ਪੰਜਾਬ 'ਚ ਵਧ ਰਹੇ ਸੁਰੱਖਿਆ ਦੇ ਖ਼ਤਰੇ ਨੂੰ ਲੈ ਕੇ DGP ਹੋਏ ਚੌਕਸ, BSF ਨੂੰ ਕੀਤੀ ਇਹ ਅਪੀਲ
Friday, Aug 05, 2022 - 06:49 PM (IST)
ਚੰਡੀਗੜ/ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ, ਪੰਜਾਬ ਪੁਲਸ ਨੇ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ਼) ਦੇ ਨਾਲ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਸਾਂਝੇ ਆਪਰੇਸ਼ਨ ਦੌਰਾਨ ਨਾਈਟ ਡਾਮੀਨੇਸ਼ਨ/ਚੈਕਿੰਗ ਕੀਤੀ। ਉਸ ਤੋਂ ਬਾਅਦ ਸਰਹੱਦੀ ਪਿੰਡਾਂ ਵਿੱਚ ਤਲਾਸ਼ੀ ਅਤੇ ਘੇਰਾਬੰਦੀ ਦੀ ਮੁਹਿੰਮ ਚਲਾਈ ਗਈ। ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ-ਦਿਹਾਤੀ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਪੰਜਾਬ ਦੇ ਸਾਰੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਧੀ ਰਾਤ ਨੂੰ ਲਗਭਗ 10 ਘੰਟੇ ਲੰਮਾ ਤਲਾਸ਼ੀ ਅਭਿਆਨ ਚਲਾਇਆ ਗਿਆ।
ਇਸ ਦੇ ਨਾਲ ਹੀ ਪੰਜਾਬ ਵਿਚ ਵੱਧ ਰਹੇ ਸੁਰੱਖਿਆ ਖ਼ਤਰੇ ਸਬੰਧੀ ਬੀ. ਐੱਸ. ਐੱਫ਼. ਅਤੇ ਪੰਜਾਬ ਪੁਲਸ ਦਰਮਿਆਨ ਪੂਰੇ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਹੁਣ ਸਮਾਂ ਹੈ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਇਸ ਨਵੇਂ ਖ਼ਤਰੇ ਨਾਲ ਟਾਕਰਾ ਕਰਨ ਲਈ ਦੋਵੇਂ ਸੁਰੱਖਿਆ ਬਲਾਂ ਨੂੰ ਇਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ।
ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ-ਦਿਹਾਤੀ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਪੰਜਾਬ ਦੇ ਸਾਰੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਧੀ ਰਾਤ ਨੂੰ ਲਗਭਗ 10 ਘੰਟੇ ਲੰਮਾ ਤਲਾਸ਼ੀ ਅਭਿਆਨ ਚਲਾਇਆ ਗਿਆ। ਇਹ ਕਾਰਵਾਈ ਅਜਿਹੇ ਸਮੇਂ ਅਮਲ ਵਿੱਚ ਲਿਆਂਦੀ ਗਈ ਹੈ, ਜਦੋਂ ਪੰਜਾਬ, ਜਿਸ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਦੀ ਅੰਤਰਰਾਸ਼ਟਰੀ ਸਰਹੱਦ ਸਾਂਝੀ ਹੈ, ਵਿੱਚ ਡਰੋਨਾਂ ਅਤੇ ਹੋਰ ਸਾਧਨਾਂ ਰਾਹੀਂ ਨਸ਼ੀਲੇ ਪਦਾਰਥਾਂ (ਹੈਰੋਇਨ), ਹਥਿਆਰ/ਗੋਲੀ ਸਿੱਕਾ, ਵਿਸਫੋਟਕ, ਗ੍ਰਨੇਡ ਆਦਿ ਦੀ ਵੱਡੀ ਖੇਪ ਦੀ ਆਮਦ ਹੋ ਰਹੀ ਹੈ। ਇਥੋਂ ਸਪੱਸ਼ਟ ਹੁੰਦਾ ਹੈ ਕਿ ਦੇਸ਼-ਵਿਰੋਧੀ ਅਨਸਰਾਂ ਵੱਲੋਂ ਸਰਹੱਦੀ ਸੂਬੇ ਵਿੱਚ ਸਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਬਾਦਲ ਪਰਿਵਾਰ ’ਤੇ ਨਿਸ਼ਾਨਾ, ਕਿਹਾ-25 ਸਾਲ ਰਾਜ ਕਰਨ ਵਾਲੇ ਅੱਜ ਕਿੱਥੇ ਹਨ?
ਏ. ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਡਾ: ਨਰੇਸ਼ ਅਰੋੜਾ ਨੇ ਆਈ. ਜੀ. ਪੀ. ਬਾਰਡਰ ਰੇਂਜ ਮੋਹਨੀਸ਼ ਚਾਵਲਾ ਅਤੇ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਨਾਲ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿੱਚ ਅਭਿਆਨ ਦੀ ਅਗਵਾਈ ਕੀਤੀ, ਜਦਕਿ ਪੰਜਾਬ ਪੁਲਸ ਦੇ ਹੋਰ 7 ਸੀਨੀਅਰ ਆਈ. ਜੀ./ਡੀ. ਆਈ. ਜੀ./ਏ. ਆਈ. ਜੀ. ਰੈਂਕ ਦੇ ਅਧਿਕਾਰੀਆਂ ਨੇ ਨਿੱਜੀ ਤੌਰ ‘ਤੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਰੇਸ਼ਨ ਦੀ ਨਿਗਰਾਨੀ ਕੀਤੀ ਅਤੇ ਇਨਾਂ ਜਿਲਿਆਂ ਦੇ ਐੱਸ. ਐੱਸ. ਪੀਜ਼ ਦੀ ਸੇਧਪੂਰਨ ਅਗਵਾਈ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਆਪਰੇਸ਼ਨ ਵਿੱਚ ਸਰਹੱਦੀ ਜ਼ਿਲ੍ਹਿਆਂ ਵਿੱਚ ਲਗਭਗ 100 ਥਾਵਾਂ ‘ਤੇ ਰਾਤ ਭਰ ਨਾਕੇ ਲਗਾਏ ਗਏ, ਜਿਸ ਤੋਂ ਬਾਅਦ ਸ਼ੱਕੀ ਘਰਾਂ ਅਤੇ ਪਿੰਡਾਂ ਦੀ ਵਿਸ਼ੇਸ਼ ਤਲਾਸ਼ੀ ਅਤੇ ਘੇਰਾਬੰਦੀ ਕੀਤੀ ਗਈ।
ਉਨਾਂ ਕਿਹਾ ਕਿ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਐੱਸ. ਐੱਸ. ਪੀਜ਼ ਨੇ ਇਸ ਆਪਰੇਸ਼ਨ ਲਈ ਵੱਧ ਤੋਂ ਵੱਧ ਮੁਲਾਜ਼ਮ ਲਾਮਬੰਦ ਕੀਤੇ ਸਨ ਅਤੇ ਇਸ ਆਪਰੇਸ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ 60 ਗਜਟਿਡ ਅਫ਼ਸਰ ਅਤੇ 2500 ਐੱਨ. ਜੀ. ਓ/ਈ. ਪੀ. ਓਜ. ਸਮੇਤ 28 ਆਰਮਡ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਬੀ. ਐੱਸ. ਐੱਫ਼. ਅਤੇ ਪੰਜਾਬ ਪੁਲਸ ਦਰਮਿਆਨ ਪੂਰੇ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਹੁਣ ਸਮਾਂ ਹੈ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਇਸ ਨਵੇਂ ਖ਼ਤਰੇ ਨਾਲ ਟਾਕਰਾ ਕਰਨ ਲਈ ਦੋਵੇਂ ਸੁਰੱਖਿਆ ਬਲਾਂ ਨੂੰ ਇਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ‘ਲੰਪੀ ਸਕਿਨ’ ਬੀਮਾਰੀ ਦਾ ਕਹਿਰ, 12 ਹਜ਼ਾਰ ਪਸ਼ੂ ਆਏ ਲਪੇਟ ’ਚ, ਪਸ਼ੂ ਮੰਡੀਆਂ ਬੰਦ ਕਰਨ ਦੇ ਹੁਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ