''ਮੋਹਾਲੀ ਬੱਸ ਸਟੈਂਡ'' ਬਣਾਉਣ ਵਾਲੀ ਕੰਪਨੀ ਦਾ ਮਾਲਕ ਗ੍ਰਿਫਤਾਰ
Saturday, Dec 14, 2019 - 08:46 AM (IST)

ਮੋਹਾਲੀ (ਰਾਣਾ) : ਪੁਲਸ ਨੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਟਰਮੀਨਲ ਬਣਾਉਣ ਵਾਲੀ ਕੰਪਨੀ ਦੇ ਡਾਇਰੈਕਟਰ ਸੰਜੇ ਗੁਪਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ ਹੈ ਕਿ ਉਸ ਨੇ ਬੱਸ ਸਟੈਂਡ 'ਚ ਦੁਕਾਨਾਂ ਦੇਣ ਦੇ ਨਾਂ 'ਤੇ ਕਰੀਬ 100 ਕਰੋੜ ਰੁਪਏ ਲੋਕਾਂ ਤੋਂ ਲਏ ਹਨ, ਜਿਸ ਤੋਂ ਬਾਅਦ ਪੁਲਸ ਨੇ ਸ਼ੁੱਕਰਵਾਰ ਨੂੰ ਦੋਸ਼ੀ ਡਾਇਰੈਕਟਰ ਦਾ ਫੇਜ਼-6 ਦੇ ਸਿਵਲ ਹਸਪਤਾਲ 'ਚ ਮੈਡੀਕਲ ਕਰਾਇਆ ਅਤੇ ਉਸ ਤੋਂ ਬਾਅਦ ਉਸ ਨੂੰ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਉਸ ਨੂੰ 2 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ।
ਏ. ਐੱਸ. ਆਈ. ਬਲਜਿੰਦਰ ਸਿੰਘ ਮੰਡ ਨੇ ਕਿਹਾ ਕਿ ਸੰਜੇ ਗੁਪਤਾ ਦੀ ਗ੍ਰਿਫਤਾਰੀ ਤੋਂ ਪਹਿਲਾਂ ਹੋਰ ਵੀ ਕਈ ਦੋਸ਼ੀ ਗ੍ਰਿਫਤਾਰ ਹੋ ਚੁੱਕੇ ਹਨ। ਪੁਲਸ ਨੂੰ ਕਾਫੀ ਸਮੇਂ ਤੋਂ ਸੰਜੇ ਗੁਪਤਾ ਦੀ ਭਾਲ ਸੀ, ਜਿਸ ਦੀ ਲੋਕੇਸ਼ਨ ਪਤਾ ਲੱਗਦੇ ਹੀ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।