ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 18 ਸਤੰਬਰ ਨੂੰ ਸੱਦੀ 5 ਸਿੰਘ ਸਹਿਬਾਨ ਦੀ ਇਕੱਤਰਤਾ, ਹੋਵੇਗੀ ਅਹਿਮ ਮੁੱਦੇ ''ਤੇ ਚਰਚਾ
Monday, Sep 09, 2024 - 08:14 AM (IST)

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਦਲ ਨਾਲ ਸਬੰਧਤ ਮਾਮਲੇ ਨੂੰ ਵਿਚਾਰਨ ਲਈ 18 ਸਤੰਬਰ ਨੂੰ ਸ਼ਤਾਬਦੀ ਸਮਾਰੋਹ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦਣ ਜਾ ਰਹੇ ਹਨ। ਚਰਚਾ ਹੈ ਕਿ ਸਾਬਕਾ ਕੈਬਨਿਟ ਮੰਤਰੀਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ 2007 ਤੋਂ 2017 ਤੱਕ ਰਹੇ ਕੋਰ ਕਮੇਟੀ ਮੈਂਬਰਾਂ ਨੂੰ ਵੀ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣਾ ਪੈ ਸਕਦਾ ਹੈ।
ਇਹ ਵੀ ਚਰਚਾ ਹੈ ਕਿ ਜੇਕਰ ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਉੱਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਵਜੋਂ ਤਨਖਾਹੀਆ ਕਰਾਰ ਦਿੱਤਾ ਹੈ, ਉੱਪ ਮੁੱਖ ਮੰਤਰੀ ਦੇ ਸਾਥੀ ਕੈਬਨਿਟ ਮੰਤਰੀਆਂ ਪਾਸੋਂ ਸਪਸ਼ਟੀਕਰਨ ਮੰਗਿਆ ਜਾ ਸਕਦਾ ਹੈ ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਾਲ ਰਹੇ ਕੋਰ ਕਮੇਟੀ ਦੇ ਮੈਂਬਰਾਂ ਪਾਸੋਂ ਵੀ ਸਪਸ਼ਟੀਕਰਨ ਕਿਉਂ ਨਹੀਂ ਮੰਗਿਆ ਜਾ ਸਕਦਾ।
ਇਨ੍ਹਾਂ ’ਚ ਜਿਥੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਕਰਨੈਲ ਸਿੰਘ ਪੰਜੌਲੀ, ਭਾਈ ਮਨਜੀਤ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰਤਾਪ ਸਿੰਘ ਵਡਾਲਾ, ਸਰਵਨ ਸਿੰਘ ਫਿਲੌਰ ਆਦਿ ਅਕਾਲੀ ਆਗੂ ਸ਼ਾਮਲ ਹਨ।
ਇਹ ਵੀ ਪੜ੍ਹੋ- ਵਿਦੇਸ਼ ਜਾਣ ਦੇ ਸੁਫ਼ਨੇ ਨੇ ਪਵਾਇਆ ਵੱਡਾ ਘਾਟਾ, ਠੱਗ ਏਜੰਟ ਨੇ ਬਿਨਾ ਵੀਜ਼ਾ ਲਵਾਏ ਡਕਾਰ ਲਿਆ ਕਰੋੜ ਰੁਪਈਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e