ਦਿਵਿਆਂਗ ਕੁੜੀ ਨੇ ਵੱਡਾ ਜਿਗਰਾ ਕਰਕੇ ਖੋਲ੍ਹੀ ਮੁੰਡੇ ਦੀ ਘਟੀਆ ਕਰਤੂਤ, ਸੱਚ ਸੁਣ ਹੈਰਾਨ ਰਹਿ ਗਿਆ ਪਰਿਵਾਰ

Saturday, Jul 29, 2023 - 11:52 AM (IST)

ਦਿਵਿਆਂਗ ਕੁੜੀ ਨੇ ਵੱਡਾ ਜਿਗਰਾ ਕਰਕੇ ਖੋਲ੍ਹੀ ਮੁੰਡੇ ਦੀ ਘਟੀਆ ਕਰਤੂਤ, ਸੱਚ ਸੁਣ ਹੈਰਾਨ ਰਹਿ ਗਿਆ ਪਰਿਵਾਰ

ਅਬੋਹਰ (ਸੁਨੀਲ) : ਥਾਣਾ ਬਹਾਵਵਾਲਾ ਅਧੀਨ ਆਉਂਦੇ ਇਕ ਪਿੰਡ ਦੀ ਰਹਿਣ ਵਾਲੀ ਦਿਵਿਆਂਗ ਕੁੜੀ ਨਾਲ ਪਿੰਡ ਦੇ ਹੀ ਨੌਜਵਾਨ ਵਲੋਂ ਕਥਿਤ ਤੌਰ ’ਤੇ ਜਬਰ-ਜ਼ਿਨਾਹ ਕੀਤੇ ਜਾਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦਾ ਮੈਡੀਕਲ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਸਤਲੁਜ ਦਰਿਆ ’ਚ ਲਾਪਤਾ ਹੋਇਆ 19 ਸਾਲਾ ਗੁਰਮਨ, ਕੁੱਝ ਦਿਨ ਬਾਅਦ ਜਾਣਾ ਸੀ ਕੈਨੇਡਾ

ਇਲਾਜ ਅਧੀਨ 20 ਸਾਲਾ ਪੀੜਤਾ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਉਸ ਦੀ ਮਾਂ ਦਿਹਾੜੀ ’ਤੇ ਗਈ ਹੋਈ ਸੀ ਅਤੇ ਉਹ ਘਰ ’ਚ ਇਕੱਲੀ ਸੀ ਤਾਂ ਇਸੇ ਦੌਰਾਨ ਪਿੰਡ ਦੇ ਹੀ ਇਕ ਨੌਜਵਾਨ ਨੇ ਉਸ ਦੇ ਘਰ ’ਚ ਦਾਖਲ ਹੋ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਜਦੋਂ ਉਸ ਦੇ ਪਰਿਵਾਰ ਵਾਲੇ ਘਰ ਆਏ ਤਾਂ ਉਸ ਨੇ ਸਾਰੀ ਗੱਲ ਦੱਸੀ ਤਾਂ ਪਰਿਵਾਰ ਵਾਲਿਆਂ ਨੇ ਉਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ। ਮਾਮਲੇ ਦੀ ਸੂਚਨਾ ਥਾਣਾ ਬਹਾਵਵਾਲਾ ਨੂੰ ਦੇ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਵਰਕ ਫਰਾਮ ਹੋਮ ਦੇ ਨਾਂ ’ਤੇ ਠੱਗੀ ਕਰਨ ਵਾਲੇ ਗਿਰੋਹ ਦਾ ਖ਼ੁਲਾਸਾ, ਇੰਝ ਵਿਛਾਇਆ ਜਾਂਦਾ ਸੀ ਜਾਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News