ਪੰਜਾਬ ''ਚ ਤੇਜ਼ੀ ਨਾਲ ਫੈਲ ਰਹੀ ਇਸ ਬਿਮਾਰੀ ਨੂੰ ਲੈ ਕੇ ਜਾਰੀ ਹੋਇਆ ਅਲਰਟ
Thursday, Sep 19, 2024 - 06:37 PM (IST)
ਮਾਨਸਾ (ਸੰਦੀਪ ਮਿੱਤਲ) : ਸਵਾਈਨ ਫਲੂ ਤੋਂ ਬਚਾਅ ਸਬੰਧੀ ਸਿਵਲ ਸਰਜਨ ਡਾ. ਹਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਦੌਰਾਨ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਸਵਾਈਨ ਫਲੂ ਨੇ ਸੂਬੇ ਅੰਦਰ ਦਸਤਕ ਦੇ ਦਿੱਤੀ ਹੈ। ਲੁਧਿਆਣਾ ਜ਼ਿਲ੍ਹੇ ਵਿਚ ਸਵਾਈਨ ਫਲੂ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ। ਉਨ੍ਹਾਂ ਇਸ ਬੀਮਾਰੀ ਤੋਂ ਬਚਾਅ ਸਬੰਧੀ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਵਿਚ ਉਚੇਚੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਸਵਾਈਨ ਫਲੂ ਤੋਂ ਡਰਨ ਦੀ ਲੋੜ ਨਹੀਂ ਸਗੋਂ ਇਸ ਤੋਂ ਬਚਣ, ਤੁਰੰਤ ਇਲਾਜ ਦੇ ਉਪਰਾਲੇ ਕਰਨ ਅਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਵਾਈਨ ਫਲੂ ਐੱਚ-1, ਐੱਨ-1 ਦੇ ਵਿਸ਼ੇਸ਼ ਵਿਸ਼ਾਣੂ ਰਾਹੀਂ ਹੁੰਦਾ ਹੈ, ਜੋ ਕਿ ਇਕ ਤੋਂ ਦੂਜੇ ਮਨੁੱਖ ’ਚ ਸਾਹ ਰਾਹੀਂ ਫੈਲਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਮਸ਼ਹੂਰ ਟੋਲ ਪਲਾਜ਼ਾ ਹੋਇਆ ਫਰੀ, ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ
ਇਹ ਵਰਤੋਂ ਸਾਵਧਾਨੀਆਂ
ਸਿਵਲ ਸਰਜਨ ਮਾਨਸਾ ਨੇ ਕਿਹਾ ਕਿ ਇਸ ਤੋਂ ਬਚਣ ਲਈ ਖੰਘਦੇ ਜਾਂ ਛਿੱਕਦੇ ਹੋਏ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ। ਆਪਣਾ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਪਹਿਲਾਂ ਅਤੇ ਬਾਅਦ ਵਿਚ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਡਾ. ਹਰਦੇਵ ਸਿੰਘ ਨੇ ਅੱਗੇ ਦੱਸਿਆ ਕਿ ਸਵਾਈਨ ਫਲੂ ਤੋਂ ਬਚਾਅ ਲਈ ਖੰਘ, ਵਗਦਾ ਨੱਕ, ਛਿੱਕਾ ਅਤੇ ਬੁਖਾਰ ਨਾਲ ਪੀੜਤ ਵਿਅਕਤੀ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਜਾ ਰਹੀ ਟਰੇਨ ਜਲੰਧਰ ਤੋਂ ਭਟਕੀ ਰਾਹ, ਅੱਧਾ ਘੰਟਾ ਚੱਲਦੀ ਰਹੀ ਗ਼ਲਤ ਟਰੈਕ 'ਤੇ
ਪੀਣ ਵਾਲੀਆਂ ਚੀਜ਼ਾਂ ਦਾ ਜ਼ਿਆਦਾ ਇਸਤੇਮਾਲ ਕਰਨਾ ਚਾਹੀਦਾ ਹੈ। ਫਲੂ ਦੇ ਲੱਛਣਾਂ ਵਾਲੇ ਮਰੀਜ਼ ਨਾਲ ਹੱਥ ਨਾ ਮਿਲਾਓ, ਬਾਹਰ ਅਤੇ ਖੁੱਲ੍ਹੇ ਮੈਦਾਨ ਵਿਚ ਥੁੱਕਣ ਤੋਂ ਗੁਰੇਜ਼ ਕਰੋ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਵਧਾਨੀਆਂ ਰੱਖਣ ਨਾਲ ਸਵਾਈਨ ਫਲੂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਆਮ ਲੋਕਾਂ ਨੂੰ ਸਵਾਈਨ ਫਲੂ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਨਫ਼ਰਤ ਦੀ ਅੱਗ 'ਚ ਸੜ ਰਿਹਾ ਪਿਓ ਅਖੀਰ ਬਣ ਗਿਆ ਹੈਵਾਨ, ਪੁੱਤ ਨਾਲ ਜੋ ਕੀਤਾ ਸੁਣ ਖੜ੍ਹੇ ਹੋਣਗੇ ਰੌਂਗਟੇ
ਸਵਾਈਨ ਫਲੂ ਦੇ ਮੁੱਖ ਲੱਛਣ
ਜ਼ਿਲ੍ਹਾ ਐਪੀਡਿਮੋਲੋਜਿਸਟ ਸੰਤੋਸ਼ ਭਾਰਤੀ ਨੇ ਸਵਾਈਨ ਫਲੂ ਦੇ ਮੁੱਖ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੇਜ਼ ਬੁਖਾਰ, ਖਾਂਸੀ, ਜੁਕਾਮ, ਛਿੱਕਾ ਆਉਣੀਆਂ, ਨੱਕ ਵਗਣਾ, ਗਲੇ ਵਿਚ ਦਰਦ, ਸਾਹ ਲੈਣ ਵਿਚ ਤਕਲੀਫ, ਦਸਤ ਲੱਗਣਾ, ਸਰੀਰ ਟੁੱਟਦਾ ਮਹਿਸੂਸ ਹੋਣਾ ਆਦਿ ਇਸ ਦੇ ਮੁੱਖ ਲੱਛਣ ਹੁੰਦੇ ਹਨ। ਅਜਿਹੇ ਲੱਛਣ ਹੋਣ ’ਤੇ ਸਾਨੂੰ ਆਪਣੇ ਆਪ ਦਵਾਈ ਨਹੀਂ ਲੈਣੀ ਚਾਹੀਦੀ ਸਗੋਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿਖੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਸਵਾਈਨ ਫਲੂ ਦਾ ਟੈਸਟ ਅਤੇ ਦਵਾਈਆਂ ਮੁਫਤ ਉਪਲਬਧ ਕਰਵਾਈਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8