ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਰਾਜਪਾਲ ਨੇ ਸਪੀਕਰ ਸੰਧਵਾਂ ਨੂੰ ਲਿਖਿਆ ਪੱਤਰ, ਪੁੱਛੇ ਇਹ ਸਵਾਲ
Thursday, Jun 15, 2023 - 08:27 PM (IST)
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ 19 ਅਤੇ 20 ਜੂਨ ਨੂੰ ਬੁਲਾਏ ਗਏ ਦੋ ਦਿਨ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਸਰਕਾਰ ਅਤੇ ਰਾਜ ਭਵਨ ਵਿਚਾਲੇ ਇਕ ਵਾਰ ਫਿਰ ਵਿਵਾਦ ਡੂੰਘਾ ਹੋ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੈਸ਼ਨ ਨੂੰ ਲੈ ਕੇ ਸਵਾਲ ਉਠਾਏ ਹਨ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਪੁੱਛਿਆ ਹੈ ਕਿ ਇਸ ਸੈਸ਼ਨ ਬੁਲਾਉਣ ਦੀ ਕੀ ਲੋੜ ਹੈ। ਉਥੇ ਹੀ ਸੈਸ਼ਨ ਦੌਰਾਨ ਲਿਆਂਦੇ ਜਾ ਰਹੇ ਏਜੰਡਿਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ। ਇਸ ਦੌਰਾਨ ਰਾਜ ਭਵਨ ਅਤੇ ਵਿਧਾਨ ਸਭਾ ਵਿੱਚ ਤਿੰਨ ਵਾਰ ਪੱਤਰ ਵਿਹਾਰ ਹੋਇਆ। ਅਜਿਹੇ 'ਚ ਸੈਸ਼ਨ 'ਚ ਇਕ ਵਾਰ ਫਿਰ ਦੁਵਿਧਾ ਪੈਦਾ ਹੋ ਗਈ ਹੈ ਕਿ ਇਹ ਸੰਭਵ ਹੋਵੇਗਾ ਜਾਂ ਨਹੀਂ ਜਾਂ ਫਿਰ ਸਰਕਾਰ ਨੂੰ ਇਸ ਲਈ ਸੰਘਰਸ਼ ਕਰਨਾ ਪਵੇਗਾ।
ਇਹ ਵੀ ਪੜ੍ਹੋ- ਬਹਾਨੇ ਨਾਲ 82 ਸਾਲਾ ਦਾਦੀ ਨੂੰ ਕਾਰ 'ਚ ਬਿਠਾ ਲੈ ਗਿਆ ਬਾਹਰ, ਫਿਰ ਪੋਤੇ ਨੇ ਕੀਤਾ ਲੂ ਕੰਡੇ ਖੜ੍ਹੇ ਕਰਨ ਵਾਲਾ ਕਾਰਾ
ਵਿਧਾਨ ਸਭਾ ਦੇ ਸਕੱਤਰ ਵੱਲੋਂ ਰਾਜ ਭਵਨ ਨੂੰ ਪੱਤਰ ਲਿਖ ਕੇ 19 ਅਤੇ 20 ਜੂਨ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਬਾਰੇ ਸੂਚਨਾ ਦਿੱਤੀ ਗਈ ਹੈ। ਇਸ ਤੋਂ ਬਾਅਦ ਰਾਜਪਾਲ ਵੱਲੋਂ ਵਿਧਾਨ ਸਭਾ ਦੇ ਸਪੀਕਰ ਨੂੰ ਇਕ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਪੁੱਛਿਆ ਹੈ ਕਿ ਹੁਣ ਸੈਸ਼ਨ ਬੁਲਾਉਣ ਦੀ ਕੀ ਲੋੜ ਹੈ। ਕਿਉਂਕਿ ਬਜਟ ਸੈਸ਼ਨ ਪਹਿਲਾਂ ਹੀ ਪਾਸ ਹੋ ਚੁੱਕਾ ਹੈ। ਅਜਿਹੇ 'ਚ ਹੁਣ ਵਿਸ਼ੇਸ਼ ਸੈਸ਼ਨ ਦੀ ਕੀ ਲੋੜ ਹੈ? ਇਸ ਦੇ ਜਵਾਬ ਵਿੱਚ ਕਿਹਾ ਗਿਆ ਕਿ ਉਨ੍ਹਾਂ ਨੇ ਕੁਝ ਕੰਮਾਂ ਸਬੰਧੀ ਏਜੰਡਾ ਪਾਸ ਕਰਨਾ ਹੈ। ਇਸੇ ਲਈ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਸ ਤਰ੍ਹਾਂ ਸੈਸ਼ਨ ਬੁਲਾਉਣ ਦੇ ਸਵਾਲ 'ਤੇ ਉਨ੍ਹਾਂ ਦੱਸਿਆ ਕਿ ਇਹ ਬਜਟ ਸੈਸ਼ਨ ਦਾ ਹੀ ਹਿੱਸਾ ਹੈ, ਕਿਉਂਕਿ ਉਸ ਸਮੇਂ ਸੈਸ਼ਨ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇਹ ਵਿਵਸਥਾ ਹੈ ਕਿ ਸੈਸ਼ਨ ਵਿਚ ਲਿਆਏ ਜਾਣ ਏਜੰਡਿਆਂ ਦੇ ਬਾਰੇ ਵਿਚ ਕਿਹਾ ਹੈ ਕਿ ਜਿਵੇਂ ਹੀ ਏਜੰਡੇ ਤਿਆਰ ਹੋ ਜਾਣਗੇ ਤਾਂ ਇਸ ਬਾਰੇ ਵਿਚ ਸੂਚਿਤ ਕਰ ਦਿੱਤਾ ਜਾਵੇਗਾ।
ਯਾਦ ਰਹੇ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਹੈ ਇਸ ਤਰ੍ਹਾਂ ਦੀ ਸਥਿਤੀ ਬਣੀ ਹੋਵੇ। ਇਸ ਤੋਂ ਪਹਿਲਾਂ ਵੀ ਬਜਟ ਸੈਸ਼ਨ ਨੂੰ ਲੈ ਕੇ ਵੀ ਵਿਵਾਦ ਹੋਇਆ ਸੀ। ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਗਈ ਸੀ। ਇਸ ਤੋਂ ਬਾਅਦ ਬਜਟ ਸੈਸ਼ਨ ਹੋਇਆ ਸੀ। ਇਸ ਦੌਰਾਨ ਬਜਟ ਪੜ੍ਹਨ ਨੂੰ ਲੈ ਕੇ ਵਿਵਾਦ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਇਨ੍ਹਾਂ ਲੋਕਾਂ ਨੂੰ 2 ਰੁਪਏ ਕਿਲੋ ਦੀ ਬਜਾਏ ਮੁਫ਼ਤ ਮਿਲੇਗੀ ਕਣਕ, ਸਰਕਾਰ ਵੱਲੋਂ ਕੋਟਾ ਜਾਰੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani