ਟਾਂਡਾ ''ਚ ਆਪਸ ''ਚ ਭਿੜੀਆਂ ਦੋ ਧਿਰਾਂ, ਚੱਲੀਆਂ ਗੋਲੀਆਂ

Tuesday, Jun 16, 2020 - 05:31 PM (IST)

ਟਾਂਡਾ ''ਚ ਆਪਸ ''ਚ ਭਿੜੀਆਂ ਦੋ ਧਿਰਾਂ, ਚੱਲੀਆਂ ਗੋਲੀਆਂ

ਟਾਂਡਾ (ਵਰਿੰਦਰ ਪੰਡਿਤ)— ਇਥੋਂ ਦੇ ਬੇਟ ਇਲਾਕੇ ਦੇ ਪਿੰਡ ਰੜਾ ਮੰਡ 'ਚ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਦੋ ਧਿਰਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਸ 'ਚ ਝਗੜਾ ਹੋ ਗਿਆ। ਇਹ ਝਗੜਾ ਇੰਨਾ ਵੱਧ ਗਿਆ ਕਿ ਇਕ ਧਿਰ ਵੱਲੋਂ ਮੌਕੇ 'ਤੇ ਫਾਇਰਿੰਗ ਕਰ ਦਿੱਤੀ ਗਈ। ਝਗੜੇ ਦੌਰਾਨ ਕੀਤੀ ਗਈ ਫਾਇਰਿੰਗ 'ਚ ਦੋਵੇਂ ਧਿਰਾਂ ਦੇ 8 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ।

PunjabKesari

ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਤੁਰੰਤ ਪੁਲਸ ਪਹੁੰਚੀ ਅਤੇ ਮਾਹੌਲ ਨੂੰ ਸ਼ਾਂਤ ਕਰਵਾਇਆ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਫਿਲਹਾਲ ਮਾਮਲੇ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।


author

shivani attri

Content Editor

Related News