ਡੀ. ਜੀ. ਪੀ. ਗੌਰਵ ਯਾਦਵ ਦਾ ਵੱਡਾ ਬਿਆਨ, ਗੈਂਗਸਟਰਾਂ ਦਾ ਛੇਤੀ ਹੀ ਪੰਜਾਬ ''ਚੋਂ ਹੋਵੇਗਾ ਸਫ਼ਾਇਆ

Sunday, Jul 31, 2022 - 04:25 PM (IST)

ਜਲੰਧਰ (ਧਵਨ)- ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਕਿਹਾ ਹੈ ਕਿ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਛੇਤੀ ਹੀ ਆਮ ਵਾਂਗ ਹੋ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪੁਲਸ ਦੀਆਂ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਮਾਮਲੇ ’ਚ ਪੁਲਸ ਨੂੰ ਪਿਛਲੇ ਦਿਨਾਂ ’ਚ ਵੱਡੀ ਸਫ਼ਲਤਾ ਮਿਲੀ ਹੈ, ਜਿਸ ਤੋਂ ਬਾਅਦ ਪੁਲਸ ਦਾ ਮਨੋਬਲ ਉੱਚਾ ਹੋਇਆ ਹੈ।

ਡੀ. ਜੀ. ਪੀ. ਯਾਦਵ ਨੇ ਕਿਹਾ ਕਿ ਜਲਦ ਹੀ ਪੰਜਾਬ ’ਚੋਂ ਗੈਂਗਸਟਰਾਂ ਦਾ ਸਫ਼ਾਇਆ ਹੋ ਜਾਵੇਗਾ ਅਤੇ ਪੁਲਸ ਦੀਆਂ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਉਨ੍ਹਾਂ ਨੇ ਬੀਤੇ ਦਿਨੀਂ ਮੀਟਿੰਗਾਂ ਕਰ ਲਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਪੱਸ਼ਟ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਜਾਣਕਾਰੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ਮੁੜ ਪੈਰ ਪਸਾਰਣ ਲੱਗਾ ਕੋਰੋਨਾ, ਹਰਜੋਤ ਬੈਂਸ ਸਣੇ 4 ਸਿਆਸੀ ਆਗੂ ਕੋਰੋਨਾ ਦੀ ਲਪੇਟ ’ਚ

ਉਨ੍ਹਾਂ ਕਿਹਾ ਕਿ ਰੇਂਜਾਂ ਅਨੁਸਾਰ ਮੀਟਿੰਗਾਂ ਕਰਨ ਤੋਂ ਬਾਅਦ ਹੁਣ ਸਾਰੇ ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀਜ਼ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹਰ ਮਹੀਨੇ ਅਪਰਾਧਾਂ ਸਬੰਧੀ ਆਪਣੇ ਅਧੀਨ ਆਉਂਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਅਤੇ ਉਸ ’ਚ ਅਪਰਾਧਾਂ ਦੀ ਸਮੀਖਿਆ ਕੀਤੀ ਜਾਵੇ।

ਇਹ ਵੀ ਪੜ੍ਹੋ: ਵੀ. ਸੀ. ਮਾਮਲੇ 'ਤੇ ਬੀਰ ਦਵਿੰਦਰ ਸਿੰਘ ਦੀ ਤਿੱਖੀ ਪ੍ਰਤੀਕਿਰਿਆ, ਕਿਹਾ-ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਕਰੇ 'ਆਪ'

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News