ਹੁਸ਼ਿਆਰਪੁਰ: ਘਰ 'ਚ ਦਾਖ਼ਲ ਹੋ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਇਕ ਦੀ ਮੌਤ

Monday, Jul 27, 2020 - 11:15 PM (IST)

ਹੁਸ਼ਿਆਰਪੁਰ: ਘਰ 'ਚ ਦਾਖ਼ਲ ਹੋ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਇਕ ਦੀ ਮੌਤ

ਹੁਸ਼ਿਆਰਪੁਰ/ਮੇਹਟੀਆਣਾ (ਸੰਜੀਵ,ਮਿਸ਼ਰਾ)— ਮੇਹਟਿਆਣਾ ਵਿਖੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਰਬਜੀਤ ਸਿੰਘ ਪੁੱਤਰ ਗਿਆਨ ਚੰਦ ਵਾਸੀ ਪਿੰਡ ਫਲਾਹੀ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਕਿਹਾ ਕਿ ਬੀਤੀ ਰਾਤ ਕਰੀਬ 10 ਵਜੇ ਉਹ ਆਪਣੇ ਪਰਿਵਾਰ ਸਮੇਤ ਘਰ 'ਚ ਮੌਜੂਦ ਸੀ। ਇੰਨੇ ਨੂੰ ਅਜੇ ਕੁਮਾਰ ਅਤੇ ਕੁਝ ਹੋਰ ਹਮਲਾਵਰ ਹਥਿਆਰਾਂ ਨਾਲ ਲੈੱਸ ਹੋ ਕੇ ਕੰਧ ਟੱਪ ਕੇ ਉਨ੍ਹਾਂ ਦੇ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: ਕਰਜ਼ੇ ਦੇ ਬੋਝ ਹੇਠ ਦੱਬੀ ਸ਼ਹੀਦ ਦੀ ਪਤਨੀ, ਢੇਰਾਂ ਤੋਂ ਕਬਾੜ ਚੁੱਕ ਕੇ ਕਰ ਰਹੀ ਹੈ ਗੁਜ਼ਾਰਾ

ਦੋ ਧਿਰਾਂ ਦੀ ਇਸ ਲੜਾਈ 'ਚ ਆਪਣੇ ਬਚਾਅ ਲਈ ਦੂਜੀ ਧਿਰ ਵੱਲੋਂ ਕੀਤੇ ਹਮਲੇ ਨਾਲ ਅਜੇ ਕੁਮਾਰ ਪੁੱਤਰ ਬਲਵਿੰਦਰ ਵਾਸੀ ਪਿੰਡ ਫਲਾਹੀ ਦੀ ਗੰਭੀਰ ਸੱਟ ਵੱਜਣ ਨਾਲ ਮੌਤ ਹੋ ਗਈ। ਥਾਣਾ ਮੇਹਟੀਆਣਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਨੇ ਕਾਰਵਾਈ ਕਰਦਿਆਂ ਅਜੇ ਕੁਮਾਰ ਪੁੱਤਰ ਬਲਵਿੰਦਰ, ਸੰਜੀਵ ਕੁਮਾਰ ਪੁੱਤਰ ਬਲਵਿੰਦਰ, ਲਾਡੀ ਸ਼ਾਹ ਪੁੱਤਰ ਬਲਵੀਰ ਚੰਦ ਵਾਸੀਆਨ ਪਿੰਡ ਫਲਾਹੀ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਜ਼ੇਰੇ ਧਾਰਾ-458,307,323,34-ਆਈ. ਪੀ. ਸੀ. ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ:  ਜ਼ਿਲ੍ਹਾ ਜਲੰਧਰ 'ਚ ਮੁੜ ਫਟਿਆ ਕੋਰੋਨਾ ਬੰਬ, ਵੱਡੀ ਗਿਣਤੀ 'ਚ ਮਿਲੇ ਨਵੇਂ ਮਾਮਲੇ
ਇਹ ਵੀ ਪੜ੍ਹੋ: ਟਾਂਡਾ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਬੈਂਕ 'ਚੋਂ ਲੁਟੇਰਿਆਂ ਨੇ ਕੀਤੀ ਲੱਖਾਂ ਦੀ ਲੁੱਟ


author

shivani attri

Content Editor

Related News