ਜਲੰਧਰ ਜ਼ਿਲ੍ਹੇ ''ਤੇ ਮੰਡਰਾਉਣ ਲੱਗਾ ਇਹ ਖ਼ਤਰਾ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ

Wednesday, Oct 18, 2023 - 07:01 PM (IST)

ਜਲੰਧਰ ਜ਼ਿਲ੍ਹੇ ''ਤੇ ਮੰਡਰਾਉਣ ਲੱਗਾ ਇਹ ਖ਼ਤਰਾ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ

ਜਲੰਧਰ (ਰੱਤਾ)–ਮੰਗਲਵਾਰ ਨੂੰ ਡੇਂਗੂ ਦੇ 2 ਹੋਰ ਪਾਜ਼ੇਟਿਵ ਮਰੀਜ਼ ਮਿਲਣ ਨਾਲ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 113 ’ਤੇ ਪਹੁੰਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਨੇ ਡੇਂਗੂ ਦੇ ਸ਼ੱਕੀ, ਜਿਹੜੇ 93 ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ, ਉਨ੍ਹਾਂ ਵਿਚੋਂ 5 ਦੀ ਰਿਪੋਰਟ ਪਾਜ਼ੇਟਿਵ ਆਈ। ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਵਿਚੋਂ 3 ਮਰੀਜ਼ ਹੋਰ ਜ਼ਿਲ੍ਹੇ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ 113 ਡੇਂਗੂ ਪਾਜ਼ੇਟਿਵ ਮਰੀਜ਼ਾਂ ਵਿਚੋਂ 73 ਮਰੀਜ਼ ਸ਼ਹਿਰੀ ਅਤੇ 40 ਦਿਹਾਤੀ ਇਲਾਕੇ ਦੇ ਰਹਿਣ ਵਾਲੇ ਹਨ। ਸਿਹਤ ਵਿਭਾਗ ਹੁਣ ਤਕ ਜ਼ਿਲ੍ਹੇ ਦੇ 2100 ਡੇਂਗੂ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕਰ ਚੁੱਕਾ ਹੈ।

ਇਸ ਦੇ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਸ਼ਹਿਰੀ ਇਲਾਕਿਆਂ ਵਿਚ 474 ਘਰਾਂ ਅਤੇ ਦਿਹਾਤੀ ਇਲਾਕਿਆਂ ਵਿਚ 1982 ਘਰਾਂ ਦਾ ਸਰਵੇ ਕੀਤਾ। ਉਨ੍ਹਾਂ ਨੂੰ ਉਥੋਂ 4 ਥਾਵਾਂ ਤੋਂ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ, ਜਿਸ ਨੂੰ ਟੀਮਾਂ ਨੇ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ। ਵਿਭਾਗ ਦੀਆਂ ਟੀਮਾਂ ਹੁਣ ਤਕ ਜ਼ਿਲੇ ਵਿਚ ਕੁੱਲ 318687 ਘਰਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਕੁੱਲ 1361 ਥਾਵਾਂ ’ਤੇ ਲਾਰਵਾ ਮਿਲਿਆ। ਦੂਜੇ ਪਾਸੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਵਿਭਾਗ ਨੇ ਮੰਗਲਵਾਰ ਨੂੰ ਚਿਕਨਗੁਨੀਆ ਦੇ ਸ਼ੱਕੀ ਜਿਹੜੇ 6 ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ, ਉਨ੍ਹਾਂ ਵਿਚੋਂ ਕਿਸੇ ਦੀ ਵੀ ਰਿਪੋਰਟ ਪਾਜ਼ੇਟਿਵ ਨਹੀਂ ਆਈ।

ਇਹ ਵੀ ਪੜ੍ਹੋ: ਗੈਂਗਸਟਰ ਪੰਚਮ ਨੂਰ ਸਾਥੀ ਸਣੇ ਮੁੰਬਈ ਦੇ ਹੋਟਲ 'ਚੋਂ ਗ੍ਰਿਫ਼ਤਾਰ, ਦੇ ਚੁੱਕੇ ਨੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ
ਡੇਂਗੂ ਦੇ ਲੱਛਣ
- ਸਿਰ ਦਰਦ
- ਮਾਸਪੇਸ਼ੀਆਂ, ਹੱਡੀਆਂ ਅਤੇ ਜੋੜਾਂ ਵਿੱਚ ਦਰਦ
-ਉਲਟੀ
- ਅੱਖਾਂ ਵਿੱਚ ਦਰਦ
- ਚਮੜੀ 'ਤੇ ਲਾਲ ਧੱਫੜ
- ਗ੍ਰੰਥੀਆਂ ਦੀ ਸੋਜ
ਡੇਂਗੂ ਦਾ ਇਲਾਜ

ਇਹ ਵੀ ਪੜ੍ਹੋ: ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲਾ: ਮੁਅੱਤਲ SHO ਨਵਦੀਪ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਪਰਿਵਾਰ ਦਾ ਅਹਿਮ ਐਲਾਨ
ਮੱਛਰ ਪੈਦਾ ਕਰਨ ਵਾਲੇ ਖੇਤਰਾਂ 'ਤੇ ਪਾਬੰਦੀ ਲਗਾਓ
ਡੇਂਗੂ ਦਾ ਮੁੱਢਲਾ ਸਰੋਤ ਏਡੀਜ਼ ਮੱਛਰ ਹੈ ਜੋ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਆਪਣੇ ਘਰ ਵਿੱਚ ਮੱਛਰਾਂ ਦੇ ਪੈਦਾ ਹੋਣ ਦੇ ਖ਼ਤਰੇ ਨੂੰ ਘਟਾਉਣ ਲਈ ਘਰ ਵਿੱਚ ਖੜ੍ਹੇ ਪਾਣੀ ਦੇ ਸਥਾਨ ਨੂੰ ਸਥਾਨ ਚੰਗੀ ਤਰ੍ਹਾਂ ਸਾਫ਼ ਕਰੋ। ਨਾਲੀਆਂ ਅਤੇ ਨਿਕਾਸੀ ਪਾਈਪਾਂ ਦੀ ਵੀ ਸਫਾਈ ਕੀਤੀ ਜਾਵੇ। ਮੱਛਰਾਂ ਨੂੰ ਘਰ ਵਿੱਚ ਆਉਣ ਤੋਂ ਰੋਕਣ ਲਈ ਖਿੜਕੀਆਂ ਅਤੇ ਦਰਵਾਜ਼ੇ ਬੰਦ ਰੱਖੋ ਅਤੇ ਮੱਛਰਦਾਨੀ ਦੀ ਵਰਤੋਂ ਵੀ ਕਰੋ। ਮੱਛਰਾਂ ਤੋਂ ਬਚਾਅ ਲਈ ਇਹ ਸਭ ਤੋਂ ਵਧੀਆ ਹੱਲ ਹੋ ਸਕਦੇ ਹਨ। ਨਾਲ ਹੀ, ਘਰ ਦੇ ਅੰਦਰ ਠੰਡਾ ਵਾਤਾਵਰਣ ਬਣਾਈ ਰੱਖਣ ਲਈ ਪੱਖੇ ਜਾਂ ਏਅਰ ਕੰਡੀਸ਼ਨਿੰਗ ਦੀ ਵਰਤੋਂ ਕਰੋ ਕਿਉਂਕਿ ਠੰਡੇ ਮੌਸਮ ਵਿੱਚ ਮੱਛਰਾਂ ਦੀ ਗਤੀਵਿਧੀ ਘੱਟ ਜਾਂਦੀ ਹੈ।
ਕੀਟਨਾਸ਼ਕਾਂ ਦੀ ਵਰਤੋਂ ਕਰੋ 
ਖੁੱਲ੍ਹੀ ਚਮੜੀ 'ਤੇ ਮੱਛਰ ਭਜਾਉਣ ਵਾਲੀ ਕਰੀਮ ਲਗਾਉਣ ਨਾਲ ਮੱਛਰ ਦੇ ਕੱਟਣ ਦੀ ਸੰਭਾਵਨਾ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਜੇਕਰ ਤੁਹਾਡੇ ਇਲਾਕੇ ਜਾਂ ਘਰ ਵਿੱਚ ਬਹੁਤ ਸਾਰੇ ਮੱਛਰ ਹਨ, ਤਾਂ ਮੱਛਰ ਭਜਾਉਣ ਵਾਲੀ ਕਰੀਮ ਦੀ ਵਰਤੋਂ ਕਰੋ। ਧਿਆਨ ਵਿੱਚ ਰੱਖੋ ਕਿ ਉਨ੍ਹਾਂ ਵਿੱਚ ਡੀ. ਈ. ਈ. ਟੀ, ਪਿਕਾਰਡਿਨ, ਸਿਟਰੋਨੇਲਾ ਅਤੇ ਨਿੰਬੂ ਯੂਕਲਿਪਟਸ ਦਾ ਤੇਲ ਜ਼ਰੂਰ ਸ਼ਾਮਲ ਹੋਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਤਾਂਤਰਿਕ ਦੀ ਕਰਤੂਤ ਨੇ ਉਡਾਏ ਪਰਿਵਾਰ ਦੇ ਹੋਸ਼, ਕੁੜੀ ਨਾਲ 3 ਮਹੀਨੇ ਟੱਪੀਆਂ ਹੱਦਾਂ ਤੇ ਖਿੱਚੀਆਂ ਅਸ਼ਲੀਲ ਤਸਵੀਰਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News