ਵਿੱਤ ਮੰਤਰੀ ਚੀਮਾ ਵੱਲੋਂ ਫਾਜ਼ਿਲਕਾ ਸ਼ੂਗਰ ਮਿੱਲ ਲਈ 10 ਕਰੋੜ ਜਾਰੀ ਕਰਨ ਦੇ ਨਿਰਦੇਸ਼

Monday, Jan 02, 2023 - 10:12 PM (IST)

ਵਿੱਤ ਮੰਤਰੀ ਚੀਮਾ ਵੱਲੋਂ ਫਾਜ਼ਿਲਕਾ ਸ਼ੂਗਰ ਮਿੱਲ ਲਈ 10 ਕਰੋੜ ਜਾਰੀ ਕਰਨ ਦੇ ਨਿਰਦੇਸ਼

ਚੰਡੀਗੜ੍ਹ (ਰਮਨਜੀਤ ਸਿੰਘ) : ਸੂਬੇ 'ਚ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਦਾ ਵਿਸਤ੍ਰਿਤ ਮੁਲਾਂਕਣ ਕਰਨ ਅਤੇ ਉਨ੍ਹਾਂ ਦੀ ਆਰਥਿਕ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਹਿਕਾਰਤਾ ਵਿਭਾਗ, ਸ਼ੂਗਰਫੈੱਡ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ।

ਇਹ ਵੀ ਪੜ੍ਹੋ : SSOC ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ’ਚ ਕੀਤਾ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ

ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਲੋੜੀਂਦੇ ਕਦਮ ਪੁੱਟਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਫਾਜ਼ਿਲਕਾ ਖੰਡ ਮਿੱਲ ਨਾਲ ਸਬੰਧਤ ਤਨਖਾਹਾਂ ਅਤੇ ਸੇਵਾਮੁਕਤੀ ਦੇ ਬਕਾਏ ਦੇ ਭੁਗਤਾਨ ਲਈ 10 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਸਮੇਂ ਦੀ ਲੋੜ ਅਨੁਸਾਰ ਆਧੁਨਿਕ ਉਪਾਵਾਂ ਅਤੇ ਤਕਨੀਕੀ ਤਰੱਕੀ ’ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੰਡ ਮਿੱਲਾਂ ਸਹਿਕਾਰੀ ਖੇਤਰ ਦੀ ਰੀੜ ਦੀ ਹੱਡੀ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਚੱਲਦਾ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਅਕਤੀ ਨੇ ਚੁੱਕਿਆ ਖੌਫ਼ਨਾਕ ਕਦਮ, ਭਾਜਪਾ ਵਿਧਾਇਕ ਨੂੰ ਦੱਸਿਆ ਜ਼ਿੰਮੇਵਾਰ


author

Mandeep Singh

Content Editor

Related News