LPU ਹਿੰਸਾ ਮਾਮਲੇ ''ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ ''ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ

Sunday, Oct 11, 2026 - 07:53 PM (IST)

LPU ਹਿੰਸਾ ਮਾਮਲੇ ''ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ ''ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ

ਜਲੰਧਰ/ਫਗਵਾੜਾ (ਸੋਨੂੰ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਹੌਲੀ-ਹੌਲੀ ਆਮ ਵਾਂਗ ਹੋਣ ਲੱਗੇ ਹਨ। ਇਸ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਨੇ ਅਨੁਸ਼ਾਸਨਹੀਣਤਾ 'ਚ ਕਥਿਤ ਤੌਰ 'ਤੇ ਸ਼ਾਮਲ ਵਿਦਿਆਰਥੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਯੂਨੀਵਰਸਿਟੀ ਵੱਲੋਂ ਜਾਰੀ ਨੋਟਿਸ ਮੁਤਾਬਕ ਸਬੰਧਤ ਵਿਦਿਆਰਥੀਆਂ ਨੂੰ 14 ਅਕਤੂਬਰ ਨੂੰ ਅਨੁਸ਼ਾਸਨ ਬੋਰਡ ਦੇ ਸਾਹਮਣੇ ਪੇਸ਼ ਹੋਣ ਅਤੇ ਆਪਣੀ ਪੱਖ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ! ਇਕ ਮਹਿਲਾ ਦੀ ਮੌਤ

8 ਅਕਤੂਬਰ ਨੂੰ ਜਾਰੀ ਕੀਤੇ ਗਏ ਇਕ ਨੋਟਿਸ 'ਚ ਵਿਦਿਆਰਥੀਆਂ ਨੂੰ 14 ਅਕਤੂਬਰ ਨੂੰ ਸਵੇਰੇ 10 ਵਜੇ ਯੂਨੀਵਰਸਿਟੀ ਕੈਂਪਸ ਦੇ ਕਮਰਾ ਨੰਬਰ 211, ਬਲਾਕ 4 'ਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਨੋਟਿਸ 'ਚ ਹਿੰਸਾ, ਅਸ਼ਾਂਤੀ ਫੈਲਾਉਣ, ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ, ਭੰਨਤੋੜ ਅਤੇ ਯੂਨੀਵਰਸਿਟੀ ਅਨੁਸ਼ਾਸਨ ਦੀ ਉਲੰਘਣਾ ਵਰਗੀਆਂ ਕਥਿਤ ਗਤੀਵਿਧੀਆਂ ਦਾ ਜ਼ਿਕਰ ਕੀਤਾ ਗਿਆ ਹੈ।  ਯੂਨੀਵਰਸਿਟੀ ਪ੍ਰਸ਼ਾਸਨ ਨੇ ਸਬੰਧਤ ਵਿਦਿਆਰਥੀਆਂ ਨੂੰ ਆਪਣੇ ਵਿਰੁੱਧ ਲੱਗੇ ਦੋਸ਼ਾਂ ਨੂੰ ਸਪੱਸ਼ਟ ਕਰਨ ਅਤੇ ਆਪਣੇ ਬਚਾਅ 'ਚ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਹੈ। ਅਨੁਸ਼ਾਸਨੀ ਕਾਰਵਾਈ ਦੀ ਪ੍ਰਕਿਰਿਆ ਅਜੇ ਪੂਰੀ ਨਹੀਂ ਹੋਈ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ

ਅਗਲਾ ਫ਼ੈਸਲਾ ਬੋਰਡ ਦੀ ਸੁਣਵਾਈ ਤੋਂ ਬਾਅਦ ਹੀ ਲਿਆ ਜਾਵੇਗਾ। ਅਜਿਹੇ ਵਿਚ ਸਿਰਫ਼ ਨੋਟਿਸ ਜਾਰੀ ਹੋਣ ਨੂੰ ਵਿਦਿਆਰਥੀਆਂ ਦੇ ਦੋਸ਼ੀ ਸਾਬਤ ਹੋਣ ਦੇ ਤੌਰ 'ਤੇ ਨਹੀਂ ਵੇਖਿਆ ਜਾ ਸਕਦਾ। ਹਿੰਸਾ ਮਗਰੋਂ ਯੂਨੀਵਰਸਿਟੀ 'ਚ ਇਕ ਆਮ ਅਕਾਦਮਿਕ ਮਾਹੌਲ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਵਿਦਿਆਰਥੀਆਂ ਦੇ ਆਪਣੇ ਘਰਾਂ ਤੋਂ ਵਾਪਸ ਆਉਣ ਮਗਰੋਂ ਸੋਮਵਾਰ ਤੋਂ ਕਲਾਸਾਂ ਦੋਬਾਰਾ ਸ਼ੁਰੂ ਕਰਨ ਦੀ ਤਿਆਰੀ। ਇਸ ਦੌਰਾਨ ਪੁਲਸ ਹਿੰਸਾ ਦੀ ਵੀ ਜਾਂਚ ਕਰ ਰਹੀ ਹੈ। ਪੁਲਸ ਜਾਂਚ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News