ਕੇਂਦਰ ਵਲੋਂ ਪੰਜਾਬ ''ਚ ਫਿਰ ਆਈ ਨਿਰਾਸ਼ਾ ਭਰੀ ਖ਼ਬਰ, ਹੁਣ ਕਰਜ਼ੇ ''ਚ ਕੀਤੀ ਕਟੌਤੀ
Thursday, May 22, 2025 - 01:30 PM (IST)

ਚੰਡੀਗੜ੍ਹ : ਕੇਂਦਰ ਵਲੋਂ ਪੰਜਾਬ 'ਚ ਫਿਰ ਨਿਰਾਸ਼ਾ ਭਰੀ ਖ਼ਬਰ ਆਈ ਹੈ। ਹੁਣ ਕੇਂਦਰ ਸਰਕਾਰ ਨੇ ਪੰਜਾਬ ਨੂੰ ਇਸ ਸਾਲ ਮਿਲਣ ਵਾਲੇ ਕਰਜ਼ੇ 'ਚ 16 ਹਜ਼ਾਰ ਕਰੋੜ ਦੀ ਕਟੌਤੀ ਕਰ ਦਿੱਤੀ ਹੈ। ਇਕ ਅਖ਼ਬਾਰ ਦੀ ਰਿਪੋਰਟ ਮੁਤਾਬਕ ਪੰਜਾਬ ਵਲੋਂ 47076.40 ਕਰੋੜ ਰੁਪਏ ਦਾ ਕਰਜ਼ਾ ਮੰਗਿਆ ਗਿਆ ਸੀ, ਜਿਸ 'ਚ 16676 ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਦੱਸਿਆ ਜਾ ਰਿਹਾ ਹੈ ਕਿ ਵੱਖ-ਵੱਖ ਸੈਕਟਰਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦੇ ਏਵਜ਼ 'ਚ ਪਾਵਰਕਾਮ ਨੂੰ ਬਿਜਲੀ ਸਬਸਿਡੀ ਦਾ ਭੁਗਤਾਨ ਨਾ ਕਰਨ ਕਾਰਨ ਕੇਂਦਰ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦੇ ਐਲਾਨ ਦਾ ਜਾਣੋ ਕੀ ਹੈ ਅਸਲ ਸੱਚ
ਇਸ ਕਟੌਤੀ ਕਾਰਨ ਪੰਜਾਬ 'ਤੇ ਆਉਣ ਵਾਲੇ ਮਹੀਨਿਆਂ ਦੌਰਾਨ ਬੁਰਾ ਅਸਰ ਪਵੇਗਾ ਕਿਉਂਕਿ ਪੰਜਾਬ ਪਹਿਲਾਂ ਹੀ ਆਰਥਿਕ ਤੌਰ 'ਤੇ ਕਮਜ਼ੋਰ ਚੱਲ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8