ਜਗਰਾਓਂ ’ਚ ਵੱਡੀ ਵਾਰਦਾਤ, ਘਰ ’ਚ ਦਾਖਲ ਹੋ ਕੇ ਵੱਢ ਸੁੱਟਿਆ ਦਿਵਿਆਂਗ ਵਿਅਕਤੀ

Tuesday, Jun 20, 2023 - 06:36 PM (IST)

ਜਗਰਾਓਂ ’ਚ ਵੱਡੀ ਵਾਰਦਾਤ, ਘਰ ’ਚ ਦਾਖਲ ਹੋ ਕੇ ਵੱਢ ਸੁੱਟਿਆ ਦਿਵਿਆਂਗ ਵਿਅਕਤੀ

ਲੁਧਿਆਣਾ- ਜਗਰਾਓਂ ਵਿਚ ਦਿਵਿਆਂਗ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਲਾਸ਼ ਘਰ ਵਿਚੋਂ ਹੀ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਜੱਸੀ ਦੇ ਰੂਪ ਵਿਚ ਹੋਈ ਹੈ। ਉਹ ਕੋਠੇ ਰਾਹਲਾ ਇਲਾਕੇ ਵਿਚ ਇਕੱਲਾ ਹੀ ਰਹਿੰਦਾ ਸੀ ਅਤੇ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ। ਮੰਗਲਵਾਰ ਸਵੇਰੇ ਜਦੋਂ ਜੱਸੀ ਨੇ ਦੁਕਾਨ ਨਹੀਂ ਖੋਲ੍ਹੀ ਤਾਂ ਗੁਆਂਢੀਆਂ ਨੂੰ ਸ਼ੱਕ ਹੋਇਆ। ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਮੌਕੇ ’ਤੇ ਐੱਸ. ਐੱਸ. ਪੀ. ਨਵਨੀਤ ਸਿੰਘ ਬੈਂਸ ਪੁਲਸ ਪਾਰਟੀ ਸਮੇਤ ਪਹੁੰਚੇ। 

ਇਹ ਵੀ ਪੜ੍ਹੋ : ਥਾਣੇ ’ਚ ਪੁਲਸ ਮੁਲਾਜ਼ਮ ਦੀ ਕਰਤੂਤ ਨੇ ਉਡਾਏ ਹੋਸ਼, ਸੀ. ਸੀ. ਟੀ. ਵੀ. ਦੇਖ ਹੈਰਾਨ ਰਹਿ ਗਏ ਸਭ

ਪੁਲਸ ਗੁਆਂਢੀਆਂ ਦੀ ਛੱਤ ਰਾਹੀਂ ਘਰ ਵਿਚ ਦਾਖਲ ਹੋਈ। ਘਰ ਦੇ ਅੰਦਰ ਜੱਸੀ ਦੀ ਲਾਸ਼ ਪਈ ਹੋਈ ਸੀ। ਉਸ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ਦੇ ਨਿਸ਼ਾਨ ਸਨ ਅਤੇ ਗਲੇ ਵਿਚ ਬੈਲਟ ਲਪੇਟੀ ਹੋਈ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਗੈਂਗ ਦਾ ਖ਼ਤਰਨਾਕ ਗੈਂਗਸਟਰ ਗੋਲਡੀ ਸ਼ੇਰਗਿੱਲ ਗ੍ਰਿਫ਼ਤਾਰ

ਦੂਜੇ ਪਾਸੇ ਜੱਸੀ ਦੀ ਮਾਂ ਪ੍ਰੀਤਮ ਕੌਰ ਨੇ ਦੱਸਿਆ ਕਿ ਉਸ ਦਾ ਬੇਟਾ ਜਸਵਿੰਦਰ ਇਕੱਲਾ ਹੀ ਰਹਿੰਦਾ ਸੀ। ਜੱਸੀ ਨਾਲ ਦੇਰ ਰਾਤ ਫੋਨ ’ਤੇ ਗੱਲ ਹੋਈ ਸੀ। ਉਸ ਨੇ ਦੱਸਿਆ ਕਿ ਉਹ ਧਰਮਸ਼ਾਲਾ ਵਿਚ ਸੇਵਾ ਕਰਕੇ ਵਾਪਸ ਘਰ ਆਇਆ ਹੈ। ਜੱਸੀ ਦੇ ਪਹਿਲਾਂ ਦੋ ਵਿਆਹ ਹੋ ਚੁੱਕੇ ਹਨ, ਦੋਵੇਂ ਪਤਨੀਆਂ ਨਾਲ ਉਸ ਦਾ ਤਲਾਕ ਵੀ ਹੋ ਚੁੱਕਾ ਹੈ। ਜੱਸੀ ਦਾ ਕੋਈ ਬੱਚਾ ਨਹੀਂ ਸੀ। ਖੁਦ ਦਾ ਗੁਜ਼ਾਰਾ ਕਰ ਸਕੇ, ਇਸ ਲਈ ਘਰ ਵਿਚ ਹੀ ਉਸ ਨੂੰ ਕਰਿਆਨੇ ਦੀ ਦੁਕਾਨ ਖੁਲ੍ਹਵਾ ਦਿੱਤੀ। ਐੱਸ. ਐੱਸ. ਪੀ. ਨੇ ਕਿਹਾ ਕਿ ਮਾਮਲਾ ਸ਼ੱਕੀ ਲੱਗ ਰਿਹਾ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਵੱਖ ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਆਸਟ੍ਰੇਲੀਆ ਜਾਣ ਲਈ ਕਰਵਾਇਆ ਵਿਆਹ, 30 ਲੱਖ ਖਰਚ ਵਿਦੇਸ਼ ਭੇਜੀ ਪਤਨੀ ਨੇ ਬਦਲ ਲਏ ਰੰਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News