ਜਲੰਧਰ: ਨਸ਼ਾ ਵੇਚਣ ਤੋਂ ਰੋਕਣ ’ਤੇ ਭਿੜੀਆਂ ਦੋ ਧਿਰਾਂ, ਚੱਲੇ ਤੇਜ਼ਧਾਰ ਹਥਿਆਰ
Monday, May 17, 2021 - 05:05 PM (IST)
ਜਲੰਧਰ (ਸੋਨੂੰ)— ਇਥੋਂ ਦੇ ਗਾਂਧੀ ਕੈਂਪ ’ਚ ਐਤਵਾਰ ਦੀ ਰਾਤ ਦੋ ਧਿਰਾਂ ਆਪਸ ’ਚ ਭਿੜ ਗਈਆਂ। ਇਸ ਦੌਰਾਨ ਜਿੱਥੇ ਇਕ ਧਿਰ ਵੱਲੋਂ ਇੱਟਾਂ-ਪੱਥਰ ਚਲਾਏ ਗਏ, ਉਥੇ ਹੀ ਦੂਜੀ ਧਿਰ ਵੱਲੋਂ ਦਾਤਰ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ’ਚ ਦੋ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਮਿਲੀ ਹੈ, ਜਿਨ੍ਹਾਂ ’ਚੋਂ ਇਕ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ। ,
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ SIT ਨੇ ਨੋਟਿਸ ਜਾਰੀ ਕਰਕੇ ਜਨਤਾ ਨੂੰ ਕੀਤੀ ਖ਼ਾਸ ਅਪੀਲ
ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਥਾਣਾ ਨੰਬਰ-2 ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕੀਤੀ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਲਵਲੀ ਨੇ ਦੱਸਿਆ ਕਿ ਕੁਝ ਲੋਕਾਂ ਨੇ ਉਸ ਦੇ ਪਤੀ, ਦਿਓਰ ਅਤੇ ਬੱਚਿਆਂ ’ਤੇ ਦਾਤਰ ਮਾਲ ਹਮਲਾ ਕਰ ਦਿੱਤਾ। ਈ. ਐੱਸ. ਆਈ. ਹਸਪਤਾਲ ’ਚ ਦਾਖ਼ਲ ਲਵਲੀ ਦੇ ਦਿਓਰ ਨੇ ਦੱਸਿਆ ਕਿ ਨੇੜੇ ਦੇ ਹੀ ਰਹਿਣ ਵਾਲੇ ਲੋਕਾਂ ਨੂੰ ਉਹ ਨਸ਼ਾ ਵੇਚਣ ਤੋਂ ਰੋਕ ਰਿਹਾ ਸੀ ਅਤੇ ਇਸੇ ਨੂੰ ਲੈ ਕੇ ਕੁਝ ਨੌਜਵਾਨਾਂ ’ਤੇ ਉਨ੍ਹਾਂ ਨੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸਪਾ ਸੈਂਟਰ 'ਚ ਕੁੜੀ ਨਾਲ ਹੋਏ ਗੈਂਗਰੇਪ ਦੇ ਮਾਮਲੇ 'ਚ ਹੌਲੀ-ਹੌਲੀ ਹੋ ਰਹੇ ਨੇ ਵੱਡੇ ਖ਼ੁਲਾਸੇ
ਥਾਣਾ ਨੰਬਰ 2 ਦੇ ਏ. ਐੱਸ. ਆਈ. ਬਲਵਿੰਦਰ ਨੇ ਕਿਹਾ ਕਿ ਹਮਲਾਵਰਾਂ ਦੀ ਪਛਾਣ ਵੀ ਹੋ ਚੁੱਕੀ ਹੈ ਅਤੇ ਉਨ੍ਹਾਂ ਨੇ ਵੀ ਸ਼ਿਕਾਇਤ ਦਿੱਤੀ ਹੈ ਕਿ ਉਨ੍ਹਾਂ ਦੇ ਦੋ ਲੋਕ ਜ਼ਖ਼ਮੀ ਹੋਏ ਹਨ। ਪੜਤਾਲ ਕਰਕੇ ਮਾਮਲਾ ਦਰਜ ਕੀਤਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਕਿ ਈ. ਐੱਸ. ਆਈ. ’ਚ ਵੀ ਦੋਵੇਂ ਧਿਰਾਂ ਆਪਸ ’ਚ ਭਿੜੀਆਂ ਪਰ ਮੌਕੇ ’ਤੇ ਪੁਲਸ ਨੇ ਮਾਮਲਾ ਸ਼ਾਂਤ ਕਰਵਾਇਆ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਕਰਫ਼ਿਊ ਦੌਰਾਨ ਰੰਜਿਸ਼ ਤਹਿਤ ਬਾਬਾ ਸੋਢਲ ਮੰਦਿਰ ਨੇੜੇ ਚੱਲੀਆਂ ਗੋਲੀਆਂ
ਇਹ ਵੀ ਪੜ੍ਹੋ: ਕੈਨੇਡਾ ਭੇਜਣ ਦੇ ਨਾਂ ’ਤੇ ਜਲੰਧਰ ’ਚ ਮੋਗਾ ਦੀ ਵਿਆਹੁਤਾ ਨੂੰ ਬੰਧਕ ਬਣਾ ਕੇ 40 ਦਿਨਾਂ ਤੱਕ ਕੀਤਾ ਜਬਰ-ਜ਼ਿਨਾਹ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?