ਸੁਖਬੀਰ ਬਾਦਲ ਦੇ ਅਸਤੀਫ਼ੇ 'ਤੇ ਚਰਚਾ ਅੱਜ, ਮੀਟਿੰਗ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ
Monday, Nov 18, 2024 - 12:02 PM (IST)
ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ਮਗਰੋਂ ਸਿਆਸਤ 'ਚ ਹਲਚਲ ਮਚੀ ਹੋਈ ਹੈ। ਇਸ ਦੇ ਮੱਦੇਨਜ਼ਰ ਅੱਜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਇਸ 'ਚ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ, ਜਿਸ ਕਾਰਨ ਸਭ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਨੂੰ ਨਵੇਂ ਹੁਕਮਾਂ ਨੇ ਪਾਈ Tension! ਪੜ੍ਹੋ ਕੀ ਹੈ ਪੂਰੀ ਖ਼ਬਰ
ਦੂਜੇ ਪਾਸੇ ਸੁਖਬੀਰ ਬਾਦਲ ਨੂੰ ਅਸਤੀਫ਼ਾ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਯੂਜ਼ਰਸ ਦੇ ਨਾਲ ਅਕਾਲੀ ਆਗੂਆਂ ਵਲੋਂ ਸੁਖਬੀਰ ਬਾਦਲ ਦੀ ਵੱਡੀ ਹਮਾਇਤ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ਐਕਸ 'ਤੇ ਵੀ 'ਸਟੈਂਡ ਵਿਦ ਸੁਖਬੀਰ' ਵੀ ਟ੍ਰੈਂਡ ਕਰ ਰਿਹਾ ਹੈ। ਇਸ 'ਚ ਲੋਕਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਪੰਥ ਅਤੇ ਪੰਜਾਬ ਦੇ ਲਈ ਹਮੇਸ਼ਾ ਸੁਖਬੀਰ ਸਿੰਘ ਬਾਦਲ ਹੀ ਫ਼ਿਕਰਮੰਦ ਰਹੇ ਹਨ। ਜਿਹੜਾ ਵਿਜ਼ਨ ਸੁਖਬੀਰ ਸਿੰਘ ਬਾਦਲ ਕੋਲ ਹੈ, ਉਹ ਕਿਸੇ ਹੋਰ ਲੀਡਰ ਕੋਲ ਨਹੀਂ ਹੈ। ਸੋਸ਼ਲ ਮੀਡੀਆ ’ਤੇ ਵੱਖ ਵੱਖ ਯੂਜ਼ਰਸ ਵੱਲੋਂ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਨਾਲ ਸੀ, ਨਾਲ ਹਨ ਅਤੇ ਨਾਲ ਹੀ ਰਹਿਣਗੇ। ਸਾਰਾ ਪੰਜਾਬ ਉਨ੍ਹਾਂ ਦੇ ਨਾਲ ਹੀ ਹੈ। ਸੁਖਬੀਰ ਬਾਦਲ ਨੇ ਦਿੱਤਾ ਹੈ ਅਸਤੀਫ਼ਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨਗੀ ਛੱਡਣ ਦਾ ਐਲਾਨ ਬਾਦਲ ਨੇ ਅਜਿਹੇ ਸਮੇਂ ਕੀਤਾ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਤਨਖ਼ਾਹੀਆਂ ਐਲਾਨਿਆ ਹੋਇਆ ਹੈ।
ਇਹ ਵੀ ਪੜ੍ਹੋ : ਵਾਹਨ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, ਜ਼ਰਾ ਦੇਖ ਕੇ ਨਿਕਲੋ ਘਰੋਂ ਬਾਹਰ (ਵੀਡੀਓ)
ਹਾਲਾਂਕਿ ਅਜੇ ਤਕ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮਾਮਲੇ ਵਿਚ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਇੰਨਾ ਜ਼ਰੂਰ ਹੈ ਕਿ ਪਿਛਲੇ ਦਿਨੀਂ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਨਾਲ ਬੈਠਕ ਜ਼ਰੂਰ ਹੋਈ ਸੀ ਅਤੇ ਉਸ ਤੋਂ ਬਾਅਦ ਆਖਿਆ ਗਿਆ ਸੀ ਕਿ ਸਿੱਖ ਸੰਪਰਦਾਵਾਂ, ਆਗੂਆਂ ਨਾਲ ਚਰਚਾ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8