ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ 'ਤੇ ਪੇਸ਼ ਹੋਏ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ
Monday, Sep 01, 2025 - 01:13 PM (IST)

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਾਹਮਣੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ ਹੈ। ਉੁਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸ਼੍ਰੀਨਗਰ ਵਿਖੇ ਇੱਕ ਸਮਾਗਮ ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੱਦਿਆ ਗਿਆ ਸੀ। ਇਸੇ ਤਹਿਤ ਜਸਵੰਤ ਸਿੰਘ ਅੱਜ ਪੇਸ਼ ਹੋਏ ਅਤੇ ਸਿੰਘ ਸਾਹਿਬ ਦੇ ਸਨਮੁਖ ਆਪਣਾ ਪੱਖ ਰੱਖਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੇ ਜਸਵੰਤ ਸਿੰਘ ਨੇ ਪੇਸ਼ ਹੋਣ ਮੌਕੇ ਆਪਣੀ ਦਾੜ੍ਹਾ ਬੰਨ੍ਹਿਆ ਹੋਇਆ ਸੀ ਤਾਂ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਉਨ੍ਹਾਂ ਨੂੰ ਦਾੜ੍ਹਾ ਖੋਲ੍ਹਣ ਲਈ ਆਖਿਆ ਗਿਆ, ਜਿਸ ਤੋਂ ਬਾਅਦ ਉਹ ਦਾੜ੍ਹਾ ਖੋਲ੍ਹ ਕੇ ਪੇਸ਼ ਹੋਏ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਰੈਸਟੋਰੈਂਟ ਮਾਲਕ ਨੂੰ ਗੈਂਗਸਟਰ ਨੇ ਗੋਲੀਆਂ ਨਾਲ ਭੁੰਨਿਆ
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਸਿੰਘ ਸਾਹਿਬ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਉਹ ਅੱਜ ਇੱਥੇ ਪੇਸ਼ ਹੋਏ ਹਨ ਅਤੇ ਆਪਣੇ ਵੱਲੋਂ ਹੋਈ ਭੁੱਲ ਸਬੰਧੀ ਸਾਰਾ ਕੁਝ ਸਿੰਘ ਸਾਹਿਬ ਦੇ ਸਾਹਮਣੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਸ਼੍ਰੀਨਗਰ ਵਿਖੇ ਹੋਈ ਇੱਕ ਧਾਰਮਿਕ ਸਮਾਗਮ ਦੌਰਾਨ ਜੋ ਭੁੱਲਾਂ ਹੋਈਆਂ ਸਨ ਉਸ ਸਬੰਧੀ ਬਾਕੀ ਸਾਥੀ ਸਿੰਘ ਸਾਹਿਬ ਕੋਲੋਂ ਆ ਕੇ ਭੁੱਲ ਬਖਸ਼ਾ ਗਏ ਸਨ ਪਰ ਮੇਰੇ ਕਿਸੇ ਨਿੱਜੀ ਰੁਜੇਵਿਆਂ ਕਾਰਨ ਇੱਥੇ ਆ ਨਹੀਂ ਸਕਿਆ। ਇਸ ਲਈ ਅੱਜ ਛੇਵੀਂ ਪਾਤਸ਼ਾਹੀ ਦੇ ਤਖ਼ਤ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੀ ਭੁੱਲ ਬਖਸ਼ਾਈ ਹੈ ਅਤੇ ਜੋ ਵੀ ਹੁਕਮ ਸਿੰਘ ਸਾਹਿਬਾਨਾਂ ਵੱਲੋਂ ਹੋਵੇਗਾ ਉਸ ਨੂੰ ਸਿਰ ਮੱਥੇ ਰੱਖਦੇ ਹੋਏ ਪ੍ਰਵਾਨ ਕੀਤਾ ਜਾਵੇਗਾ। ਦੱਸ ਦੇਈਏ ਇਸ ਦੌਰਾਨ ਦਿੱਲੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਤੇ ਗੁਰਦੁਆਰਾ ਸ੍ਰੀ ਰਕਾਬ ਗੰਜ ਹੈਡ ਗ੍ਰੰਥੀ ਦਿਲਬਾਗ ਸਿੰਘ ਵੀ ਪੇਸ਼ ਹੋਏ। ਜਿਨ੍ਹਾਂ ਦਾ ਫੈਸਲਾ ਸਿੱਖ ਸਹਿਬਾਨ ਦੀ ਬੈਠਕ 'ਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ-ਗਲੀ ’ਚ ਖੇਡ ਰਹੇ ਮੁੰਡੇ ਨੂੰ ਔਰਤ ਨੇ ਪਿਲਾ ਦਿੱਤਾ ਕਾਹਵਾ, ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8