ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ, ਦਿੱਤੇ ਇਹ ਆਦੇਸ਼

12/21/2023 5:55:27 PM

ਚੰਡੀਗੜ੍ਹ (ਬਿਊਰੋ) : ਕੈਬਨਿਟ ਸਬ-ਕਮੇਟੀ ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਕੈਬਨਿਟ ਸਬ-ਕਮੇਟੀ ’ਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਪ੍ਰਸ਼ਾਸਕੀ ਸੁਧਾਰ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ, ਵੱਲੋਂ ਦਿਵਿਆਂਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਤਾਂ ਜੋ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਨੂੰ ਹੱਲ ਕੀਤਾ ਜਾ ਸਕੇ। ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਅਤੇ ਸਹੂਲਤਾਂ ਦੇਣ ਲਈ ਆਪਣੀਆਂ ਵੱਖ-ਵੱਖ ਮੰਗਾ ਕੈਬਨਿਟ ਸਬ-ਕਮੇਟੀ ਸਾਹਮਣੇ ਰੱਖੀਆ। ਜਿਨ੍ਹਾਂ ’ਚੋ ਬਹੁਤ ਸਾਰੀਆਂ ਮੰਗਾਂ ਨੂੰ ਸਰਕਾਰ ਨੇ ਪ੍ਰਵਾਨ ਕਰ ਲਿਆ ਅਤੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ’ਚ ਵੀ ਓਨਾ ਦੀਆਂ ਮੰਗਾਂ ਅਤੇ ਸਾਕਾਰਤਮਕ ਵਿਚਾਰ ਕੀਤਾ ਜਾਵੇਗਾ। ਕੈਬਨਿਟ ਸਬ-ਕਮੇਟੀ ਵਲੋਂ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਦਿਵਿਆਂਗ ਵਿਅਕਤੀਆਂ ਦੇ ਨੌਕਰੀਆਂ ’ਚ ਪਏ ਬੈਕਲਾਗ ਨੂੰ ਭਰਿਆ ਜਾਵੇਗਾ। ਜਿਸ ਸਬੰਧੀ ਕਾਰਵਾਈ ਆਰੰਭੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਕੀ ਅਮਨ ਅਰੋੜਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਖ਼ਾਰਜ, ਜਾਣੋ ਕੀ ਕਹਿੰਦਾ ਹੈ ਕਾਨੂੰਨ?

ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਅਧਿਕਾਰੀਆਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਨੂੰ ਪੰਜਾਬ ’ਚ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੇ ਆਦੇਸ਼ ਦਿਤੇ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਬਣਦਾ ਲਾਭ, ਅਧਿਕਾਰ ਅਤੇ ਸਨਮਾਨ ਦੇਣਾ ਅਤੇ ਐਕਟ ’ਚ ਦਰਸਾਈਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਦਿਵਿਆਂਗ ਵਿਅਕਤੀਆਂ, ਔਰਤਾਂ ਅਤੇ ਦਿਵਿਆਂਗ ਬੱਚਿਆਂ ਦੇ ਨਾਲ ਦਿਵਿਆਂਗਤਾਂ  ਦੇ ਆਧਾਰ ’ਤੇ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਅਦਾਰੇ  ਭਰੀਆਂ ਜਾਣ ਵਾਲੀਆਂ ਕੁਲ ਅਸਾਮੀਆਂ ਦਾ ਘੱਟੋ-ਘੱਟ ਚਾਰ ਫੀਸਦੀ ਦਿਵਿਆਂਗ ਵਿਅਕਤੀਆਂ ਲਈ ਰਾਖਵਾਂ ਰੱਖਣਗੇ ਅਤੇ ਇੰਨਾ ਅਸਾਮੀਆਂ ’ਤੇ ਸਿਰਫ਼ ਦਿਵਿਆਂਗ ਵਿਅਕਤੀਆਂ ਨੂੰ ਹੀ ਨਿਯੁਕਤ ਕੀਤਾ ਜਾਵੇਗਾ। ਦਿਵਿਆਂਗ ਵਿਅਕਤੀਆਂ ਤੇ ਕਿਸੇ ਵੀ ਤਰ੍ਹਾਂ ਦਾ ਅਤਿਆਚਾਰ ਨੂੰ ਰੋਕਣ ਲਈ ਕੈਬਨਿਟ ਸਬ-ਕਮੇਟੀ ਨੇ ਪੰਜਾਬ ਪੁਲਸ ਅਤੇ ਉੱਚ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਜਿੱਠਣ ਦੇ ਆਦੇਸ਼ ਵੀ ਦਿਤੇ।

ਇਹ ਵੀ ਪੜ੍ਹੋ : ਜਾਪਾਨ ਦੌਰੇ ਮਗਰੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ

‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Anuradha

This news is Content Editor Anuradha