DGP ਭਾਵਰਾ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ, ਪੰਜਾਬ ’ਚ ਸ਼ਾਂਤੀ ਵਿਵਸਥਾ ਨੂੰ ਹਰ ਕੀਮਤ ’ਤੇ ਬਣਾ ਕੇ ਰੱਖਿਆ ਜਾਵੇ

05/22/2022 11:57:45 AM

ਜਲੰਧਰ (ਸੁਨੀਲ ਧਵਨ/ਸੁਧੀਰ)- ਪੰਜਾਬ ਪੁਲਸ ਦੇ ਡਾਇਰੈਕਟਕਰ ਜਨਰਲ (ਡੀ. ਜੀ. ਪੀ.) ਵੀ. ਕੇ. ਭਾਵਰਾ ਨੇ ਸ਼ਨੀਵਾਰ ਰਾਜ ਦੇ ਉੱਚ ਪੁਲਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਸੂਬੇ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ’ਚ ਹਰ ਹਾਲ ’ਚ ਸ਼ਾਂਤੀ ਵਿਵਸਥਾ ਨੂੰ ਕਾਇਮ ਰੱਖਿਆ ਜਾਵੇ। ਸ਼ਾਂਤੀ ਨੂੰ ਭੰਗ ਕਰਨ ਵਾਲੇ ਤੱਤਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇ। ਮੀਟਿੰਗ ’ਚ ਕਈ ਏ. ਡੀ. ਜੀ. ਪੀਜ਼, ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਰੈਂਕ ਦੇ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ’ਚ ਏ. ਡੀ. ਜੀ. ਪੀ. (ਵੈੱਲਫੇਅਰ ) ਅਰਪਿਤ ਸ਼ੁਕਲਾ, ਪੀ. ਏ. ਪੀ. ਦੇ ਸਪੈਸ਼ਲ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ, ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ, ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਸਵਪਨ ਸ਼ਰਮਾ ਅਤੇ ਕਈ ਹੋਰ ਅਧਿਕਾਰੀ ਸ਼ਾਮਲ ਹੋਏ। ਡੀ. ਜੀ. ਪੀ. ਭਾਵਰਾ ਨੇ ਪੁਲਸ ਅਧਿਕਾਰੀਆਂ ਨੂੰ ਜੂਨ ਦੇ ਸ਼ੁਰੂ ਵਿੱਚ ਘੱਲੂਘਾਰੇ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਅਧਿਕਾਰੀਆਂ ਨੂੰ ਦਿਨ-ਰਾਤ ਚੌਕਸੀ ਹੋਰ ਵਧਾਉਣ ਲਈ ਵੀ ਕਿਹਾ ਹੈ।

ਭਾਵਰਾ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਘੱਲੂਘਾਰੇ ਦੇ ਮੱਦੇਨਜ਼ਰ ਪੁਲਸ ਨੂੰ ਸਰਹੱਦ ਪਾਰ ਦੀਆਂ ਸਰਗਰਮੀਆਂ ਨੂੰ ਲੈ ਕੇ ਚੌਕਸ ਰਹਿਣਾ ਪਵੇਗਾ। ਇਸ ਦੇ ਨਾਲ ਹੀ ਅੰਦਰੂਨੀ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਚੌਕਸੀ ਹੋਰ ਵੀ ਸਖ਼ਤ ਕਰਨੀ ਪਵੇਗੀ। ਭਾਵਰਾ ਜੋ ਐਤਵਾਰ ਵਿਸ਼ੇਸ਼ ਤੌਰ ’ਤੇ ਜਲੰਧਰ ਪੁੱਜੇ ਸਨ, ਨੇ ਪੀ. ਏ. ਪੀ. ’ਚ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਰਾਤ ਨੂੰ ਵੀ ਨਾਈਟ ਡੋਮੀਨੈਂਸ ਆਪ੍ਰੇਸ਼ਨ ਚਲਾਉਣ। ਪੁਲਸ ਅਧਿਕਾਰੀਆਂ ਅਨੁਸਾਰ ਡੀ. ਜੀ. ਪੀ. ਨੇ ਉੱਚ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਜਿੱਥੇ ਇਕ ਪਾਸੇ ਆਮ ਪੁਲਸ ਦਾ ਕੰਮ ਕਰਨਾ ਹੈ, ਉਥੇ ਹੀ ਦੂਜੇ ਪਾਸੇ ਉਨ੍ਹਾਂ ਨੂੰ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤੇਜ਼ ਵੀ ਕਰਨਾ ਹੈ। ਡੀ. ਜੀ. ਪੀ. ਭਾਵਰਾ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਬਣਾ ਕੇ ਰੱਖਣ।

ਇਹ ਵੀ ਪੜ੍ਹੋ: ਫਿਲੌਰ ਤੋਂ ਵੱਡੀ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ

PunjabKesari

ਉਨ੍ਹਾਂ ਕਿਹਾ ਕਿ ਹਰ ਮਹੀਨੇ ਮਹੀਨਾਵਾਰੀ ਕ੍ਰਾਈਮ ਮੀਟਿੰਗਾਂ ’ਚ ਕਾਨੂੰਨ-ਵਿਵਸਥਾ ਅਤੇ ਪੁਰਾਣੇ ਅਪਰਾਧਿਕ ਮਾਮਲੀਆਂ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਾਵਰਾ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੇ ਏਜੰਡੇ ’ਚ ਕਾਨੂਨ-ਵਿਵਸਥਾ ਦੀ ਸਥਿਤੀ ਨੂੰ ਬਣਾ ਕੇ ਰੱਖਣਾ ਸਭ ਤੋਂ ਉੱਤੇ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਾਨੂੰਨ-ਵਿਵਸਥਾ ਨੂੰ ਲੈ ਕੇ ਕਈ ਵਾਰ ਮੀਟਿੰਗਾਂ ਕਰਕੇ ਪੁਲਸ ਅਧਿਕਾਰੀਆਂ ਨੂੰ ਆਪਣੀ ਸਰਕਾਰ ਦਾ ਏਜੰਡਾ ਸਪੱਸ਼ਟ ਕੀਤਾ ਸੀ ਅਤੇ ਉਸ ਨੂੰ ਵੇਖਦੇ ਹੋਏ ਸਾਰੇ ਪੁਲਸ ਅਧਿਕਾਰੀ ਜੀ-ਜਾਨ ਨਾਲ ਮਿਹਨਤ ਕਰਦੇ ਹੋਏ ਸੂਬੇ ’ਚ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਬਣਾ ਕੇ ਰੱਖਾਂਗੇ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘੱਲੂਘਾਰਾ ਹਫ਼ਤੇ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੂੰ ਡੀ. ਜੀ. ਪੀ. ਭਾਵਰਾ ਨੇ ਕਿਹਾ ਹੈ ਕਿ ਉਹ ਅੱਤਵਾਦੀ ਸੰਗਠਨਾਂ ਅਤੇ ਸਰਹੱਦ ਪਾਰ ਤੋਂ ਹੋਣ ਵਾਲੀਆਂ ਗਤੀਵਿਧੀਆਂ ’ਤੇ ਵੀ ਆਪਣੀ ਨਜ਼ਰ ਰੱਖਣ। ਪੁਲਸ ਸੂਤਰਾਂ ਨੇ ਦੱਸਿਆ ਕਿ ਡੀ. ਜੀ. ਪੀ. ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਜ਼ਿਲ੍ਹੇ ’ਚ ਗੜਬੜ ਨਹੀਂ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤਰ ’ਚ ਗੜਬੜ ਹੁੰਦੀ ਹੈ ਤਾਂ ਸਬੰਧਤ ਖੇਤਰ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਨੂੰ ਯਕੀਨੀ ਬਣਾਇਆ ਜਾਵੇਗਾ।

PunjabKesari

ਕੇਂਦਰ ਤੋਂ ਵੀ ਮਿਲ ਚੁੱਕੀਆਂ ਹਨ ਪੈਰਾਮਿਲਟਰੀ ਦੀਆਂ 20 ਕੰਪਨੀਆਂ
ਘੱਲੂਘਾਰਾ ਹਫ਼ਤੇ ਨੂੰ ਵੇਖਦੇ ਹੋਏ ਜਿੱਥੇ ਸੂਬਾ ਸਰਕਾਰ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਵੀ ਪੰਜਾਬ ਨੂੰ ਕਾਨੂੰਨ-ਵਿਵਸਥਾ ਦੀ ਹਾਲਤ ਬਣਾਈ ਰੱਖਣ ਲਈ 20 ਪੈਰਾਮਿਲਟਰੀ ਬਲਾਂ ਦੀਆਂ ਕੰਪਨੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪਹਿਲੇ ਪੜਾਅ ’ਚ ਪੰਜਾਬ ਨੂੰ ਪੈਰਾਮਿਲਟਰੀ ਬਲਾਂ ਦੀਆਂ 10 ਕੰਪਨੀਆਂ ਮਿਲੀਆਂ ਸੀ ਅਤੇ ਦੂਜੇ ਪੜਾਅ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਤਾਂ ਵੀ ਪੰਜਾਬ ਨੂੰ ਪੈਰਾਮਿਲਟਰੀ ਬਲਾਂ ਦੀਆਂ 10 ਕੰਪਨੀਆਂ ਦਿੱਤੀ ਗਈ ਸੀ। ਪੈਰਾਮਿਲਟਰੀ ਦੀਆਂ ਕੰਪਨੀਆਂ ਨੂੰ ਸ਼ਹਿਰਾਂ ’ਚ ਤਾਇਨਾਤ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ: ਹੁਣ ਤਸਕਰਾਂ ਤੋਂ ਬਰਾਮਦ ਸ਼ਰਾਬ ਤੋਂ ਵੀ ਕਮਾਈ ਕਰੇਗੀ ਪੰਜਾਬ ਸਰਕਾਰ, ਆਬਕਾਰੀ ਮਹਿਕਮੇ ਨੇ ਲਿਆ ਵੱਡਾ ਫ਼ੈਸਲਾ

ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ’ਚ ਵਿਸ਼ੇਸ਼ ਸੁਰੱਖਿਆ ਦੇ ਪ੍ਰਬੰਧ
ਡੀ. ਜੀ. ਪੀ. ਵੀ. ਕੇ. ਭਾਵਰਾ ਵੱਲੋਂ ਜਿੱਥੇ ਇਕ ਪਾਸੇ ਖੁਦ ਫੀਲਡ ’ਚ ਜਾ ਕੇ ਅਧਿਕਾਰੀਆਂ ਨੂੰ ਮਿਲ ਕੇ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ​ਕਰਨ ਲਈ ਕਿਹਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਲੁਧਿਆਣਾ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪਟਿਆਲਾ ’ਚ ਬੀਤੇ ਦਿਨੀਂ ਹੋਈ ਹਿੰਸਕ ਘਟਨਾ ਨੂੰ ਵੇਖਦੇ ਹੋਏ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਦੂਜੇ ਪਾਸੇ ਮੋਹਾਲੀ ’ਚ ਬੀਤੇ ਦਿਨੀਂ ਇੰਟੈਲੀਜੈਂਸ ਦੇ ਦਫ਼ਤਰ ’ਤੇ ਰਾਤ ਦੇ ਸਮੇਂ ਕੀਤੇ ਗਏ ਹਮਲੇ ਦੀਆਂ ਘਟਨਾਵਾਂ ਨੂੰ ਵੇਖਦੇ ਹੋਏ ਵੀ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਡੀ. ਜੀ. ਪੀ. ਭਾਵਰਾ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸੁਰੱਖਿਆ ਦੇ ਮਾਮਲੇ ’ਚ ਕਈ ਸਮਝੌਤਾ ਨਾ ਕਰਨ ਅਤੇ ਜੋ ਵੀ ਸੁਰੱਖਿਆ ਨਾਲ ਖਿਲਵਾੜ ਕਰਦਾ ਹੈ, ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

PunjabKesari

ਡੀ. ਜੀ. ਪੀ. ਭਾਵਰਾ ਨੇ ਸ਼੍ਰੀ ਵਿਜੇ ਚੋਪੜਾ ਨਾਲ ਮੁਲਾਕਾਤ ਕੀਤੀ
ਜਲੰਧਰ, (ਸੁਨੀਲ ਧਵਨ)-ਪੰਜਾਬ ਦੇ ਡੀ. ਜੀ. ਪੀ. ਵੀ. ਕੇ. ਭਾਵਰਾ ਨੇ ਐਤਵਾਰ ਪੰਜਾਬ ਕੇਸਰੀ ਨਿਵਾਸ ’ਚ ਸ਼੍ਰੀ ਵਿਜੇ ਚੋਪੜਾ ਨਾਲ ਮੁਲਾਕਾਤ ਕੀਤੀ, ਜਿਸ ’ਚ ਉਨ੍ਹਾਂ ਨੇ ਦੇਸ਼ ਅਤੇ ਸੂਬੇ ਦੇ ਮੌਜੂਦਾ ਹਾਲਾਤ, ਸੁਰੱਖਿਆ ਵਿਵਸਥਾ ਅਤੇ ਕਈ ਹੋਰ ਮਹੱਤਵਪੂਰਣ ਵਿਸ਼ਿਆਂ ’ਤੇ ਗੱਲਬਾਤ ਕੀਤੀ। ਸ਼੍ਰੀ ਵਿਜੇ ਚੋਪੜਾ ਨਾਲ ਇਕ ਘੰਟੇ ਤੋਂ ਵੀ ਜ਼ਿਆਦਾ ਸਮੇਂ ਤੱਕ ਡੀ. ਜੀ. ਪੀ. ਭਾਵਰਾ ਨੇ ਗੱਲਬਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੇ ਸ਼੍ਰੀ ਚੋਪੜਾ ਤੋਂ ਸੂਬੇ ’ਚ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਮਾਮਲਿਆਂ ਨੂੰ ਲੈ ਕੇ ਮਹੱਤਵਪੂਰਣ ਸੁਝਾਅ ਵੀ ਪ੍ਰਾਪਤ ਕੀਤੇ। ਡੀ. ਜੀ. ਪੀ. ਭਾਵਰਾ ਨੇ ਵੀ ਕਿਹਾ ਕਿ ਉਨ੍ਹਾਂ ਦੇ ਚੋਪੜਾ ਪਰਿਵਾਰ ਨਾਲ ਕਾਫ਼ੀ ਪੁਰਾਣੇ ਸੰਬੰਧ ਹਨ।

PunjabKesari

ਇਹ ਵੀ ਪੜ੍ਹੋ: CM ਭਗਵੰਤ ਮਾਨ ਸਣੇ ਇਨ੍ਹਾਂ ਆਗੂਆਂ ਨੇ ਕੀਤਾ ਅਕਾਲੀ ਆਗੂ ਤੋਤਾ ਸਿੰਘ ਦੀ ਮੌਤ ’ਤੇ ਦੁੱਖ਼ ਦਾ ਪ੍ਰਗਟਾਵਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News