ਜਲੰਧਰ ’ਚ ਘਰ ਵਿਚੋਂ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ’ਚ ਸਨਸਨੀਖੇਜ਼ ਖ਼ੁਲਾਸਾ

Monday, Jan 01, 2024 - 06:35 PM (IST)

ਜਲੰਧਰ ’ਚ ਘਰ ਵਿਚੋਂ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ’ਚ ਸਨਸਨੀਖੇਜ਼ ਖ਼ੁਲਾਸਾ

ਜਲੰਧਰ : ਜਲੰਧਰ ਜ਼ਿਲ੍ਹੇ ਦੇ ਪਿੰਡ ਡਰੋਲੀ ਖੁਰਦ ਵਿਖੇ ਘਰ ਵਿਚੋਂ ਬਰਾਮਦ ਹੋਈਆਂ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ (55) ਨੇ ਆਪਣੀ ਪਤਨੀ, ਦੋ ਧੀਆਂ ਅਤੇ ਪੋਤੀ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸੀ ਕੀਤੀ ਸੀ। ਮਨਮੋਹਨ ਨੇ ਪਹਿਲਾਂ ਚਾਰਾਂ ਦਾ ਗਲਾ ਘੁੱਟ ਕੇ ਕਤਲ ਕੀਤਾ ਅਤੇ ਫਿਰ ਫਾਹੇ ਨਾਲ ਲਟਕ ਗਿਆ। ਮ੍ਰਿਤਕ ਨੇ ਕਰਜ਼ੇ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ ਸੀ। ਮਰਨ ਵਾਲਿਆਂ ਵਿਚ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ (55), ਉਸਦੀ ਪਤਨੀ ਸਰਬਜੀਤ ਕੌਰ, ਉਸ ਦੀਆਂ 2 ਧੀਆਂ ਜੋਤੀ (32) ਅਤੇ ਗੋਪੀ (31) ਤੇ ਜੋਤੀ ਦੀ ਧੀ ਅਮਨ (3) ਸ਼ਾਮਲ ਹਨ। 

ਇਹ ਵੀ ਪੜ੍ਹੋ : ਪੰਜਾਬ ’ਚ ਮਿਲਣ ਵਾਲੀ ਫਰੀ ਬਿਜਲੀ ਨੂੰ ਲੈ ਕੇ ਅਹਿਮ ਖ਼ਬਰ, ਸਾਲ ਦੇ ਪਹਿਲੇ ਦਿਨ ਸਰਕਾਰ ਨੇ ਚੁੱਕਿਆ ਵੱਡਾ ਕਦਮ

ਕਈ ਵਾਰ ਫੋਨ ਕਰਨ ’ਤੇ ਨਹੀਂ ਚੁੱਕਿਆ 

ਮ੍ਰਿਤਕ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਵਾਸੀ ਫੁਗਲਾਨਾ ਨੇ ਦੱਸਿਆ ਉਹ ਉਨ੍ਹਾਂ ਨੂੰ ਕਾਫੀ ਸਮੇਂ ਤੋਂ ਫੋਨ ਕਰ ਰਿਹਾ ਸੀ ਪਰ ਕਈ ਵਾਰ ਫੋਨ ਕਰਨ ਦੇ ਬਾਵਜੂਦ ਕਿਸੇ ਨੇ ਫੋਨ ਨਹੀਂ ਚੁੱਕਿਆ। ਇਸ ਕਾਰਨ ਉਸ ਨੇ ਪਿੰਡ ਡਰੋਲੀ ਖੁਰਦ ਆ ਕੇ ਦੇਖਿਆ ਤਾਂ ਮਨਮੋਹਨ ਅਤੇ ਸਰਬਜੀਤ ਕੌਰ ਦੀਆਂ ਲਾਸ਼ਾਂ ਪੱਖਿਆਂ ਨਾਲ ਲਟਕ ਰਹੀਆਂ ਸਨ ਅਤੇ ਬਾਕੀ ਮ੍ਰਿਤਕਾਂ ਦੀਆਂ ਲਾਸ਼ਾਂ ਮੰਜੇ ’ਤੇ ਪਈਆਂ ਸਨ। ਮਨਮੋਹਨ ਸਿੰਘ ਆਦਮਪੁਰ ਡਾਕਖਾਨੇ ਵਿਚ ਇੰਚਾਰਜ ਸੀ। 

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਖ਼ਬਰ ਨੇ ਪਰਿਵਾਰ ’ਚ ਪਵਾਏ ਵੈਣ, ਨੌਜਵਾਨ ਪੁੱਤ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਕੀ ਕਹਿਣਾ ਹੈ ਪੁਲਸ ਦਾ

ਪੁਲਸ ਨੂੰ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪਿੰਡ ਦੇ ਦੋ ਲੋਕ ਮਨਮੋਹਨ ਸਿੰਘ ਨੂੰ ਪੈਸਿਆਂ ਦੇ ਲੈਣ ਦੇਣ ਕਾਰਣ ਪ੍ਰੇਸ਼ਾਨ ਕਰ ਰਹੇ ਸਨ, ਪੁਲਸ ਉਨ੍ਹਾਂ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਮ੍ਰਿਤਕ ਦੇ ਪੁੱਤਰ ਵਿਦੇਸ਼ ਵਿਚ ਹੈ, ਜਿਸ ਦੇ ਪਰਤਣ ਦਾ ਪੁਲਸ ਇੰਤਜ਼ਾਰ ਕਰ ਰਹੀ ਹੈ। ਉਧਰ ਥਾਣਾ ਮੁਖੀ ਮਨਜੀਤ ਸਿੰਘ ਰਾਤ 8.20 ਵਜੇ ਡੀ.ਐੱਸ.ਪੀ. ਆਦਮਪੁਰ ਵਿਜੇ ਕੁੰਵਰ ਸਿੰਘ ਮੌਕੇ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਇਕ ਸੁਸਾਇਡ ਨੋਟ ਵੀ ਮਿਲਿਆ ਹੈ, ਜਿਸ ਵਿਚ ਮਨਮੋਹਨ ਸਿੰਘ ਨੇ ਲਿਖਿਆ ਹੈ ਕਿ ਉਸ ਨੇ ਪਰਿਵਾਰ ਤੋਂ ਚੋਰੀ ਆਰਥਿਕ ਤੰਗੀ ਕਾਰਨ ਕਰਜ਼ਾ ਲਿਆ ਹੋਇਆ ਸੀ ਤੇ ਉਸ ਦਾ ਪਤਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਲੱਗ ਗਿਆ ਸੀ। ਇਸ ਕਾਰਨ ਘਰ ਵਿਚ ਵਿਵਾਦ ਰਹਿੰਦਾ ਸੀ। ਰੋਜ਼ ਦੇ ਘਰੇਲੂ ਵਿਵਾਦ ਤੇ ਕਰਜ਼ੇ ਤੋਂ ਤੰਗ ਆ ਕੇ ਉਸ ਨੇ ਇਹ ਕਦਮ ਚੁੱਕਿਆ ਹੈ। 

ਇਹ ਵੀ ਪੜ੍ਹੋ : ਢੋਲ ਢਮੱਕਿਆਂ ਨਾਲ ਗ੍ਰਿਫ਼ਤਾਰੀ ਦੇਣ ਖੁਦ ਥਾਣੇ ਪਹੁੰਚਿਆ ਕਤਲ ਕੇਸ ’ਚ ਲੋੜੀਂਦਾ ਵਿਅਕਤੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News