ਪੁਣੇ ’ਚ ਹੋਈ ‘ਬਾਬੇ ਨਾਨਕ’ ਦੀ ਵੇਈਂ ਦੀ ਚਰਚਾ, ‘ਸੀਚੇਵਾਲ ਮਾਡਲ’ ਵਰਤੇ ਪਾਣੀ ਨੂੰ ਮੁੜ ਵਰਤਣ ਦਾ ਬਿਹਤਰੀਨ ਮਾਡਲ
09/26/2023 4:30:24 PM

ਸੁਲਤਾਨਪੁਰ ਲੋਧੀ (ਧੀਰ, ਅਸ਼ਵਨੀ)- ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਐੱਮ. ਆਈ. ਟੀ.-ਵਰਲਡ ਪੀਸ ਯੂਨੀਵਰਸਿਟੀ ’ਚ ਤਿੰਨ ਦਿਨਾ ‘ਸ਼ੋਸ਼ਲ ਲੀਡਰਸ਼ਿਪ ਡਿਵੈੱਪਲਮੈਂਟ ਪ੍ਰੋਗਰਾਮ’ ਦੀ ਆਰੰਭਤਾ ਕਰਦਿਆਂ ਕਿਹਾ ਕਿ ਭਾਰਤ ਇਕ ਖੇਤੀ ਪ੍ਰਧਾਨ ਦੇਸ਼ ਹੈ ਤੇ ਇੱਥੇ ਵਰਤੇ ਗਏ ਪਾਣੀ ਨੂੰ ਮੁੜ ਵਰਤੋਂ ਵਿਚੋਂ ਲਿਆਉਣ ਦਾ ਸੀਚੇਵਾਲ ਮਾਡਲ ਸਭ ਤੋਂ ਬੇਹਤਰੀਨ ਹੈ। ਉਨ੍ਹਾਂ ਯੂਨੀਵਰਸਿਟੀ ਦੇ 3 ਹਾਜ਼ਾਰ ਵਿਦਿਆਰਥੀਆਂ ਨਾਲ ਸੰਵਾਦ ਰਚਾਉਂਦਿਆ ਕਿਹਾ ਕਿ ਦੇਸ਼ ਦੇ ਨੌਜਵਾਨ ਵਰਗ ਹੀ ਪਰਿਆਵਰਣ ਨੂੰ ਸੰਭਾਲ ਸਕਦਾ ਹੈ।
ਇਹ ਵੀ ਪੜ੍ਹੋ : ਕੀ ਤੁਹਾਡੇ ਕੋਲ ਹਨ 2000 ਦੇ ਨੋਟ? ਬਚੇ 4 ਦਿਨ, ਜਾਣੋ 30 ਸਤੰਬਰ ਮਗਰੋਂ ਨੋਟਾਂ ਦਾ ਕੀ ਹੋਵੇਗਾ
ਉਨ੍ਹਾਂ ਕਿਹਾ ਕਿ ਯੂਥ ਵਿੱਚ ਅਥਾਹ ਤਾਕਤ ਹੁੰਦੀ ਹੈ ਤੇ ਇਸ ਦਾ ਸਦਉਪਯੋਗ ਸਿਰਜਣਤਾਮਕ ਪਾਸੇ ਲਗਾਉਣ ਲਈ ਅਗਵਾਈ ਕਰਨ ਦੀ ਲੋੜ ਹੈ। ਇਹ ਪ੍ਰੋਗਰਾਮ 27 ਸਤੰਬਰ ਤੱਕ ਚੱਲੇਗਾ। ਸੰਤ ਸੀਚੇਵਾਲ ਨੇ ਪੂਣੇ ਦੀ ਇਸ ਯੂਨੀਵਰਸਿਟੀ ਵੱਲੋਂ ਸਮੇਂ-ਸਮੇਂ ਸਿਰ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਚਰਚਾ ਕਰਦਿਆ ਕਿਹਾ ਕਿ ਯੂਨੀਵਰਸਿਟੀ ਨੇ ਹਮੇਸ਼ਾਂ ਨੌਜਵਾਨਾਂ ਨੂੰ ਦੇਸ਼ ਦੀ ਤੱਰਕੀ ਵਾਲੇ ਪਾਸੇ ਜੋੜਿਆ ਹੈ ਤੇ ਅੁਧਨਿਕ ਭਾਰਤ ਦਾ ਸੁਫ਼ਨਾ ਸਕਾਰ ਕਰਨ ਲਈ ਨੌਜਵਾਨ ਵਰਗ ਨੂੰ ਪ੍ਰੇਰਿਤ ਕੀਤਾ ਹੈ।
ਇਹ ਵੀ ਪੜ੍ਹੋ : UK ’ਚ ਡੂੰਘਾ ਹੋਣ ਲੱਗਾ ਆਰਥਿਕ ਸੰਕਟ, ਕੰਪਨੀਆਂ ਨੇ ਸ਼ੁਰੂ ਕੀਤੀ ਵਰਕਰਾਂ ਦੀ ਛਾਂਟੀ
ਉਨ੍ਹਾਂ ਦੱਸਿਆ ਕਿ ਪੰਜਾਬ ਦੇ 200 ਤੋਂ ਵੱਧ ਪਿੰਡਾਂ ਵਿੱਚ ਸੀਚੇਵਾਲ ਮਾਡਲ ਕਾਮਜਾਬੀ ਨਾਲ ਚੱਲ ਰਿਹਾ ਹੈ। ਗੰਗਾ ਕਿਨਾਰੇ ਦੀਆਂ 1657 ਪੰਚਾਇਤਾਂ ਵਿੱਚੋਂ ਬਹੁਤ ਸਾਰੀਆਂ ਪੰਚਾਇਤਾਂ ਨੇ ਸੀਚੇਵਾਲ ਆ ਕੇ ਇਸ ਮਾਡਲ ਦਾ ਅਧਿਐਨ ਕੀਤਾ ਸੀ। ਉਨ੍ਹਾਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ. ਏ. ਪੀ. ਜੇ. ਅਬਦੁਲ ਕਲਾਮ ਦਾ ਬਾਬੇ ਨਾਨਕ ਦੀ ਵੇਈਂ ਨਾਲ ਪਿਆਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵੇਈਂ ਨੂੰ ਭਾਰਤ ਦੀਆਂ 9 ਪ੍ਰਾਪਤੀਆਂ ਵਿੱਚ ਇੱਕ ਗਿਣਿਆ ਸੀ। ਉਹ ਦੇਸ਼-ਵਿਦੇਸ਼ ਵਿੱਚ ਇਸ ਦਾ ਜ਼ਿਕਰ ਕਰਨੋਂ ਨਹੀਂ ਸੀ ਭੁੱਲਦੇ।
ਇਹ ਵੀ ਪੜ੍ਹੋ : ਹੋਟਲ 'ਚ ਪਾਸਪੋਰਟ ਭੁੱਲ ਰਵਾਨਾ ਹੋਏ ਰੋਹਿਤ ਸ਼ਰਮਾ, ਪਤਾ ਲੱਗਣ 'ਤੇ ਸਾਥੀਆਂ ਨੇ ਉਡਾਇਆ ਮਜ਼ਾਕ, ਵੀਡੀਓ ਵਾਇਰਲ
ਗੋਆ ਦੇ ਸਿਹਤ ਮੰਤਰੀ ਸ਼੍ਰੀ ਸੁਭਾਸ਼ ਫਲ ਦੇਸਾਈ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸਰਗਰਮ ਰਾਜਨੀਤੀ ਵਿੱਚ ਆਉਣ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆਂ ਵਿੱਚ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ ਤੇ ਇੱਥੇ ਨੌਜਵਾਨਾਂ ਦੀ ਗਿਣਤੀ ਵੀ ਦੁਨੀਆਂ ਵਿੱਚੋਂ ਜ਼ਿਆਦਾ ਇੱਥੇ ਹੀ ਹੈ। ਨੌਜਵਾਨ ਹੁਨਰਮੰਦ ਬਣ ਕੇ ਦੂਜਿਆਂ ਲਈ ਰੋਜ਼ਗਾਰ ਪੈਦਾ ਕਰਨ। ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ਼੍ਰੀ ਅਸ਼ਵਨੀ ਕੁਮਾਰ ਅਵਸਥੀ ਅਤੇ ਪੋਪਟ ਪਵਾਰ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਯੂਨੀਵਰਸਿਟੀ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ ਵੀ ਕੀਤਾ ਗਿਆ ਤੇ ਆਪਣੇ ਵਿਦਿਆਰਥੀਆਂ ਨੂੰ ਸੁਲਤਾਨਪੁਰ ਲੋਧੀ ਭੇਜਣ ਦਾ ਪ੍ਰੋਗਰਾਮ ਵੀ ਬਣਾਉਣ ਲਈ ਸਟਾਫ ਨੂੰ ਹਦਾਇਤਾਂ ਕੀਤੀਆਂ ਗਈਆਂ।
ਇਹ ਵੀ ਪੜ੍ਹੋ : ਹੋਮ ਲੋਨ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਤਿਆਰੀ 'ਚ ਮੋਦੀ ਸਰਕਾਰ, ਲੱਖਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8