ਪੰਜਾਬ ਦੇ ਇਸ ਇਲਾਕੇ ''ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ
Wednesday, Jun 18, 2025 - 12:16 PM (IST)

ਫਗਵਾੜਾ (ਜਲੋਟਾ)- ਫਗਵਾੜਾ ਦੇ ਪਿੰਡ ਹਰਦਾਸਪੁਰ ’ਚ ਪੁਰਾਣੇ ਵਿਵਾਦ ਨੂੰ ਲੈ ਕੇ ਹੁਸ਼ਿਆਰਪੁਰ ਤੋਂ ਆਏ ਨਿਹੰਗ ਸਿੰਘਾਂ ਦੇ ਵੱਡੇ ਸਮੂਹ ਅਤੇ ਪਿੰਡ ’ਚ ਰਹਿਣ ਵਾਲੇ ਇਕ ਪੱਖ ਵਿਚਾਲੇ ਵਿਵਾਦ ਦੌਰਾਨ ਫਾਇਰਿੰਗ ਅਤੇ ਮੌਕੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਜਾਣਕਾਰੀ ਮਿਲੀ ਹੈ। ਫਾਇਰਿੰਗ ’ਚ ਇਕ ਵਿਅਕਤੀ ਦੇ ਢਿੱਡ ਵਿਚ ਗੋਲ਼ੀ ਚੱਲੀ ਹੈ ਅਤੇ ਉਸ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਪਿੰਡ ਹਰਦਾਸਪੁਰ ਵਜੋਂ ਹੋਈ ਜਦਕਿ ਨਿਹੰਗ ਸਿੰਘਾਂ ਦੇ ਜੱਥੇ ’ਚ ਸ਼ਾਮਲ ਤਿੰਨ ਨਿਹੰਗ ਸਿੰਘਾਂ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਦੀ ਪਛਾਣ ਮਲਕੀਅਤ ਸਿੰਘ, ਰਣਜੀਤ ਸਿੰਘ ਅਤੇ ਧਰਮ ਸਿੰਘ ਵਜੋਂ ਦੱਸੀ ਜਾ ਰਹੀ ਹੈ। ਤੇਜ਼ਧਾਰ ਹਥਿਆਰਾਂ ਨਾਲ ਹੋਏ ਕਥਿਤ ਹਮਲੇ ਵਿਚ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ ਚਿੱਠੇ
ਇਸ ਦੌਰਾਨ ਸਰਕਾਰੀ ਹਸਪਤਾਲ ਦਾ ਪੂਰਾ ਕੰਪਲੈਕਸ ਪੁਲਸ ਛਾਉਣੀ ’ਚ ਤਬਦੀਲ ਹੋਇਆ ਅਤੇ ਮੌਕੇ ’ਤੇ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਵੇਖਣ ਨੂੰ ਮਿਲੀ। ਦੋਵੇਂ ਧਿਰਾਂ ਇਸ ਮਾਮਲੇ ਨੂੰ ਲੈ ਕੇ ਇਕ-ਦੂਜੇ ’ਤੇ ਦੋਸ਼ ਲਗਾ ਰਹੀਆਂ ਹਨ। ਡੀ. ਐੱਸ. ਪੀ. ਭਾਰਤ ਭੂਸ਼ਣ ਨੇ ਦੱਸਿਆ ਕਿ ਹਾਲੇ ਤੱਕ ਪੁਲਸ ਕੋਲ ਜਸਪ੍ਰੀਤ ਸਿੰਘ ਦੇ ਜ਼ਖਮੀ ਹੋਣ ਬਾਰੇ ਹੀ ਅਧਿਕਾਰਤ ਜਾਣਕਾਰੀ ਹੈ, ਜਿਸ ਨੂੰ ਝਗੜੇ ਦੌਰਾਨ ਗੋਲ਼ੀ ਲੱਗੀ ਹੈ।
ਜਦੋਂ ਪੁੱਛਿਆ ਗਿਆ ਕਿ ਵਿਵਾਦ ਵਿਚ ਤੇਜ਼ਧਾਰ ਹਥਿਆਰਾਂ ਦੇ ਹਮਲੇ ਵਿਚ ਤਿੰਨ ਨਿਹੰਗ ਸਿੰਘ ਵੀ ਜ਼ਖ਼ਮੀ ਹੋਏ ਸਨ? ਡੀ. ਐੱਸ. ਪੀ. ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਜਾਂ ਐੱਮ. ਐੱਲ. ਆਰ. ਰਿਪੋਰਟ ਨਹੀਂ ਮਿਲੀ ਹੈ। ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਪਤਨੀ ਬਾਰੇ ਖੋਲ੍ਹੇ ਵੱਡੇ ਰਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e