ ਸਿੱਧੀ ਬਿਜਾਈ ਵਿਚ ਸਭ ਤੋਂ ਵੱਡੀ ਮੁਸ਼ਕਲ ਨਦੀਨ ਦੀ ਆਉਂਦੀ ਹੈ। ਇਸ ਨੂੰ ਰੋਕਣ ਲਈ ਵੱਖ-ਵੱਖ ਨਦੀਨਨਾਸ਼ਕ ਦੀ ਸਿਫ਼ਾਰਿਸ਼ ਕੀਤੀ ਗਈ ਹੈ।
ਝੋਨੇ ਦੀ ਸਿੱਧੀ ਬਿਜਾਈ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਤਸਾਹਿਤ ਕੀਤਾ। ਮਾਹਿਰਾਂ ਵਲੋਂ ਦੱਸਿਆ ਕਿ ਬਾਸਮਤੀ ਦੀ ਬਿਜਾਈ ਸਿੱਧੀ ਬਿਜਾਈ ਦੀ ਵਿਧੀ ਨਾਲ ਵੱਧ ਤੋਂ ਵੱਧ ਕੀਤੀ ਜਾਵੇ ਕਿਉਂਕਿ ਬਾਸਮਤੀ ਨੂੰ ਪਾਣੀ ਦੀ ਘੱਟ ਲੋੜ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ 'ਤੇ ਪੰਜਾਬ ਸਰਕਾਰ ਵਲੋਂ 1500 ਰੁਪਏ ਪ੍ਰੀਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਮੌਕੇ ਕਿਸਾਨ ਕੁਲਦੀਪ ਸਿੰਘ ਪਾਤੜਾਂ, ਮਨਜੀਤ ਸਿੰਘ, ਹਰਬੰਸ ਸਿੰਘ ਆਦਿ ਕਿਸਾਨਾਂ ਵਲੋਂ ਸਿੱਧੀ ਬਿਜਾਈ ਕੀਤੀ ਗਈ।