ਅਹਿਮ ਖ਼ਬਰ : ਮੋਹਾਲੀ ਅਦਾਲਤ ਨੇ ਪੰਜਾਬ ਪੁਲਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਭਗੌੜਾ ਐਲਾਨਿਆ
Friday, Aug 18, 2023 - 05:11 PM (IST)
ਮੋਹਾਲੀ (ਪਰਦੀਪ) : ਮੋਹਾਲੀ ਅਦਾਲਤ ਵੱਲੋਂ ਪੰਜਾਬ ਪੁਲਸ ਦੇ ਬਰਖ਼ਾਸਤ ਏ. ਆਈ. ਜੀ. ਰਾਜਜੀਤ ਸਿੰਘ ਨੂੰ ਭਗੌੜਾ ਐਲਾਨਿਆ ਗਿਆ ਹੈ। ਰਾਜਜੀਤ ਸਿੰਘ ਨਸ਼ਾ ਤਸਕਰੀ, ਫ਼ਿਰੌਤੀ ਅਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਮਾਮਲੇ ‘ਚ ਬੀਤੇ ਮਾਰਚ ਮਹੀਨੇ ਤੋਂ ਫ਼ਰਾਰ ਹੈ। ਸਪੈਸ਼ਲ ਟਾਸਕ ਫੋਰਸ ਵੱਲੋਂ ਉਸ ਦੀ ਭਾਲ 'ਚ ਹੁਣ ਤੱਕ 600 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਹਾਈਕੋਰਟ ਤੋਂ ਵੀ ਰਾਜਜੀਤ ਨੂੰ ਝਟਕਾ ਲੱਗ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਮਾਮਲਾ ਪੁੱਜਾ ਹਾਈਕੋਰਟ, ਫੈ਼ਸਲੇ ਨੂੰ ਦਿੱਤੀ ਗਈ ਚੁਣੌਤੀ
ਦੱਸਣਯੋਗ ਹੈ ਕਿ ਪੰਜਾਬ 'ਚ ਬਹੁ-ਕਰੋੜੀ ਨਸ਼ਾ ਤਸਕਰੀ ਮਾਮਲੇ ‘ਚ ਸੀਲਬੰਦ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਸ ਰਾਜਜੀਤ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ। ਉਦੋਂ ਤੋਂ ਰਾਜਜੀਤ ਸਿੰਘ ਫ਼ਰਾਰ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਘਰੋਂ ਕੰਮ ਸਿੱਖਣ ਗਿਆ ਨੌਜਵਾਨ ਚੱਲਦੀ ਟਰੇਨ ਤੋਂ ਲਾਪਤਾ, ਪਰਿਵਾਰਕ ਮੈਂਬਰ ਰੋ-ਰੋ ਬੁਰਾ ਹਾਲ
ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬੇ 'ਚ ਨਸ਼ਿਆਂ ਦੀ ਤਸਕਰੀ ਦੀ ਜਾਂਚ ਲਈ 2017 'ਚ ਇੱਕ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਿਤ ਕੀਤੀ ਸੀ। ਜਾਂਚ ਤੋਂ ਬਾਅਦ ਐੱਸ. ਆਈ. ਟੀ. ਨੇ ਹਾਈਕੋਰਟ 'ਚ ਚਾਰ ਸੀਲਬੰਦ ਰਿਪੋਰਟਾਂ ਦਾਇਰ ਕੀਤੀਆਂ ਸਨ। ਇਨ੍ਹਾਂ ਵਿੱਚੋਂ ਤਿੰਨ ਰਿਪੋਰਟਾਂ ਹਾਈਕੋਰਟ ਵੱਲੋਂ ਖੋਲ੍ਹ ਕੇ ਪੰਜਾਬ ਸਰਕਾਰ ਨੂੰ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਸਨ। ਇਨ੍ਹਾਂ ਰਿਪੋਰਟਾਂ ਦੇ ਆਧਾਰ ’ਤੇ ਹੀ ਏ. ਆਈ. ਜੀ. ਰਾਜਜੀਤ ਸਿੰਘ ਵਿਰੁੱਧ ਕਾਰਵਾਈ ਅਮਲ 'ਚ ਲਿਆਂਦੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8