ਜਲੰਧਰ ''ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ ''ਤੇ ਲੱਗੇ ਹਮਲੇ ਦੇ ਗੰਭੀਰ ਦੋਸ਼
Friday, Jun 05, 2026 - 07:25 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਵੇਰਕਾ ਮਿਲਕ ਪਲਾਂਟ ਚੌਕ ਵਿਚ ਸੂਫੀ ਗਾਇਕਾ ਜੋਤੀ ਨੂਰਾਂ ਦੇ ਪਤੀ ਅਭਿਸ਼ੇਕ ਉਸਮਾਨ ਅਤੇ ਉਸ ਦੇ ਦੋਸਤਾਂ ਦੀ ਕਾਰ ਬਾਹਰ ਨਿਕਲਣ ਨੂੰ ਲੈ ਕੇ ਇਕ ਰਾਹਗੀਰ ਨਾਲ ਬਹਿਸ ਹੋ ਗਈ। ਝਗੜੇ ਦੌਰਾਨ ਦੋਵਾਂ ਧਿਰਾਂ ਵਿਚਕਾਰ ਲੜਾਈ ਹੋਈ ਅਤੇ ਹਮਲੇ ਦੌਰਾਮ ਜ਼ਖ਼ਮੀ ਪਿਤਾ ਅਤੇ ਪੁੱਤਰ ਨੇ ਜੋਤੀ ਨੂਰਾ ਦੇ ਪਤੀ ਅਤੇ ਉਸ ਦੇ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ ਲਗਾਏ ਅਤੇ ਹਮਲੇ ਦੀ ਵੀਡੀਓ ਬਣਾਈ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ

ਪੀ. ਸੀ. ਆਰ. ਪੁਲਸ ਦੀ ਮੌਜੂਦਗੀ 'ਚ ਉਕਤ ਵਿਅਕਤੀ ਤੇਜ਼ਧਾਰ ਹਥਿਆਰ ਲੈ ਕੇ ਗੱਡੀ ਵਿਚ ਬੈਠ ਕੇ ਉਥੋਂ ਨਿਕਲ ਗਏ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਥਾਣ ਇਕ ਦੇ ਐੱਸ. ਐੱਚ. ਓ. ਰਾਕੇਸ਼ ਕੁਮਾਰ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਕਾਲੀਆ ਕਾਲੋਨੀ ਦੇ ਰਹਿਣ ਵਾਲੇ ਸਤਿੰਦਰ ਪਾਲ ਨੇ ਕਿਹਾ ਕਿ ਉਹ ਵੇਰਕਾ ਮਿਲਕ ਪਲਾਂਟ ਵੱਲ ਜਾ ਰਹੇ ਸਨ ਕਿ ਅਤੇ ਉਨ੍ਹਾਂ ਆਪਣੀ ਕਾਰ ਦਾ ਇੰਡੀਕੇਟਰ ਚਲਾਇਆ ਹੋਇਆ ਸੀ। ਉਨ੍ਹਾਂ ਨੇ ਆਪਣੇ ਅੱਗੇ ਕਾਰ ਰੋਕ ਲਈ। ਕਾਰ 'ਚ ਸਵਾਰ ਚਾਰ ਤੋਂ ਪੰਜ ਨੌਜਵਾਨਾਂ ਨੇ ਸੜਕ 'ਤੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ। ਜਦੋਂ ਉਸ ਨੇ ਆਪਣੇ ਪੁੱਤਰ ਨੂੰ ਬੁਲਾਇਆ ਤਾਂ ਉਨ੍ਹਾਂ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਪਿਓ-ਪੁੱਤ ਨੇ ਆਪਣੇ ਮੋਬਾਇਲ ਫੋਨ 'ਤੇ ਹਮਲੇ ਦੀ ਵੀਡੀਓ ਵੀ ਬਣਾ ਲਈ ਅਤੇ ਖ਼ੂਨ ਨਾਲ ਲਥਪਥ ਇਲਾਜ ਲਈ ਸਿਵਲ ਹਸਪਤਾਲ ਪਹੁੰਚੇ। ਇਥੇ ਉਨ੍ਹਾਂ ਨੂੰ ਪਤਾ ਲੱਗਕਾ ਕਿ ਕਾਰ ਸੂਫ਼ੀ ਗਾਇਕਾ ਜੋਤੀ ਨੂਰਾ ਦੇ ਪਤੀ ਦੀ ਸੀ ਪਰ ਉਹ ਉਸ ਨੂੰ ਨਹੀਂ ਜਾਣਦਾ ਸੀ। ਉਸ ਨੇ ਆਪਣੇ ਅਤੇ ਪੁੱਤਰ 'ਤੇ ਹੋਏ ਹਮਲੇ ਬਾਰੇ ਪੁਲਸ ਥਾਣੇ 1 ਵਿੱਚ ਸ਼ਿਕਾਇਤ ਦਰਜ ਕਰਵਾਈ। ਦੂਜੀ ਧਿਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਕੈਮਰੇ 'ਤੇ ਗੱਲ ਕਰਨ ਤੋਂ ਗੁਰੇਜ਼ ਕੀਤਾ।

ਸੂਚਨਾ ਪਾ ਕੇ ਥਾਣਾ 1 ਦੇ ਐੱਸ. ਐੱਚ. ਓ. ਰਾਕੇਸ਼ ਕੁਮਾਰ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਵੇਰਕਾ ਮਿਲਕ ਪਲਾਂਟ ਨੇੜੇ ਦੋ ਧਿਰਾਂ ਵਿਚਕਾਰ ਲੜਾਈ ਹੋਈ ਹੈ ਅਤੇ ਹਮਲੇ ਦੌਰਾਨ ਹਰੇਕ ਧਿਰ ਦੇ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਘਟਨਾ ਸਥਾਨ 'ਤੇ ਲਗਾਏ ਗਏ ਸੀ. ਸੀ. ਟੀ. ਵੀ. ਕੈਮਰਿਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਮਾਮਲੇ ਦੀ ਜਾਂਚ ਲਈ ਦੋਵਾਂ ਧਿਰਾਂ ਦੇ ਬਿਆਨ ਲਏ ਜਾਣਗੇ।


ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪਿਆ ਭੜਥੂ! Alert ਦੀ ਸਲਾਹ, ਘਰੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
