ਮਾਮੂਲੀ ਝਗੜੇ ਨੇ ਧਾਰਿਆ ਭਿਆਨਕ ਰੂਪ, ਗੁਆਂਢੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

Sunday, Nov 01, 2020 - 06:05 PM (IST)

ਮਾਮੂਲੀ ਝਗੜੇ ਨੇ ਧਾਰਿਆ ਭਿਆਨਕ ਰੂਪ, ਗੁਆਂਢੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

ਦਿੜ੍ਹਬਾ ਮੰਡੀ (ਅਜੈ): ਬੀਤੀ ਸਾਮ ਦਿੜ੍ਹਬਾ ਦੇ ਨੇੜਲੇ ਪਿੰਡ ਖਨਾਲ ਕਲਾਂ ਵਿਖੇ ਮਾਮੂਲੀ ਝਗੜੇ ਕਾਰਨ ਗੁਆਂਢੀਆਂ ਵਲੋਂ ਆਪਣੇ ਗੁਆਂਢੀ ਦੀ ਬੁਰੀ ਤਰ੍ਹਾਂ ਕੀਤੀ ਗਈ ਕੁੱਟਮਾਰ ਕਾਰਨ ਉਸ ਦੇ ਗੰਭੀਰ ਸੱਟਾਂ ਲੱਗਣ ਕਰਕੇ ਮੌਤ ਹੋ ਗਈ। ਥਾਣਾ ਦਿੜ੍ਹਬਾ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਆਪਣੀ ਅਗਲੀ ਜਾਂਚ ਸ਼ੁਰੂ ਦਿੱਤੀ ਹੈ।

ਇਹ ਵੀ ਪੜ੍ਹੋ: ਪ੍ਰਕਾਸ਼ ਦਿਹਾੜੇ ਦੀਆਂ ਰੌਣਕਾਂ, ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ (ਤਸਵੀਰਾਂ)

ਇਸ ਮਾਮਲੇ ਸਬੰਧੀ ਪੁਲਸ ਸਬ-ਡਵੀਜਨ ਦਿੜ੍ਹਬਾ ਦੇ ਉਪ ਕਪਤਾਨ ਮੋਹਿਤ ਅਗਰਵਾਲ ਨੇ ਦੱਸਿਆ ਕਿ ਪਿੰਡ ਖਨਾਲ ਕਲਾਂ ਦੇ ਸੰਦੀਪ ਸਿੰਘ ਪੁੱਤਰ ਮੇਜਰ ਸਿੰਘ ਨੇ ਆਪਣੇ ਬਿਆਨ 'ਚ ਦੱਸਿਆ ਕਿ ਉਸ ਦੇ ਭਰਾ ਕੁਲਦੀਪ ਸਿੰਘ (30) ਨੂੰ ਮਾਮੂਲੀ ਝਗੜੇ ਕਾਰਨ ਉਨ੍ਹਾਂ ਦੇ ਗੁਆਢੀਆਂ ਨੇ ਬੀਤੀ ਸਾਮ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ, ਜਿਸ ਕਾਰਨ ਉਸ ਦੇ ਸਿਰ 'ਚ ਵੀ ਕਾਫ਼ੀ ਸੱਟਾਂ ਲੱਗੀਆਂ, ਜਿਸ ਤੋ ਬਾਅਦ ਅਸੀਂ ਉਸ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਸੰਗਰੂਰ ਹਸਪਤਾਲ ਵਿਖੇ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ:  ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਈ ਤੇਜ ਕੌਰ ਦੀ ਲਾਸ਼ 22 ਦਿਨਾਂ ਬਾਅਦ ਵਾਰਸਾਂ ਨੂੰ ਕੀਤੀ ਗਈ ਸਪੁਰਦ

ਘਟਨਾ ਤੋਂ ਬਾਅਦ ਪਿੰਡ ਖਨਾਲ ਕਲਾਂ ਵਿਖੇ ਪਹੁੰਚ ਕੇ ਥਾਣਾ ਦਿੜਬਾ ਦੇ ਮੁਖੀ ਇੰਸਪੈਕਟਰ ਜਗਬੀਰ ਸਿੰਘ ਨੇ ਆਪਣੀ ਪੁਲਸ ਪਾਰਟੀ ਸਮੇਤ ਪਹੁੰਚ ਕੇ ਮੌਕੇ ਦਾ ਜਾਇਜਾ ਲਿਆ। ਪੁਲਸ ਨੇ ਮ੍ਰਿਤਕ ਕੁਲਦੀਪ ਸਿੰਘ ਦੇ ਭਰਾ ਸੰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਹਰਵਿੰਦਰ ਸਿੰਘ, ਚਿਤਵੰਤ ਸਿੰਘ ਪੁੱਤਰਾਨ ਬਿੱਕਰ ਸਿੰਘ ਅਤੇ ਭੋਲਾ ਸਿੰਘ ਪੁੱਤਰ ਪਿਆਰਾ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਨਾਲ ਹੀ ਦੱਸਿਆ ਦੀ ਭਾਲ ਕੀਤੀ ਜਾ ਰਹੀ ਹੈ ਪੁਲਸ ਨੇ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਦਿੱਤੀ ਹੈ।


author

Shyna

Content Editor

Related News